Journalism Of Hope
BREAKING NEWS
ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਬਦਲੀ ਤਰੀਕ, ਪੜ੍ਹੋ ਹੁਣ ਕਦੋਂ ਹੋਏਗਾ ਸ਼ੋਅ.....LPU ਹਿੰਸਾ ਮਾਮਲਾ: ਵਿਦਿਆਰਥੀਆਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਸ਼ੁਰੂ......ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ ’ਚ ਫ਼ਿਰੋਜ਼ਪੁਰ ਤੋਂ ਫੌਜੀ ਦੀ ਪਤਨੀ ਗ੍ਰਿਫ਼ਤਾਰ.....ਜਗਤਾਰ ਹਵਾਰਾ ਨੇ ਪੈਰੋਲ ਲਈ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ.....ਵੱਡੀ ਖ਼ਬਰ: CJP ਦੇ ਤਿੰਨੇ ਆਗੂ 23 ਘੰਟਿਆਂ ਬਾਅਦ ਰਿਹਾਅ......ਜੈਸਮੀਨ ਸੈਂਡਲਾਸ ਨੇ ਰੇਨਬੋ ਦੁਪੱਟਾ ਪਹਿਨ ਕੇ LGBTQ+ ਭਾਈਚਾਰੇ ਦੇ ਹੱਕ ’ਚ ਦਿੱਤਾ ਸੁਨੇਹਾ....ਦੁਨੀਆ ਦੇ ਚੋਟੀ ਦੇ 2% ਵਿਗਿਆਨੀਆਂ ਦੀ ਸੂਚੀ ’ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ 15 ਪ੍ਰੋਫੈਸਰ ਸ਼ਾਮਲ.....ਰੇਲਵੇ ਸਟੇਸ਼ਨ ’ਤੇ ਟਰੇਨ ਮੈਨੇਜਰ ਨਾਲ ਕੁੱਟਮਾਰ ਦਾ ਮਾਮਲਾ, ਸਟੇਸ਼ਨ ਸੁਪਰਡੈਂਟ ਸਸਪੈਂਡ

LPU ਦੇ ਵਿਦਿਆਰਥੀ ਨੇ PG ‘ਚ ਕੀਤੀ ਖੁਦਕੁਸ਼ੀ, ਫਾਹੇ ਨਾਲ ਲਟਕਦੀ ਮਿਲੀ ਲਾਸ਼

LPU Student Sucide: ਜਲੰਧਰ ਨੇੜੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਇੱਕ 21 ਸਾਲਾ ਵਿਦਿਆਰਥੀ ਦੀ ਖੁਦਕੁਸ਼ੀ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥੀ ਨੇ ਮੇਹਰੂ ਪਿੰਡ ਦੇ ਲਾਅ ਗੇਟ ਇਲਾਕੇ ਵਿੱਚ ਸਥਿਤ ਇੱਕ ਨਿੱਜੀ ਪੀਜੀ ਵਿੱਚ ਫਾਹਾ ਲੈ ਲਿਆ। ਉਹ ਕੁਝ ਦਿਨ ਪਹਿਲਾਂ ਹੀ ਯੂਨੀਵਰਸਿਟੀ ਦਾ ਹੋਸਟਲ ਛੱਡ ਕੇ ਪੀਜੀ ਵਿੱਚ ਰਹਿਣ ਆਇਆ ਸੀ। […]
By : Updated On: 11 Oct 2026 19:06:PM
LPU ਦੇ ਵਿਦਿਆਰਥੀ ਨੇ PG ‘ਚ ਕੀਤੀ ਖੁਦਕੁਸ਼ੀ, ਫਾਹੇ ਨਾਲ ਲਟਕਦੀ ਮਿਲੀ ਲਾਸ਼

LPU Student Sucide: ਜਲੰਧਰ ਨੇੜੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਇੱਕ 21 ਸਾਲਾ ਵਿਦਿਆਰਥੀ ਦੀ ਖੁਦਕੁਸ਼ੀ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥੀ ਨੇ ਮੇਹਰੂ ਪਿੰਡ ਦੇ ਲਾਅ ਗੇਟ ਇਲਾਕੇ ਵਿੱਚ ਸਥਿਤ ਇੱਕ ਨਿੱਜੀ ਪੀਜੀ ਵਿੱਚ ਫਾਹਾ ਲੈ ਲਿਆ। ਉਹ ਕੁਝ ਦਿਨ ਪਹਿਲਾਂ ਹੀ ਯੂਨੀਵਰਸਿਟੀ ਦਾ ਹੋਸਟਲ ਛੱਡ ਕੇ ਪੀਜੀ ਵਿੱਚ ਰਹਿਣ ਆਇਆ ਸੀ।

ਇਸ਼ਤਿਹਾਰ

ਮ੍ਰਿਤਕ ਦੀ ਪਛਾਣ ਅਭਿਸ਼ੇਕ ਪਟੇਲ ਵਜੋਂ ਹੋਈ ਹੈ। ਉਹ ਸਿਆਰਾਮ ਪਟੇਲ ਦਾ ਪੁੱਤਰ ਸੀ ਅਤੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਜ਼ਿਲ੍ਹੇ ਦੇ ਪਿੰਡ ਚੰਦਾਪੁਰ ਦਾ ਰਹਿਣ ਵਾਲਾ ਸੀ।

ਦੋਸਤਾਂ ਅਤੇ ਪੀਜੀ ਸੰਚਾਲਕ ਨੇ ਪੁਲਿਸ ਨੂੰ ਦਿੱਤੀ ਸੂਚਨਾ

ਜਾਣਕਾਰੀ ਅਨੁਸਾਰ, 10 ਅਤੇ 11 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਵਿਦਿਆਰਥੀ ਨੇ ਆਪਣੇ ਕਮਰੇ ਵਿੱਚ ਪੱਖੇ ਨਾਲ ਚਾਦਰ ਬੰਨ੍ਹ ਕੇ ਫਾਹਾ ਲੈ ਲਿਆ। ਜਦੋਂ ਉਸ ਦੇ ਦੋਸਤਾਂ ਅਤੇ ਪੀਜੀ ਸੰਚਾਲਕ ਨੂੰ ਘਟਨਾ ਬਾਰੇ ਪਤਾ ਲੱਗਿਆ ਤਾਂ ਉਨ੍ਹਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।

ਸੂਚਨਾ ਮਿਲਣ ’ਤੇ ਥਾਣਾ ਸਤਨਾਮਪੁਰਾ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਕਮਰੇ ਦਾ ਦਰਵਾਜ਼ਾ ਖੋਲ੍ਹ ਕੇ ਜਾਂਚ ਕੀਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਨੇੜਲੇ ਸਿਵਲ ਹਸਪਤਾਲ ਭੇਜ ਦਿੱਤਾ।

ਖੁਦਕੁਸ਼ੀ ਦੇ ਕਾਰਨਾਂ ਦੀ ਜਾਂਚ ਜਾਰੀ

ਪੁਲਿਸ ਮੁਤਾਬਕ, ਵਿਦਿਆਰਥੀ ਨੇ ਕੁਝ ਦਿਨ ਪਹਿਲਾਂ ਹੀ ਇਹ ਪੀਜੀ ਕਿਰਾਏ ’ਤੇ ਲਿਆ ਸੀ। ਘਟਨਾ ਵਾਲੇ ਕਮਰੇ ਵਿੱਚੋਂ ਕੋਈ ਸੁਸਾਈਡ ਨੋਟ ਮਿਲਿਆ ਹੈ ਜਾਂ ਨਹੀਂ, ਇਸ ਬਾਰੇ ਪੁਲਿਸ ਵੱਲੋਂ ਅਜੇ ਤੱਕ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ। ਪੁਲਿਸ ਵਿਦਿਆਰਥੀ ਦੇ ਦੋਸਤਾਂ ਅਤੇ ਆਲੇ-ਦੁਆਲੇ ਦੇ ਲੋਕਾਂ ਤੋਂ ਪੁੱਛਗਿੱਛ ਕਰ ਰਹੀ ਹੈ।

ਪੁਲਿਸ ਨੇ ਪਰਿਵਾਰ ਨੂੰ ਘਟਨਾ ਦੀ ਜਾਣਕਾਰੀ ਦੇ ਦਿੱਤੀ ਹੈ। ਅਧਿਕਾਰੀਆਂ ਅਨੁਸਾਰ, ਵਿਦਿਆਰਥੀ ਕਥਿਤ ਤੌਰ ’ਤੇ ਨਿੱਜੀ ਕਾਰਨਾਂ ਕਰਕੇ ਮਾਨਸਿਕ ਤਣਾਅ ਵਿੱਚ ਸੀ। ਹਾਲਾਂਕਿ, ਖੁਦਕੁਸ਼ੀ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ ਅਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਪਿਛਲੇ ਮਹੀਨੇ ਵੀ LPU ਵਿੱਚ ਹੋਇਆ ਸੀ ਹੰਗਾਮਾ

ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ LPU ਵਿੱਚ ਇੱਕ ਵਿਦਿਆਰਥਣ ਨਾਲ ਕਥਿਤ ਜਬਰ-ਜਨਾਹ ਦੀ ਸੂਚਨਾ ਤੋਂ ਬਾਅਦ ਹੰਗਾਮਾ ਹੋਇਆ ਸੀ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ਵਿੱਚ ਭੰਨਤੋੜ ਕੀਤੇ ਜਾਣ ਅਤੇ ਯੂਨੀਮਾਲ ਵਿੱਚ ਲੁੱਟਮਾਰ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਇਸ ਮਾਮਲੇ ਦੀ ਜਾਂਚ ਦੌਰਾਨ ਪੁਲਿਸ ਕਈ ਵਿਦਿਆਰਥੀਆਂ ਅਤੇ ਬਾਹਰੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।

Read Latest News and Breaking News at Daily Post TV, Browse for more News

Ad
Ad

Punjab District News