Journalism Of Hope
BREAKING NEWS
ਸਾਬਕਾ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ 2027 ਦੀਆਂ ਵਿਧਾਨ ਸਭਾ ਚੋਣਾਂ.... ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਤੀਜਾ ਵਨਡੇ ਰੱਦ, ਬਿਨਾਂ ਗੇਂਦ ਸੁੱਟੇ ਹੀ ਖ਼ਤਮ ਹੋਇਆ ਮੈਚ.... ਮੰਗਾਂ ਨੂੰ ਲੈ ਕੇ ਗੰਨਾ ਕਾਸ਼ਤਕਾਰ ਕਿਸਾਨਾਂ ਦਾ ਸੰਘਰਸ਼ ਤੇਜ਼, ਹਾਈਵੇ ਤੇ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ.... ਸੋਨੀਆ ਗਾਂਧੀ ਦੀ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ ਲਵ’ ਹੋਈ ਲਾਂਚ.... ਰਾਹੁਲ ਗਾਂਧੀ ਨੇ PM ਮੋਦੀ ਨੂੰ ਮੁੜ ਬਹਿਸ ਦੀ ਦਿੱਤੀ ਚੁਣੌਤੀ, 8 ਦਿਨਾਂ ਵਿੱਚ ਛੇਵੀਂ ਵਾਰ ਕੀਤਾ ਚੈਲੇਂਜ..... ਕਪੂਰਥਲਾ ’ਚ ਪਟਾਕੇ ਚਲਾ ਰਹੇ 22 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ..... ਦੀਵਾਲੀ ਤੋਂ ਬਾਅਦ ਪੰਜਾਬ ਦੀ ਹਵਾ ਹੋਈ ਹੋਰ ਪ੍ਰਦੂਸ਼ਿਤ, ਔਸਤ AQI 287 ’ਤੇ ਪੁੱਜਿਆ....

ਸਪੀਡ ਰਿਕਾਰਡਜ਼ ਦੇ ਮਾਲਕ ਦਿਨੇਸ਼ ਔਲਖ ਦੇ ਪੁੱਤ ਦੀ ਅੰਤਿਮ ਅਰਦਾਸ ਅੱਜ

ਜਲੰਧਰ: ਸਪੀਡ ਰਿਕਾਰਡਜ਼ ਦੇ ਮਾਲਕ ਦਿਨੇਸ਼ ਔਲਖ ਦੇ ਪੁੱਤਰ ਦਿਵਿਤ ਔਲਖ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਭੋਗ ਅਤੇ ਅੰਤਿਮ ਅਰਦਾਸ ਦਾ ਸਮਾਗਮ ਅੱਜ 5 ਨਵੰਬਰ ਨੂੰ ਜਲੰਧਰ ਵਿਖੇ ਕਰਵਾਇਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸਮਾਗਮ ਵੀਰਵਾਰ ਨੂੰ ਦੁਪਹਿਰ 1 ਵਜੇ ਤੋਂ 2 ਵਜੇ ਤੱਕ ਬਾਥ ਕੈਸਲ, ਜੀ.ਟੀ. ਰੋਡ, ਜਲੰਧਰ ਵਿਖੇ ਹੋਵੇਗਾ। ਇਸ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸਪੀਡ ਰਿਕਾਰਡਜ਼ ਦੇ ਮਾਲਕ ਦਿਨੇਸ਼ ਔਲਖ ਦੇ ਪੁੱਤ ਦੀ ਅੰਤਿਮ ਅਰਦਾਸ ਅੱਜ

ਜਲੰਧਰ: ਸਪੀਡ ਰਿਕਾਰਡਜ਼ ਦੇ ਮਾਲਕ ਦਿਨੇਸ਼ ਔਲਖ ਦੇ ਪੁੱਤਰ ਦਿਵਿਤ ਔਲਖ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਭੋਗ ਅਤੇ ਅੰਤਿਮ ਅਰਦਾਸ ਦਾ ਸਮਾਗਮ ਅੱਜ 5 ਨਵੰਬਰ ਨੂੰ ਜਲੰਧਰ ਵਿਖੇ ਕਰਵਾਇਆ ਜਾ ਰਿਹਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸਮਾਗਮ ਵੀਰਵਾਰ ਨੂੰ ਦੁਪਹਿਰ 1 ਵਜੇ ਤੋਂ 2 ਵਜੇ ਤੱਕ ਬਾਥ ਕੈਸਲ, ਜੀ.ਟੀ. ਰੋਡ, ਜਲੰਧਰ ਵਿਖੇ ਹੋਵੇਗਾ। ਇਸ ਦੌਰਾਨ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਸੰਗੀਤ ਜਗਤ ਨਾਲ ਜੁੜੀਆਂ ਸ਼ਖ਼ਸੀਅਤਾਂ ਵੱਲੋਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ 1 ਨਵੰਬਰ ਨੂੰ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਦਿਵਿਤ ਔਲਖ ਦੀ ਜਾਨ ਚਲੀ ਗਈ ਸੀ। ਜਾਣਕਾਰੀ ਮੁਤਾਬਕ ਉਹ ਪਾਰਟੀ ਤੋਂ ਕਾਰ ਰਾਹੀਂ ਘਰ ਵਾਪਸ ਆ ਰਹੇ ਸਨ, ਜਦੋਂ ਉਨ੍ਹਾਂ ਦੀ ਕਾਰ ਸੜਕ ਕਿਨਾਰੇ ਖੜ੍ਹੀ ਟਰੈਕਟਰ-ਟਰਾਲੀ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਦਿਵਿਤ ਦੇ ਨਾਲ ਕਾਰ ਵਿੱਚ ਸਵਾਰ ਇੱਕ ਹੋਰ ਨੌਜਵਾਨ ਦੀ ਵੀ ਮੌਤ ਹੋ ਗਈ ਸੀ। ਦਿਵਿਤ ਔਲਖ ਦਾ ਅੰਤਿਮ ਸਸਕਾਰ 3 ਨਵੰਬਰ ਨੂੰ ਕੀਤਾ ਗਿਆ ਸੀ। ਉਨ੍ਹਾਂ ਦੇ ਵਿਛੋੜੇ ਨਾਲ ਪਰਿਵਾਰ ਅਤੇ ਪੰਜਾਬੀ ਸੰਗੀਤ ਜਗਤ ਵਿੱਚ ਸੋਗ ਦੀ ਲਹਿਰ ਹੈ।

Read Latest News and Breaking News at Daily Post TV, Browse for more News

Ad
Ad

Punjab District News