ਜ਼ਮੀਨੀ ਵਿਵਾਦ ਨੇ ਲਿਆ ਖ਼ੂਨੀ ਰੂਪ, ਗੋਲੀਬਾਰੀ ਵਿੱਚ ਕਿਸਾਨ ਦੀ ਮੌਤ
Ajnala land dispute murder; ਅਜਨਾਲਾ ਦੇ ਪਿੰਡ ਸੱਲੋਦੀਨ ਵਿਖੇ ਸਵੇਰੇ ਜਮੀਨੀ ਵਿਵਾਦ ਇਸ ਕਦਰ ਵੱਧ ਗਿਆ ਕਿ ਵੱਟ ਦੇ ਰੌਲੇ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਗੋਲੀ ਚੱਲ ਪਈ। ਜਿਸ ਦੌਰਾਨ ਇੱਕ ਵਿਅਕਤੀ ਜਰਨੈਲ ਸਿੰਘ ਦੀ ਮੌਤ ਹੋ ਗਈ ਉਥੇ ਹੀ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।
ਇਸ ਸਬੰਧੀ ਗੱਲਬਾਤ ਕਰਦੇ ਮ੍ਰਿਤਕ ਜਰਨੈਲ ਸਿੰਘ ਦੇ ਪੁੱਤਰ ਗਿਆਨ ਸਿੰਘ ਨੇ ਦੱਸਿਆ ਕਿ ਉਹਨਾਂ ਦੇ ਗੁਆਂਢ ਦੇ ਵਿਅਕਤੀਆਂ ਨਾਲ ਜ਼ਮੀਨ ਵਿੱਚ ਵੱਟ ਦਾ ਰੌਲਾ ਸੀ, ਜੋ ਕਿ ਪਿੰਡ ਦੇ ਮੋਹਤਬਰਾਂ ਵਿੱਚ ਬੈਠ ਕੇ ਵੀ ਸੁਲਝਾਇਆ ਗਿਆ ਸੀ। ਜਿਸ ਤੋਂ ਬਾਅਦ ਅੱਜ ਸਵੇਰੇ ਫਿਰ ਉਹ ਉਹਨਾਂ ਦੀ ਜਮੀਨ ਵਿੱਚ ਦਾਖਲ ਹੋ ਕੇ ਉਸ ਵੱਟ ਨੂੰ ਵਾਉਣ ਲੱਗ ਪਏ ਤੇ ਜਿਸ ਨੂੰ ਲੈ ਕੇ ਝਗੜਾ ਹੋ ਗਿਆ। ਵੇਖਦੇ ਹੀ ਵੇਖਦੇ ਉਹਨਾਂ ਨੇ ਸਾਡੇ ਤੇ ਗੋਲੀਆਂ ਚਲਾ ਦਿੱਤੀਆਂ ਤੇ ਇਸ ਦੌਰਾਨ ਉਹਨਾਂ ਦੇ ਪਿਤਾ ਜਰਨੈਲ ਸਿੰਘ ਨੂੰ ਗੋਲੀਆਂ ਲੱਗ ਗਈਆਂ ਅਤੇ ਹਸਪਤਾਲ ਵਿੱਚ ਲਿਜਾਣ ‘ਤੇ ਡਾਕਟਰਾਂ ਵੱਲੋਂ ਉਹਨਾਂ ਨੂੰ ਮ੍ਰਿਤਕ ਘੋਸ਼ਿਤ ਕੀਤਾ ਗਿਆ। ਮ੍ਰਿਤਕ ਦੇ ਪੁੱਤਰ ਨੇ ਮੰਗ ਕੀਤੀ ਕਿ ਦੋਸ਼ੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਗੱਲਬਾਤ ਕਰਦੇ ਪੁਲਿਸ ਜਾਂਚ ਅਧਿਕਾਰੀ ਨੇ ਦੱਸਿਆ ਕਿ ਅੱਜ ਸਵੇਰੇ ਵੱਟ ਦੇ ਝਗੜੇ ਨੂੰ ਲੈ ਕੇ ਜਰਨੈਲ ਸਿੰਘ ਨੂੰ ਗੋਲੀਆਂ ਲੱਗੀਆਂ ਹਨ। ਜਿਸ ਦੀ ਮੌਤ ਹੋ ਗਈ ਹੈ ਅਤੇ ਉਹਨਾਂ ਵੱਲੋਂ ਮਾਮਲੇ ਦੀ ਜਾਂਚ ਕਰਨ ਉਪਰੰਤ ਬੰਦ ਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।