Journalism Of Hope
BREAKING NEWS
ਚੰਡੀਗੜ੍ਹ ’ਚ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ.....ਅੰਮ੍ਰਿਤਸਰ ਦੇ ਮਸ਼ਹੂਰ ‘ਕਾਲੇ ਕੁਲਚਿਆਂ ਵਾਲੇ’ ’ਤੇ GST ਵਿਭਾਗ ਦੀ ਰੇਡ.....ਥਾਣੇ ਦੇ ਬਾਹਰ ਬੰਬ ਧਮਾਕਾ ਮਾਮਲੇ ’ਚ NIA ਦਾ ਵੱਡਾ ਐਕਸ਼ਨ, ਪੰਜਾਬ ਦੇ 3 ਗੈਂਗਸਟਰ ਗ੍ਰਿਫ਼ਤਾਰ.......ਅੱਜ 1 ਸਤੰਬਰ ਤੋਂ ਵੱਡੇ ਬਦਲਾਅ: ਕਮਰਸ਼ੀਅਲ ਸਿਲੰਡਰ ਮਹਿੰਗਾ, ਦੁੱਧ ਦੇ ਰੇਟ ਵਧੇ; ਟਾਟਾ-ਹੁੰਡਈ ਦੀਆਂ ਕਾਰਾਂ ਵੀ ਮਹਿੰਗੀਆਂ.......ਵਿਆਹ ਤੋਂ ਸਿਰਫ਼ 5 ਮਹੀਨੇ ਬਾਅਦ ਰੈਪਰ ਬਾਦਸ਼ਾਹ-ਈਸ਼ਾ ਰਿਖੀ ਹੋ ਰਹੇ ਵੱਖ !.....ਨੇਪਾਲ ਹੜ੍ਹ ਨਾਲ ਤਬਾਹ ਘਰ ’ਚੋਂ ਮਿਲੀਆਂ 24 ਲਾਸ਼ਾਂ, ਮ੍ਰਿਤਕਾਂ ਦੀ ਗਿਣਤੀ 955 ਹੋਈ.....ਅੱਜ ਤੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਵੱਡਾ ਬਦਲਾਅ, ਹੁਣ ਬੋਰਡਿੰਗ ਪਾਸ ’ਤੇ ਨਹੀਂ ਲੱਗੇਗੀ ਇਮੀਗ੍ਰੇਸ਼ਨ ਸਟੈਂਪ......

ਲਾਰੈਂਸ ਇੰਟਰਵਿਊ ਮਾਮਲਾ: ਬਰਖ਼ਾਸਤ DSP ਗੁਰਸ਼ੇਰ ਸਿੰਘ ਸੰਧੂ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਬਰਖ਼ਾਸਤਗੀ ਹੁਕਮ ਕੀਤੇ ਰੱਦ

Punjab DSP Gursher Sandhu Lawrence Interview Case; ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ਵਿੱਚ ਨਿਲੰਬਿਤ ਚੱਲ ਰਹੇ ਪੰਜਾਬ ਪੁਲਿਸ ਦੇ ਬਰਖ਼ਾਸਤ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਸੰਧੂ ਦੀ ਸੇਵਾ ਤੋਂ ਬਰਖ਼ਾਸਤਗੀ ਨਾਲ ਸਬੰਧਤ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਹੁਕਮਾਂ ਨੂੰ ਰੱਦ ਕਰ ਦਿੱਤਾ ਹੈ। […]
Jaspreet Singh
By : Updated On: 01 Sep 2026 18:57:PM
ਲਾਰੈਂਸ ਇੰਟਰਵਿਊ ਮਾਮਲਾ: ਬਰਖ਼ਾਸਤ DSP ਗੁਰਸ਼ੇਰ ਸਿੰਘ ਸੰਧੂ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਬਰਖ਼ਾਸਤਗੀ ਹੁਕਮ ਕੀਤੇ ਰੱਦ

Punjab DSP Gursher Sandhu Lawrence Interview Case; ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ਵਿੱਚ ਨਿਲੰਬਿਤ ਚੱਲ ਰਹੇ ਪੰਜਾਬ ਪੁਲਿਸ ਦੇ ਬਰਖ਼ਾਸਤ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਸੰਧੂ ਦੀ ਸੇਵਾ ਤੋਂ ਬਰਖ਼ਾਸਤਗੀ ਨਾਲ ਸਬੰਧਤ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਹੁਕਮਾਂ ਨੂੰ ਰੱਦ ਕਰ ਦਿੱਤਾ ਹੈ।

ਇਸ਼ਤਿਹਾਰ

2 ਜਨਵਰੀ 2025 ਨੂੰ ਕੀਤਾ ਗਿਆ ਸੀ ਬਰਖ਼ਾਸਤ

ਗ੍ਰਹਿ ਵਿਭਾਗ ਦੇ ਤਤਕਾਲੀ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਵੱਲੋਂ 2 ਜਨਵਰੀ 2025 ਨੂੰ ਜਾਰੀ ਹੁਕਮਾਂ ਤਹਿਤ ਗੁਰਸ਼ੇਰ ਸਿੰਘ ਸੰਧੂ ਨੂੰ ਸੇਵਾ ਤੋਂ ਬਰਖ਼ਾਸਤ ਕੀਤਾ ਗਿਆ ਸੀ।

ਪੰਜਾਬ ਸਰਕਾਰ ਨੇ ਕਾਰਵਾਈ ਕਰਦਿਆਂ ਕਿਹਾ ਸੀ ਕਿ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਲਈ ਸਹੂਲਤਾਂ ਮੁਹੱਈਆ ਕਰਵਾਉਣ ਕਾਰਨ ਪੰਜਾਬ ਪੁਲਿਸ ਵਿਭਾਗ ਦੀ ਛਵੀ ਨੂੰ ਗੰਭੀਰ ਨੁਕਸਾਨ ਪਹੁੰਚਿਆ। ਸਰਕਾਰ ਨੇ ਇਸ ਨੂੰ ਡਿਊਟੀ ਪ੍ਰਤੀ ਗੰਭੀਰ ਲਾਪਰਵਾਹੀ ਅਤੇ ਅਨੁਸ਼ਾਸਨਹੀਣਤਾ ਕਰਾਰ ਦਿੱਤਾ ਸੀ।

ਪੁਲਿਸ ਆਚਰਣ ਨਿਯਮਾਂ ਦੀ ਉਲੰਘਣਾ ਦਾ ਦੋਸ਼

ਬਰਖ਼ਾਸਤਗੀ ਦੇ ਹੁਕਮਾਂ ਵਿੱਚ ਸਰਕਾਰ ਨੇ ਕਿਹਾ ਸੀ ਕਿ ਡੀਐਸਪੀ ਵੱਲੋਂ ਕੀਤੀ ਗਈ ਕਾਰਵਾਈ ਪੁਲਿਸ ਆਚਰਣ ਨਿਯਮਾਂ ਦੀ ਉਲੰਘਣਾ ਸੀ। ਸਰਕਾਰ ਦੇ ਮੁਤਾਬਕ ਉਨ੍ਹਾਂ ਨੇ ਆਪਣੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਹੀਂ ਨਿਭਾਈ ਅਤੇ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ਵਿੱਚ ਗੰਭੀਰ ਲਾਪਰਵਾਹੀ ਵਰਤੀ।

ਇਸੇ ਆਧਾਰ ’ਤੇ ਉਨ੍ਹਾਂ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਗਈ ਸੀ।

ਜਾਂਚ ਵਿੱਚ ਸਹਿਯੋਗ ਨਾ ਕਰਨ ਦਾ ਵੀ ਲਗਾਇਆ ਗਿਆ ਸੀ ਦੋਸ਼

ਸਰਕਾਰ ਦੇ ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਸੀ ਕਿ ਗੁਰਸ਼ੇਰ ਸਿੰਘ ਸੰਧੂ ਨੇ ਉਨ੍ਹਾਂ ਖ਼ਿਲਾਫ਼ ਲੱਗੇ ਦੋਸ਼ਾਂ ਦੀ ਚਾਰਜਸ਼ੀਟ ਲੈਣ ਅਤੇ ਜਾਂਚ ਪ੍ਰਕਿਰਿਆ ਵਿੱਚ ਸ਼ਾਮਲ ਹੋਣ ਵਿੱਚ ਸਹਿਯੋਗ ਨਹੀਂ ਕੀਤਾ।

ਇਨ੍ਹਾਂ ਹਾਲਾਤਾਂ ਨੂੰ ਵੀ ਸਰਕਾਰ ਨੇ ਬਰਖ਼ਾਸਤਗੀ ਦੀ ਕਾਰਵਾਈ ਦਾ ਆਧਾਰ ਬਣਾਇਆ ਸੀ।

ਪੰਜਾਬ ਸਰਕਾਰ ਨੇ ਗੁਰਸ਼ੇਰ ਸਿੰਘ ਸੰਧੂ ਨੂੰ ਬਰਖ਼ਾਸਤ ਕਰਨ ਲਈ ਸੰਵਿਧਾਨ ਦੀ ਧਾਰਾ 311 ਤਹਿਤ ਵਿਸ਼ੇਸ਼ ਅਧਿਕਾਰਾਂ ਦੀ ਵਰਤੋਂ ਕੀਤੀ ਸੀ। ਹੁਕਮਾਂ ਵਿੱਚ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਸੇਵਾ ਤੋਂ ਹਟਾਉਣ ਦੀ ਗੱਲ ਕਹੀ ਗਈ ਸੀ।

Read Latest News and Breaking News at Daily Post TV, Browse for more News

Ad
Ad

Punjab District News