Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਲਾਲਜੀਤ ਭੁੱਲਰ ਨੇ ਤਰਨਤਾਰਨ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਉਦਘਾਟਨ

Inaugurates projects under Sikhya Kranti: ਸਰਕਾਰੀ ਸਕੂਲਾਂ ਵਿੱਚ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾ ਕੇ ਸੂਬੇ ਦੀ ਸਿੱਖਿਆ ਪ੍ਰਣਾਲੀ ਦੀ ਨੁਹਾਰ ਬਦਲਣ ਦੇ ਉਦੇਸ਼ ਨਾਲ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ “ਸਿੱਖਿਆ ਕ੍ਰਾਂਤੀ” ਪਹਿਲਕਦਮੀ ਦੇ ਹਿੱਸੇ ਵਜੋਂ ਪੱਟੀ ਹਲਕੇ ਦੇ 06 ਸਕੂਲਾਂ ਵਿੱਚ 01 ਕਰੋੜ 10 […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਲਾਲਜੀਤ ਭੁੱਲਰ ਨੇ ਤਰਨਤਾਰਨ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਉਦਘਾਟਨ

Inaugurates projects under Sikhya Kranti: ਸਰਕਾਰੀ ਸਕੂਲਾਂ ਵਿੱਚ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾ ਕੇ ਸੂਬੇ ਦੀ ਸਿੱਖਿਆ ਪ੍ਰਣਾਲੀ ਦੀ ਨੁਹਾਰ ਬਦਲਣ ਦੇ ਉਦੇਸ਼ ਨਾਲ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ “ਸਿੱਖਿਆ ਕ੍ਰਾਂਤੀ” ਪਹਿਲਕਦਮੀ ਦੇ ਹਿੱਸੇ ਵਜੋਂ ਪੱਟੀ ਹਲਕੇ ਦੇ 06 ਸਕੂਲਾਂ ਵਿੱਚ 01 ਕਰੋੜ 10 ਲੱਖ ਰੁਪਏ ਤੋਂ ਵੱਧ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ।

ਲੱਗਭੱਗ 01 ਕਰੋੜ 10 ਲੱਖ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਹਲਕਾ ਪੱਟੀ ਦੇ ਸਰਕਾਰੀ ਐਲੀਮੈਂਟਰੀ ਸਕੂਲ ਠੱਠਾ, ਸਰਕਾਰੀ ਐਲੀਮੈਂਟਰੀ ਸਕੂਲ ਚੌਧਰੀਵਾਲਾ, ਸਰਕਾਰੀ ਐਲੀਮੈਂਟਰੀ ਸਕੂਲ ਦਰਗਾਪੁਰ, ਸਰਕਾਰੀ ਐਲੀਮੈਂਟਰੀ ਸਕੂਲ ਖੇਡਾ, ਸਰਕਾਰੀ ਹਾਈ ਸਕੂਲ ਦਦੇਹਰ ਸਾਹਿਬ ਅਤੇ ਸਰਕਾਰੀ ਹਾਈ ਸਕੂਲ ਠੱਠੀਆ ਮਹੰਤਾਂ ਦੇ ਸਕੂਲਾਂ ਵਿਖੇ ਲੱਗਭੱਗ 01 ਕਰੋੜ 10 ਲੱਖ ਰੁਪਏ ਦੇ ਬੁਨਿਆਦੀ ਢਾਂਚੇ ਸਬੰਧੀ ਕਈ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ।

ਸੂਬੇ ਵਿੱਚ ਉੱਜਵਲ ਭਵਿੱਖ ਦੀ ਉਮੀਦ ਜਤਾਉਂਦਿਆਂ, ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਅਤੇ ਸੂਬੇ ਵਿੱਚ ਵਿਦਿਅਕ ਮਿਆਰਾਂ ਨੂੰ ਉੱਚਾ ਚੁੱਕਣ ਲਈ “ਸਿੱਖਿਆ ਕ੍ਰਾਂਤੀ” ਪ੍ਰੋਗਰਾਮ ਸ਼ੁਰੂ ਕੀਤਾ ਹੈ। ਇਸ ਪ੍ਰੋਗਰਾਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਪ੍ਰਾਪਤ ਕਰਨ ਵਾਲੇ ਆਮ ਘਰਾਂ ਦੇ ਬੱਚੇ ਵਿਸ਼ਵਵਿਆਪੀ ਮੁਕਾਬਲੇ ਦੇ ਇਸ ਯੁੱਗ ਵਿੱਚ ਆਪਣਾ ਅਹਿਮ ਸਥਾਨ ਬਣਾ ਸਕਣ।

ਹੁਣ ਸਰਕਾਰੀ ਸਕੂਲ ਆਧੁਨਿਕ ਸਹੂਲਤਾਂ ਨਾਲ ਲੈਸ

ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਸਕੂਲ ਆਧੁਨਿਕ ਸਹੂਲਤਾਂ ਨਾਲ ਲੈਸ ਹਨ, ਜਿਸ ਵਿੱਚ ਹਾਈ-ਸਪੀਡ ਵਾਈ-ਫਾਈ ਕਨੈਕਸ਼ਨ, ਪੀਣ ਵਾਲਾ ਸਾਫ਼ ਪਾਣੀ, ਲੜਕੇ ਅਤੇ ਲੜਕੀਆਂ ਲਈ ਵੱਖਰੇ ਪਖਾਨੇ, ਚਾਰਦੀਵਾਰੀ, ਸਮਾਰਟ ਕਲਾਸਰੂਮ, ਏਕੀਕ੍ਰਿਤ ਵਿਗਿਆਨ ਲੈਬਾਂ, ਇੰਟਰਐਕਟਿਵ ਪੈਨਲ, ਖੇਡ ਦੇ ਮੈਦਾਨ ਅਤੇ ਆਧੁਨਿਕ ਫਰਨੀਚਰ ਸ਼ਾਮਲ ਹੈ। ਉਨ੍ਹਾਂ ਅੱਗੇ ਕਿਹਾ ਕਿ ਬੁਨਿਆਦੀ ਢਾਂਚੇ ਵਿੱਚ ਇਸ ਮਹੱਤਵਪੂਰਨ ਨਿਵੇਸ਼ ਦਾ ਉਦੇਸ਼ ਵਿਦਿਆਰਥੀਆਂ ਲਈ ਸਿੱਖਣ ਦਾ ਅਨੁਕੂਲ ਮਾਹੌਲ ਸਿਰਜਣਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਵਿੱਦਿਅਕ ਮਿਆਰਾਂ ਨੂੰ ਉੱਚਾ ਚੁੱਕਣਾ ਹੈ ਅਤੇ ਸਰਕਾਰੀ ਸਕੂਲ ਵਿਦਿਅਕ ਗੁਣਵੱਤਾ ਦੇ ਮਾਮਲੇ ਵਿੱਚ ਪ੍ਰਾਈਵੇਟ ਸਕੂਲਾਂ ਨੂੰ ਪਛਾੜ ਰਹੇ ਹਨ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਾ ਸਿਰਫ਼ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੀ ਹੈ ਬਲਕਿ ਸਰਕਾਰੀ ਸਕੂਲਾਂ ਵਿੱਚ ਸਿੱਖਣ ਦੇ ਸਾਜ਼ਗਾਰ ਮਾਹੌਲ ਨੂੰ ਵੀ ਉਤਸ਼ਾਹਿਤ ਕਰ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News