Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਮੌਕੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਗੁਰੂ ਘਰ ਹੋਏ ਨਤਮਸਤਕ

Malvinder Singh Kang; ਆਮ ਆਦਮੀ ਪਾਰਟੀ ਦੇ ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸ਼੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਸਮਾਗਮਾਂ ਨੂੰ ਲੈ ਕੇ ਇਤਿਹਾਸਿਕ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਉਹ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਵੀ ਨਤਮਸਤਕ ਹੋਏ। ਸੰਸਦ ਮੈਂਬਰ ਕੰਗ […]
ਲੇਖਕ : ਪ੍ਰਕਾਸ਼ਿਤ: 
ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਮੌਕੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਗੁਰੂ ਘਰ ਹੋਏ ਨਤਮਸਤਕ

Malvinder Singh Kang; ਆਮ ਆਦਮੀ ਪਾਰਟੀ ਦੇ ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸ਼੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਸਮਾਗਮਾਂ ਨੂੰ ਲੈ ਕੇ ਇਤਿਹਾਸਿਕ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਉਹ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਵੀ ਨਤਮਸਤਕ ਹੋਏ।

ਸੰਸਦ ਮੈਂਬਰ ਕੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਆਏ ਹਨ, ਕਿਉਂਕਿ ਗੁਰੂ ਹਰਗੋਬਿੰਦ ਸਾਹਿਬ ਨੇ ਸ਼੍ਰੀ ਕੀਰਤਪੁਰ ਸਾਹਿਬ ਦੀ ਨਗਰੀ ਨੂੰ ਵਸਾਇਆ ਸੀ। ਕੁਝ ਰੁਝੇਵਿਆਂ ਕਾਰਨ ਉਹ ਪਹਿਲਾਂ ਨਹੀਂ ਆ ਸਕੇ, ਪਰ ਅੱਜ ਆ ਕੇ ਅਕਾਲ ਪੁਰਖ ਦਾ ਓਟ-ਆਸਰਾ ਲਿਆ ਹੈ।

ਭਾਜਪਾ ਵਿੱਚ ਜਾਣ ਵਾਲੇ ਸੱਤ ਸੰਸਦ ਮੈਂਬਰਾਂ ਬਾਰੇ ਉਨ੍ਹਾਂ ਕਿਹਾ ਕਿ ਇਹ ਉਹਨਾਂ ਦਾ ਨਿੱਜੀ ਫੈਸਲਾ ਹੈ, ਪਰ ਨਾਲ ਹੀ ਇਹ ਵੀ ਕਿਹਾ ਕਿ ਉਹਨਾਂ ਦਾ ਕੋਈ ਵੱਡਾ ਲੋਕ ਆਧਾਰ ਨਹੀਂ ਸੀ।ਸੰਸਦ ਮੈਂਬਰ ਸੰਦੀਪ ਪਾਠਕ ਤੇ ਦਰਜ ਮਾਮਲੇ ਸਬੰਧੀ ਉਨ੍ਹਾਂ ਕਿਹਾ ਕਿ ਮੀਡੀਆ ਰਿਪੋਰਟਾਂ ਅਨੁਸਾਰ ਪਹਿਲਾਂ ਹੀ ਜਾਂਚ ਚੱਲ ਰਹੀ ਸੀ ਅਤੇ ਇਸ ਵਿੱਚ ਕੋਈ ਬਦਲਾਖੋਰੀ ਦੀ ਨੀਤੀ ਨਹੀਂ ਹੈ।

ਉਨ੍ਹਾਂ ਵਿਸ਼ਵਾਸ ਜਤਾਇਆ ਕਿ 2027 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਡੇ ਬਹੁਮਤ ਨਾਲ ਦੁਬਾਰਾ ਸੱਤਾ ਵਿੱਚ ਆਵੇਗੀ, ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਿਨਾਂ ਭੇਦਭਾਵ ਸੂਬੇ ਦੇ ਵਿਕਾਸ ਲਈ ਵੱਡੇ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ।ਹਿਮਾਚਲ ਪ੍ਰਦੇਸ਼ ਦੀ ਟੋਲ ਐਂਟਰੀ ਸਬੰਧੀ ਉਨ੍ਹਾਂ ਕਿਹਾ ਕਿ ਇਹ ਨਹੀਂ ਹੋਣਾ ਚਾਹੀਦਾ। ਜੇਕਰ ਜਥੇਬੰਦੀਆਂ ਉਨ੍ਹਾਂ ਨੂੰ ਲਿਖਤੀ ਰੂਪ ਵਿੱਚ ਮਾਮਲਾ ਦਿੰਦੀਆਂ ਹਨ ਤਾਂ ਉਹ ਆਗਾਮੀ ਲੋਕ ਸਭਾ ਸੈਸ਼ਨ ਵਿੱਚ ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੂੰ ਮਿਲਣਗੇ, ਤਾਂ ਜੋ ਕੌਮੀ ਮਾਰਗਾਂ ਤੇ ਹਿਮਾਚਲ ਸਰਕਾਰ ਵੱਲੋਂ ਲਗਾਏ ਟੋਲ ਟੈਕਸ ਖਤਮ ਕਰਵਾਏ ਜਾ ਸਕਣ।

ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਹ ਸ਼੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਇੱਕ ਵੱਡਾ ਹਸਪਤਾਲ ਬਣਾਉਣ ਲਈ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਢਾ ਨੂੰ ਮਿਲੇ ਹਨ, ਤਾਂ ਜੋ ਇਸ ਹਲਕੇ ਦੀ ਦਹਾਕਿਆਂ ਪੁਰਾਣੀ ਮੰਗ ਪੂਰੀ ਹੋ ਸਕੇ।
ਤੇ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਸੈਨਿਕ ਸਕੂਲ ਬਣਾਉਣ ਬਾਰੇ ਵੀ ਵਿਚਾਰ ਚੱਲ ਰਿਹਾ ਹੈ।

ਸਤਲੁਜ ਦਰਿਆ ਦੇ ਨਹਿਰੀਕਰਨ ਸਬੰਧੀ ਉਨ੍ਹਾਂ ਕਿਹਾ ਕਿ ਉਹਨਾਂ ਦਾ ਹਲਕਾ ਜ਼ਿਆਦਾਤਰ ਸਤਲੁਜ ਦਰਿਆ ਦੇ ਪ੍ਰਭਾਵ ਹੇਠ ਰਹਿੰਦਾ ਹੈ। ਹੜ੍ਹਾਂ ਨੂੰ ਰੋਕਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੰਮ ਚੱਲ ਰਹੇ ਹਨ ਅਤੇ ਪੱਕੇ ਪ੍ਰਬੰਧ ਵੀ ਕੀਤੇ ਜਾ ਰਹੇ ਹਨ।

ਆਮ ਆਦਮੀ ਪਾਰਟੀ ਦੇ ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸ਼੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਸਮਾਗਮਾਂ ਨੂੰ ਲੈ ਕੇ ਇਤਿਹਾਸਿਕ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਉਹ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਵੀ ਨਤਮਸਤਕ ਹੋਏ।

ਸੰਸਦ ਮੈਂਬਰ ਕੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਆਏ ਹਨ, ਕਿਉਂਕਿ ਗੁਰੂ ਹਰਗੋਬਿੰਦ ਸਾਹਿਬ ਨੇ ਸ਼੍ਰੀ ਕੀਰਤਪੁਰ ਸਾਹਿਬ ਦੀ ਨਗਰੀ ਨੂੰ ਵਸਾਇਆ ਸੀ। ਕੁਝ ਰੁਝੇਵਿਆਂ ਕਾਰਨ ਉਹ ਪਹਿਲਾਂ ਨਹੀਂ ਆ ਸਕੇ, ਪਰ ਅੱਜ ਆ ਕੇ ਅਕਾਲ ਪੁਰਖ ਦਾ ਓਟ-ਆਸਰਾ ਲਿਆ ਹੈ।

ਭਾਜਪਾ ਵਿੱਚ ਜਾਣ ਵਾਲੇ ਸੱਤ ਸੰਸਦ ਮੈਂਬਰਾਂ ਬਾਰੇ ਉਨ੍ਹਾਂ ਕਿਹਾ ਕਿ ਇਹ ਉਹਨਾਂ ਦਾ ਨਿੱਜੀ ਫੈਸਲਾ ਹੈ, ਪਰ ਨਾਲ ਹੀ ਇਹ ਵੀ ਕਿਹਾ ਕਿ ਉਹਨਾਂ ਦਾ ਕੋਈ ਵੱਡਾ ਲੋਕ ਆਧਾਰ ਨਹੀਂ ਸੀ।ਸੰਸਦ ਮੈਂਬਰ ਸੰਦੀਪ ਪਾਠਕ ਤੇ ਦਰਜ ਮਾਮਲੇ ਸਬੰਧੀ ਉਨ੍ਹਾਂ ਕਿਹਾ ਕਿ ਮੀਡੀਆ ਰਿਪੋਰਟਾਂ ਅਨੁਸਾਰ ਪਹਿਲਾਂ ਹੀ ਜਾਂਚ ਚੱਲ ਰਹੀ ਸੀ ਅਤੇ ਇਸ ਵਿੱਚ ਕੋਈ ਬਦਲਾਖੋਰੀ ਦੀ ਨੀਤੀ ਨਹੀਂ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ 2027 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਡੇ ਬਹੁਮਤ ਨਾਲ ਦੁਬਾਰਾ ਸੱਤਾ ਵਿੱਚ ਆਵੇਗੀ, ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਿਨਾਂ ਭੇਦਭਾਵ ਸੂਬੇ ਦੇ ਵਿਕਾਸ ਲਈ ਵੱਡੇ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ।


ਹਿਮਾਚਲ ਪ੍ਰਦੇਸ਼ ਦੀ ਟੋਲ ਐਂਟਰੀ ਸਬੰਧੀ ਉਨ੍ਹਾਂ ਕਿਹਾ ਕਿ ਇਹ ਨਹੀਂ ਹੋਣਾ ਚਾਹੀਦਾ। ਜੇਕਰ ਜਥੇਬੰਦੀਆਂ ਉਨ੍ਹਾਂ ਨੂੰ ਲਿਖਤੀ ਰੂਪ ਵਿੱਚ ਮਾਮਲਾ ਦਿੰਦੀਆਂ ਹਨ ਤਾਂ ਉਹ ਆਗਾਮੀ ਲੋਕ ਸਭਾ ਸੈਸ਼ਨ ਵਿੱਚ ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੂੰ ਮਿਲਣਗੇ, ਤਾਂ ਜੋ ਕੌਮੀ ਮਾਰਗਾਂ ਤੇ ਹਿਮਾਚਲ ਸਰਕਾਰ ਵੱਲੋਂ ਲਗਾਏ ਟੋਲ ਟੈਕਸ ਖਤਮ ਕਰਵਾਏ ਜਾ ਸਕਣ।

ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਹ ਸ਼੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਇੱਕ ਵੱਡਾ ਹਸਪਤਾਲ ਬਣਾਉਣ ਲਈ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਢਾ ਨੂੰ ਮਿਲੇ ਹਨ, ਤਾਂ ਜੋ ਇਸ ਹਲਕੇ ਦੀ ਦਹਾਕਿਆਂ ਪੁਰਾਣੀ ਮੰਗ ਪੂਰੀ ਹੋ ਸਕੇ।
ਤੇ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਸੈਨਿਕ ਸਕੂਲ ਬਣਾਉਣ ਬਾਰੇ ਵੀ ਵਿਚਾਰ ਚੱਲ ਰਿਹਾ ਹੈ।

ਸਤਲੁਜ ਦਰਿਆ ਦੇ ਨਹਿਰੀਕਰਨ ਸਬੰਧੀ ਉਨ੍ਹਾਂ ਕਿਹਾ ਕਿ ਉਹਨਾਂ ਦਾ ਹਲਕਾ ਜ਼ਿਆਦਾਤਰ ਸਤਲੁਜ ਦਰਿਆ ਦੇ ਪ੍ਰਭਾਵ ਹੇਠ ਰਹਿੰਦਾ ਹੈ। ਹੜ੍ਹਾਂ ਨੂੰ ਰੋਕਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੰਮ ਚੱਲ ਰਹੇ ਹਨ ਅਤੇ ਪੱਕੇ ਪ੍ਰਬੰਧ ਵੀ ਕੀਤੇ ਜਾ ਰਹੇ ਹਨ।

Read Latest News and Breaking News at Daily Post TV, Browse for more News

Ad
Ad

Punjab District News