ਦੇਰ ਰਾਤ ਸਮਰਾਲਾ ‘ਚ ਫਾਇਰਿੰਗ, ਇੱਕ ਦੀ ਮੌਤ ਇੱਕ ਜ਼ਖਮੀ, 4 ਖਿਲਾਫ਼ ਕੇਸ ਦਰਜ
Punjab Crime News: ਪਿੰਡ ਮਾਣਕੀ ‘ਚ ਬੀਤੀ ਦੇਰ ਰਾਤ 4 ਵਿਅਕਤੀਆਂ ਵੱਲੋਂ ਕੀਤੀ ਗਈ ਫਾਇਰਿੰਗ ਮਾਮਲੇ ‘ਚ ਪੁਲਿਸ ਨੇ ਜ਼ਖ਼ਮੀ ਦੇ ਬਿਆਨਾਂ ਦੇ ਆਧਾਰ ‘ਤੇ 4 ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਲਿਆ ਹੈ।
Firing in Samrala: ਸਮਰਾਲਾ ਦੇ ਪਿੰਡ ਮਾਣਕੀ ‘ਚ ਬੀਤੀ ਰਾਤ ਮੈਡੀਕਲ ਸਟੋਰ ਦੇ ਬਾਹਰ ਬੈਠੇ ਦੋ ਨੌਜਵਾਨਾਂ ‘ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ‘ਚ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਿੰਦਰ ਸਿੰਘ (22) ਵਾਸੀ ਮਾਣਕੀ ਵਜੋਂ ਹੋਈ ਹੈ, ਜਦੋਂ ਕਿ ਗੋਲੀਬਾਰੀ ਦੌਰਾਨ ਜ਼ਖ਼ਮੀ ਦੀ ਪਛਾਣ ਧਰਮਵੀਰ ਸਿੰਘ ਵਾਸੀ ਪਿੰਡ ਮਾਣਕੀ ਵਜੋਂ ਹੋਈ ਹੈ।
ਪਿੰਡ ਵਾਸੀਆਂ ਨੇ ਤੁਰੰਤ ਗੰਭੀਰ ਰੂਪ ‘ਚ ਜ਼ਖ਼ਮੀ ਨੌਜਵਾਨਾਂ ਨੂੰ ਸਮਰਾਲਾ ਸਿਵਲ ਹਸਪਤਾਲ ਲਿਆਂਦਾ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਚੰਡੀਗੜ੍ਹ ਰੈਫਰ ਕਰ ਦਿੱਤਾ। ਸਮਰਾਲਾ ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਗੋਲੀ ਨੌਜਵਾਨ ਦੇ ਪੇਟ ‘ਚ ਲੱਗੀ ਹੈ ਤੇ ਗੰਭੀਰ ਹਾਲਤ ਨੂੰ ਦੇਖਦਿਆਂ ਚੰਡੀਗੜ੍ਹ ਹਸਪਤਾਲ ਰੈਫਰ ਕਰ ਦਿੱਤਾ।
ਘਟਨਾ ਦਾ ਪਤਾ ਲੱਗਣ ‘ਤੇ ਸਮਰਾਲਾ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ‘ਚ ਜੁਟ ਗਈ। ਪਿੰਡ ਮਾਣਕੀ ‘ਚ ਬੀਤੀ ਦੇਰ ਰਾਤ 4 ਵਿਅਕਤੀਆਂ ਵੱਲੋਂ ਕੀਤੀ ਗਈ ਫਾਇਰਿੰਗ ਮਾਮਲੇ ‘ਚ ਪੁਲਿਸ ਨੇ ਜ਼ਖ਼ਮੀ ਦੇ ਬਿਆਨਾਂ ਦੇ ਆਧਾਰ ‘ਤੇ 4 ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਲਿਆ ਹੈ।
ਖੰਨਾ ਦੇ ਐਸ.ਪੀ ਡੀ ਨੇ ਦੱਸਿਆ ਕਿ ਪਿੰਡ ਮਾਣਕੀ ਦੇ ਇਹ 3 ਨੌਜਵਾਨ ਧਰਮਪਾਲ, ਗੁਰਿੰਦਰ ਸਿੰਘ ਅਤੇ ਲਵਪ੍ਰੀਤ ਸਿੰਘ ਜਦੋਂ ਪੁਲੀ ਦੇ ਨਜ਼ਦੀਕ ਬੈਠੇ ਸੀ ਤਾਂ ਦੋ ਮੋਟਰਸਾਈਕਲਾਂ ‘ਤੇ ਆਏ 4 ਹਥਿਆਬੰਦ ਵਿਅਕਤੀਆਂ ਨੇ ਨੌਜਵਾਨਾਂ ਨੂੰ ਮਾਰ ਦੇਣ ਦੀ ਨੀਅਤ ਨਾਲ ਫਾਇਰਿੰਗ ਕਰ ਦਿੱਤੀ। ਜਿਸ ਵਿੱਚ ਗੁਰਵਿੰਦਰ ਸਿੰਘ ਗਿੰਦਾ ਦੀ ਮੌਤ ਹੋ ਗਈ ਅਤੇ ਧਰਮਪਾਲ ਉਰਫ਼ ਧਰਮਾ ਦੇ ਪੇਟ ਵਿਚ ਗੋਲੀ ਲੱਗੀ ਹੈ।
ਪੁਲਿਸ ਨੇ ਜ਼ਖਮੀ ਧਰਮਪਾਲ ਬਿਆਨਾਂ ਦੇ ਆਧਾਰ ‘ਤੇ ਸੰਦੀਪ ਸਿੰਘ, ਤੇਜ਼ੀ ਚੱਕ ਸਰਾਏ, ਕਰਨ ਮਾਦਪੁਰ ਅਤੇ ਸਿੰਮੀ ਬਾਲਿਓਂ ਵਿਰੁੱਧ ਕੇਸ ਦਰਜ਼ ਕਰ ਲਿਆ ਹੈ। ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।