Journalism Of Hope
BREAKING NEWS
ਗੌਰਵ ਯਾਦਵ ਨੇ ਸੰਭਾਲਿਆ ਪੰਜਾਬ ਦੇ ਡੀਜੀਪੀ ਵੱਜੋਂ ਅਹੁਦਾ......ਪੰਜਾਬ ਸਰਕਾਰ ਦੀ SLP ’ਤੇ ਸੁਪਰੀਮ ਕੋਰਟ ’ਚ ਸੁਣਵਾਈ, ਜਸਟਿਸ ਸ਼ੀਲ ਨਾਗੂ ਸੁਣਵਾਈ ਤੋਂ ਹੋਏ ਵੱਖ.....CM ਦੇ OSD ਰਾਜਬੀਰ ਘੁੰਮਣ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ......ਡੀਏ ਬਕਾਏ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਨੇ ਮੰਗੀ ਮੁਆਫ਼ੀ: ਅਦਾਲਤ ਨੇ ਅਪਰਾਧਿਕ ਮਾਣਹਾਨੀ ਦਾ ਮਾਮਲਾ ਸਬੰਧਤ ਬੈਂਚ ਨੂੰ ਭੇਜਿਆ....ਬਲਵੰਤ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ’ਚ ਬਦਲਣ ਦਾ ਕੇਂਦਰ ਨੇ ਕੀਤਾ ਵਿਰੋਧ.....ਇਜ਼ਰਾਈਲ ਵੱਲੋਂ ਭਾਰਤੀ ਪਾਇਲਟ ਕੈਪਟਨ ਸਮਿਤ ਮਛਾਰ ਨੂੰ ਬਹਾਦਰੀ ਪੁਰਸਕਾਰ ਦੇਣ ਦਾ ਐਲਾਨ.....ਨਾਨਾ ਪਾਟੇਕਰ ਦੇ ਦੇਹਾਂਤ ਮਾਮਲੇ ’ਚ ਗੋਆ ਪੁਲਿਸ ਨੇ ਕੇਸ ਕੀਤਾ ਦਰਜ, ਜਾਂਚ ਸ਼ੁਰੂ....UPI ਭੁਗਤਾਨ ’ਤੇ ਚਾਰਜ ਲਾਉਣ ਦਾ ਫ਼ੈਸਲਾ ਟਲਣ ਦੀ ਸੰਭਾਵਨਾ !........ਸੁਪਰੀਮ ਕੋਰਟ ਵੱਲੋਂ ਪ੍ਰਦਰਸ਼ਨਕਾਰੀਆਂ ਨਾਲ ਨਜਿੱਠਣ ਲਈ ਦਿੱਲੀ ਪੁਲਿਸ ਨੂੰ ਖੁੱਲ੍ਹੀ ਛੋਟ ਦੇਣ ਦੀ ਮੰਗ ਖਾਰਜ

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਗੋਲੀਬਾਰੀ ਵਿੱਚ ਦੋ ਦੀ ਮੌਤ

Land dispute, two killed in firing: ਤਰਨ ਤਾਰਨ: ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਪਹੂਵਿੰਡ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਗੋਲੀਬਾਰੀ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਦੋਵੇਂ ਧਿਰਾਂ ਦੇ ਇੱਕ-ਇੱਕ ਵਿਅਕਤੀ ਨੂੰ ਗੋਲੀ ਲੱਗੀ, ਜਿਸ ਕਾਰਨ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ […]
By : Updated On: 15 Aug 2026 17:57:PM
ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਗੋਲੀਬਾਰੀ ਵਿੱਚ ਦੋ ਦੀ ਮੌਤ

Land dispute, two killed in firing: ਤਰਨ ਤਾਰਨ: ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਪਹੂਵਿੰਡ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਗੋਲੀਬਾਰੀ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਦੋਵੇਂ ਧਿਰਾਂ ਦੇ ਇੱਕ-ਇੱਕ ਵਿਅਕਤੀ ਨੂੰ ਗੋਲੀ ਲੱਗੀ, ਜਿਸ ਕਾਰਨ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਸ਼ਤਿਹਾਰ

ਜਾਣਕਾਰੀ ਮੁਤਾਬਕ ਪਿੰਡ ਵਿੱਚ ਕਰੀਬ ਡੇਢ ਏਕੜ ਜ਼ਮੀਨ ਨੂੰ ਲੈ ਕੇ ਅਮਰਜੀਤ ਸਿੰਘ ਅਤੇ ਸੁਖਰਾਜ ਸਿੰਘ ਧਿਰਾਂ ਵਿਚਕਾਰ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਅੱਜ ਦੋਵੇਂ ਧਿਰਾਂ ਜ਼ਮੀਨ ’ਤੇ ਆਹਮੋ-ਸਾਹਮਣੇ ਹੋ ਗਈਆਂ ਅਤੇ ਗੱਲਬਾਤ ਦੌਰਾਨ ਮਾਮਲਾ ਗੋਲੀਬਾਰੀ ਤੱਕ ਪਹੁੰਚ ਗਿਆ। ਦੋਵਾਂ ਪਾਸਿਆਂ ਤੋਂ ਚੱਲੀਆਂ ਗੋਲੀਆਂ ਵਿੱਚ ਸੁਖਰਾਜ ਸਿੰਘ ਦੇ ਸਿਰ ਵਿੱਚ ਗੋਲੀ ਲੱਗੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉੱਥੇ ਹੀ ਦੂਜੀ ਧਿਰ ਅਮਰਜੀਤ ਸਿੰਘ ਸਾਬਕਾ ਸਰਪੰਚ ਦੇ ਭਰਾ ਨਿਰਮਲ ਸਿੰਘ ਨੂੰ ਵੀ ਗੋਲੀਆਂ ਲੱਗੀਆਂ ਜਿਸ ਕਾਰਨ ਨਿਰਮਲ ਸਿੰਘ ਦੀ ਵੀ ਮੌਤ ਹੋ ਗਈ।

ਸਬ ਡਿਵੀਜ਼ਨ ਭਿੱਖੀਵਿੰਡ ਦੇ ਡੀਐਸਪੀ ਅਟਲ ਸੋਨੀ ਨੇ ਦੱਸਿਆ ਕਿ ਪਹੂਵਿੰਡ ਵਿਖੇ ਅਮਰਜੀਤ ਸਿੰਘ ਪਾਰਟੀ ਅਤੇ ਦੂਜੀ ਪਾਰਟੀ ਸੁਖਰਾਜ ਸਿੰਘ ਪਾਰਟੀ ਹੈ ਅਤੇ ਇਹਨਾਂ ਦੋਨਾਂ ਵਿੱਚ ਡੇਢ ਕਿੱਲਾ ਜ਼ਮੀਨ ਨੂੰ ਲੈ ਕੇ ਕਾਫੀ ਚਿਰ ਤੋਂ ਵਿਵਾਦ ਚੱਲਦਾ ਆ ਰਿਹਾ ਸੀ ਅਤੇ ਪੁਲਿਸ ਵੱਲੋਂ ਕਈ ਵਾਰ ਇਹਨਾਂ ਦੀ ਸੱਤ-51 ਵੀ ਕੀਤੀ ਗਈ ਸੀ ਅੱਜ ਦੋਵੇਂ ਧਿਰਾਂ ਜਮੀਨ ਦੇ ਵਿੱਚ ਆਮੋ ਸਾਹਮਣੇ ਹੋ ਗਈਆਂ। ਫਿਲਹਾਲ ਪੁਲਿਸ ਵੱਲੋਂ ਦੋਵਾਂ ਡੈਡ ਬਾਡੀਆਂ ਨੂੰ ਕਬਜ਼ੇ ਵਿੱਚ ਲੈ ਕੇ ਬਿਆਨ ਦਰਜ ਕਰ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਮਾਮਲੇ ਦੀ ਜਾਂਚ ਵੀ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News