Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ

ਕੁਲਗਾਮ: ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸੁਰੱਖਿਆ ਬਲਾਂ ਨੇ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਲਤੀਫ ਭੱਟ ਨੂੰ ਮੁਕਾਬਲੇ ਦੌਰਾਨ ਮਾਰ ਦਿੱਤਾ ਹੈ। ਉਹ ਸੀਆਰਪੀਐੱਫ ਦੀ ਪੋਸਟ ’ਤੇ ਹੋਏ ਹਮਲੇ ਵਿੱਚ ਸ਼ਾਮਲ ਸੀ। ਬੁੱਧਵਾਰ ਸਵੇਰੇ ਕੁਲਗਾਮ ਦੇ ਜੰਗਲਪੋਰਾ ਇਲਾਕੇ ਵਿੱਚ ਉਸ ਦੀ ਭਾਲ ਲਈ ਚਲਾਇਆ ਗਿਆ ਸਰਚ ਆਪ੍ਰੇਸ਼ਨ ਮੁਕਾਬਲੇ ਵਿੱਚ ਬਦਲ ਗਿਆ। ਸੂਤਰਾਂ ਮੁਤਾਬਕ ਲਤੀਫ ਭੱਟ ਇੱਕ ਮਸਜਿਦ ਵਿੱਚ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ

ਕੁਲਗਾਮ: ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸੁਰੱਖਿਆ ਬਲਾਂ ਨੇ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਲਤੀਫ ਭੱਟ ਨੂੰ ਮੁਕਾਬਲੇ ਦੌਰਾਨ ਮਾਰ ਦਿੱਤਾ ਹੈ। ਉਹ ਸੀਆਰਪੀਐੱਫ ਦੀ ਪੋਸਟ ’ਤੇ ਹੋਏ ਹਮਲੇ ਵਿੱਚ ਸ਼ਾਮਲ ਸੀ। ਬੁੱਧਵਾਰ ਸਵੇਰੇ ਕੁਲਗਾਮ ਦੇ ਜੰਗਲਪੋਰਾ ਇਲਾਕੇ ਵਿੱਚ ਉਸ ਦੀ ਭਾਲ ਲਈ ਚਲਾਇਆ ਗਿਆ ਸਰਚ ਆਪ੍ਰੇਸ਼ਨ ਮੁਕਾਬਲੇ ਵਿੱਚ ਬਦਲ ਗਿਆ।

ਸੂਤਰਾਂ ਮੁਤਾਬਕ ਲਤੀਫ ਭੱਟ ਇੱਕ ਮਸਜਿਦ ਵਿੱਚ ਲੁਕਿਆ ਹੋਇਆ ਸੀ। ਸੁਰੱਖਿਆ ਬਲਾਂ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਉਸ ਨਾਲ ਵੀਡੀਓ ਕਾਲ ਰਾਹੀਂ ਸੰਪਰਕ ਕੀਤਾ ਅਤੇ ਉਸ ਨੂੰ ਹਥਿਆਰ ਸੁੱਟ ਕੇ ਆਤਮ-ਸਮਰਪਣ ਕਰਨ ਲਈ ਕਿਹਾ।

ਵੀਡੀਓ ਕਾਲ ’ਤੇ ਸਰੰਡਰ ਕਰਨ ਤੋਂ ਕੀਤਾ ਇਨਕਾਰ

ਜਾਣਕਾਰੀ ਅਨੁਸਾਰ, ਸੁਰੱਖਿਆ ਬਲਾਂ ਨੇ ਲਤੀਫ ਨੂੰ ਭਰੋਸਾ ਦਿਵਾਇਆ ਕਿ ਉਹ ਉਸ ਦੇ ਨਾਲ ਹਨ ਅਤੇ ਉਸ ਨੂੰ ਸਰੰਡਰ ਕਰ ਦੇਣਾ ਚਾਹੀਦਾ ਹੈ। ਪਰ ਉਸ ਨੇ ਆਤਮ-ਸਮਰਪਣ ਕਰਨ ਤੋਂ ਇਨਕਾਰ ਕਰ ਦਿੱਤਾ।

ਰਿਪੋਰਟਾਂ ਮੁਤਾਬਕ ਵੀਡੀਓ ਕਾਲ ਦੌਰਾਨ ਲਤੀਫ ਨੇ ਕਿਹਾ ਕਿ ਉਹ ਅੱਲ੍ਹਾ ਨੂੰ ਮਿਲਣਾ ਚਾਹੁੰਦਾ ਹੈ ਅਤੇ ਸਰੰਡਰ ਨਹੀਂ ਕਰੇਗਾ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਵਿੱਚ ਕਾਰਵਾਈ ਜਾਰੀ ਰੱਖੀ ਅਤੇ ਮੁਕਾਬਲੇ ਵਿੱਚ ਉਸ ਨੂੰ ਮਾਰ ਦਿੱਤਾ।

Read Latest News and Breaking News at Daily Post TV, Browse for more News

Ad
Ad

Punjab District News