Land Pooling: ਪੰਜਾਬ ਸਰਕਾਰ ਦੀ ਕਿਸਾਨ ਮਾਰੂ ਲੈਂਡ ਪੂਲਿੰਗ ਸਕੀਮ ਨੂੰ ਰੱਦ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਤਹਿਤ ਅਕਾਲੀ ਦਲ ਵੱਲੋਂ ਸੂਬੇ ਵਿਚ ਵੱਖ ਵੱਖ ਥਾਂਵਾਂ ‘ਤੇ ਧਰਨੇ ਕੀਤੇ ਜਾ ਰਹੇ ਹਨ, ਜਿਸ ਦੀ ਕੜੀ ਤਹਿਤ ਸੋਮਵਾਰ ਪਟਿਆਲਾ ‘ਚ ਲੋਕਾਂ ਨੂੰ ਪਾਲਿਸੀ ਖਿਲਾਫ਼ ਜਾਗਰੂਕ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਨੂੰ ਖੂਬ ਰਗੜੇ ਲਾਏ। ਉਨ੍ਹਾਂ ਕਿਹਾ ਕਿ ਲੈਂਡ ਪੂਲਿੰਗ ਪਾਲਿਸੀ ਰਾਹੀਂ ਕੇਜਰੀਵਾਲ, ਦਿੱਲੀ ਦੇ ਬਿਲਡਰਾਂ ਨੂੰ ਸਸਤੇ ਭਾਅ ਜ਼ਮੀਨਾਂ ਹੜੱਪਣ ‘ਚ ਮਦਦ ਕਰ ਰਹੇ ਹਨ ਅਤੇ ਪੈਸਾ ਇਕੱਠਾ ਕਰਕੇ ਪੰਜਾਬ ਨੂੰ ਲੁੱਟਿਆ ਜਾ ਰਿਹਾ ਹੈ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਲੈਂਡ ਪੂਲਿੰਗ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਸੱਤਾ ਵਿੱਚ ਆਈ ਅਤੇ ਹੁਣ ਸਾਰੇ ਸਰਕਾਰੀ ਕੰਮਾਂ ਦੀਆਂ ਫਾਈਲਾਂ ਕੇਜਰੀਵਾਲ ਵੱਲੋਂ ਦਿੱਲੀ ਤੋਂ ਭੇਜੇ ਬੰਦੇ ਵੇਖ ਰਹੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਵੱਲੋਂ ਰਾਜ ਸਭਾ ਦੇ ਜ਼ਿਆਦਾਤਰ ਮੈਂਬਰ ਵੀ ਦਿੱਲੀ ਦੇ ਲੋਕਾਂ ਨੂੰ ਬਣਾਇਆ ਗਿਆ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਦਾ ਵਿਕਾਸ ਸਿਰਫ਼ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਇਆ, ਪਰ ਅੱਜ ਅਕਾਲੀ ਦਲ ਨੂੰ ਖਤਮ ਕਰਨ ਦੀਆਂ ਸਾਜਿਸ਼ ਹੋ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਬਾਗੀ ਧੜੇ ‘ਤੇ ਹਮਲਾ ਕਰਦਿਆਂ ਕਿਹਾ ਕਿ ਅਕਾਲੀ ਦਲ ਨੂੰ ਖਤਮ ਕਰਨ ਲਈ ਵਿਰੋਧੀਆਂ ਨੇ ਕੇਂਦਰ ਨਾਲ ਮਿਲ ਕੇ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ। ਗਿਆਨੀ ਹਰਪ੍ਰੀਤ ਸਿੰਘ, ਰੱਖੜਾ ਤੇ ਚੰਦੂਮਾਜਰਾ ਨੇ ਕੇਂਦਰ ਨਾਲ ਮਿਲ ਕੇ ਅਕਾਲੀ ਦਲ ਨੂੰ ਖਤਮ ਕਰਨ ਲਈ ਸਾਜਿਸ਼ ਰਚੀ ਹੈ, ਜਿਸ ਤਹਿਤ ਹੀ ਗੁਰੂ ਘਰ ਵਾਸਤੇ ਕੁਰਬਾਨੀਆਂ ਦੇਣ ਵਾਲੀ ਪਾਰਟੀ ਨੂੰ ਦੋਸ਼ੀ ਬਣਾਇਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ‘ਤੇ ਕਾਬਜ਼ ਹੋਣ ਲਈ ਬਾਦਲ ਪਰਿਵਾਰ ਨੂੰ ਪਾਸੇ ਕਰਨ ਦੀ ਵਾਹ ਲਾ ਰਹੀ ਹੈ, ਪਰ ਸ਼੍ਰੋਮਣੀ ਅਕਾਲੀ ਦਲ ਅਜਿਹੀਆਂ ਸਾਜਿਸ਼ਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗਾ।

ਪੰਜਾਬ ਸਰਕਾਰ ਦੀ ਸਹਾਇਕ ਪ੍ਰੋਫੈਸਰ ਭਰਤੀ ਵਿੱਚ ਸਮੀਖਿਆ ਪਟੀਸ਼ਨ, ਹੁਕਮ ਬਦਲਣ ਦੀ ਮੰਗ, ਸੁਪਰੀਮ ਕੋਰਟ ਨੇ ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ ਕੀਤੀ ਸੀ ਰੱਦ
Punjab News: ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਕਾਲਜਾਂ ਵਿੱਚ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਰੱਦ ਕਰਨ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਸਮੀਖਿਆ ਪਟੀਸ਼ਨ ਦਾਇਰ ਕੀਤੀ ਹੈ। ਸਰਕਾਰ ਨੇ ਸੁਪਰੀਮ ਕੋਰਟ ਤੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 14 ਜੁਲਾਈ ਦੇ ਹੁਕਮਾਂ ਵਿੱਚ ਸੋਧ ਦੀ ਮੰਗ ਕੀਤੀ ਹੈ। ਪਟੀਸ਼ਨ ਵਿੱਚ ਸਰਕਾਰ...