Journalism Of Hope
BREAKING NEWS
ਚੰਡੀਗੜ੍ਹ-43 IED ਮਾਮਲਾ: 3 ਮੁਲਜ਼ਮਾਂ ਦੀ ਕੋਰਟ ‘ਚ ਪੇਸ਼ੀ, ਅਦਾਲਤ ਨੇ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ.....CM ਮਾਨ ਦੀ ਪਤਨੀ ਨੇ ਰਿਟਾਇਰਡ ਜੱਜ ਨੂੰ ਭੇਜੇ ਨੋਟਿਸ ਦੀ ਕਾਪੀ ਆਈ ਸਾਹਮਣੇ, 5 ਕਰੋੜ ਰਿਸ਼ਵਤ ਦੇ ਦੋਸ਼ਾਂ ਨੂੰ ਦੱਸਿਆ ਝੂਠਾ.....ਵਿਦੇਸ਼ ਤੋਂ ਭਾਰਤ ਲਿਆਂਦੇ 3 ਵਾਂਟੇਡ ਗੈਂਗਸਟਰ, ਬੰਬੀਹਾ ਗੈਂਗ ਨਾਲ ਜੁੜੇ ਹੋਣ ਦਾ ਸ਼ੱਕ.... ਬੇਹੱਦ ਮੰਦਭਾਗੀ ਘਟਨਾ, ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਨਾਲ ਵਕੀਲ ਦੀ ਮੌਤ.....CM ਭਗਵੰਤ ਮਾਨ ਦਾ ਐਲਾਨ, ਕਬੱਡੀ ਖਿਡਾਰੀ ਤੂਤ ਦੀ ਪਤਨੀ ਨੂੰ ਮਿਲੇਗੀ ਸਰਕਾਰੀ ਨੌਕਰੀ, ਪਿੰਡ ‘ਚ ਬਣੇਗਾ ਆਧੁਨਿਕ ਸਟੇਡੀਅਮ.....

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਕਿਹਾ- ਕੁਝ ਹੀ ਸਮਾਂ ਹੈ…

ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ ਦੇ ਇੱਕ ਗਰੁੱਪ ਵੱਲੋਂ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਵੀ ਲਗਾਤਾਰ ਬਲਕੌਰ ਸਿੰਘ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੋਣ ਦਾ ਦਾਅਵਾ ਕਰਨ ਵਾਲੇ […]
Nishant Malyan
By : Updated On: 12 May 2026 09:14:AM
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਕਿਹਾ- ਕੁਝ ਹੀ ਸਮਾਂ ਹੈ…

ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ ਦੇ ਇੱਕ ਗਰੁੱਪ ਵੱਲੋਂ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਵੀ ਲਗਾਤਾਰ ਬਲਕੌਰ ਸਿੰਘ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।

ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੋਣ ਦਾ ਦਾਅਵਾ ਕਰਨ ਵਾਲੇ ਇੱਕ ਸ਼ਖਸ ਨੇ ਸਿੱਧੂ ਮੂਸੇ ਵਾਲੇ ਦੇ ਪਿਤਾ ਬਲਕੌਰ ਸਿੰਘ ਨੂੰ ਉਨ੍ਹਾਂ ਦੇ ਨਾਮ ‘ਤੇ ਇੱਕ ਗਰੁੱਪ (ਤੰਦੂਰੀ ਮੁਰਗਾ) ਵੱਲੋਂ ਧਮਕੀ ਦਿੱਤੀ ਗਈ ਹੈ। ਧਮਕੀ ’ਚ ਕਿਹਾ ਗਿਆ ਹੈ ਕਿ ਤੁਹਾਡੇ ਕੋਲ ਸਿਰਫ ਕੁਝ ਦਿਨ ਬਾਕੀ ਹਨ, ਆਪਣੀ ਜ਼ਿੰਦਗੀ ਨੂੰ ਜੀਓ ਜਿੰਨ੍ਹੀ ਜਿਉਣੀ ਹੈ। ਟ੍ਰੇਲਰ ਦਾ ਇੰਤਜਾਰ ਹੈ। ਇਸ ਤੋਂ ਇਲਾਵਾ ਲਾਰੈਂਸ ਆਫ ਪੰਜਾਬ ਜ਼ਿੰਦਾਬਾਦ ਵੀ ਲਿਖਿਆ ਹੋਇਆ ਹੈ।

ਇਸ਼ਤਿਹਾਰ

ਕਾਬਿਲੇਗੌਰ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਮੂਸੇ ਵਾਲੇ ਦੇ ਪਿਤਾ ਬਲਕੌਰ ਸਿੰਘ ਨੂੰ ਈਮੇਲ ਅਤੇ ਵਟਸਐਪ ਗਰੁੱਪਾਂ ਰਾਹੀਂ ਧਮਕੀਆਂ ਮਿਲ ਰਹੀਆਂ ਹਨ। ਕੁਝ ਹਫ਼ਤੇ ਪਹਿਲਾਂ, ਸਿੱਧੂ ਮੂਸੇ ਵਾਲੇ ਦੇ ਪਿਤਾ ਬਲਕੌਰ ਸਿੰਘ ਦੇ ਨਾਲ-ਨਾਲ ਬਿਕਰਮਜੀਤ ਮਜੀਠੀਆ, ਅਮਰਿੰਦਰ ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ, ਡੀਜੀਪੀ ਗੌਰਵ ਯਾਦਵ, ਗੁਰਮੀਤ ਬਬਲੂ ਅਤੇ ਐਡਵੋਕੇਟ ਜਨਰਲ ਮਨਿੰਦਰਜੀਤ ਬੇਦੀ ਨੂੰ ਵੀ ਇਸੇ ਗਰੁੱਪ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ।

ਇੱਥੇ ਇਹ ਵੀ ਧਿਆਨ ਦੇਣਯੋਗ ਹੈ ਕਿ ਪੁਲਿਸ ਨੇ ਅਜੇ ਤੱਕ ਧਮਕੀਆਂ ਦੇਣ ਵਾਲੇ ਵਿਅਕਤੀ ਦੀ ਪਛਾਣ ਨਹੀਂ ਕੀਤੀ ਹੈ। ਹਾਲਾਂਕਿ ਧਮਕੀ ਦੇਣ ਵਾਲਾ ਵਿਅਕਤੀ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਗਰੁੱਪ ਦਾ ਮੈਂਬਰ ਦੱਸ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News