Journalism Of Hope
BREAKING NEWS
GMADA-Punjab Govt ਦੀ ਪਟੀਸ਼ਨ ’ਤੇ ਹਾਈਕੋਰਟ ‘ਚ ਸੁਣਵਾਈ: ED ਨੂੰ ਨੋਟਿਸ ਜਾਰੀ.......10 ਅਕਤੂਬਰ ਦੇ CJP ਪ੍ਰਦਰਸ਼ਨ ’ਤੇ ਸਸਪੈਂਸ, ਦਿੱਲੀ ਪੁਲਿਸ ਨੇ ਅਜੇ ਨਹੀਂ ਦਿੱਤੀ ਇਜਾਜ਼ਤ.......ਪੁਲਿਸ ਦੀ ਵੱਡੀ ਕਾਰਵਾਈ, 3 ਗੈਰਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼, 8 ਗ੍ਰਿਫ਼ਤਾਰ......ਤਰਨਤਾਰਨ ’ਚ ਦੋਹਰਾ ਕਤਲਕਾਂਡ: ਦੋ ਨੌਜਵਾਨਾਂ ਦੀਆਂ ਮਿਲੀਆਂ ਲਾਸ਼ਾਂ.......ਬਰਖ਼ਾਸਤ AIG ਰਾਜਜੀਤ ਹੁੰਦਲ ਦੇ ਪੁਲਿਸ ਰਿਮਾਂਡ ‘ਚ ਹੋਰ ਵਾਧਾ........ਆਕਾਸ਼ਵਾਣੀ ਭਵਨ ਵਿੱਚ ਦਾਖ਼ਲ ਹੋਣ ਦੇ ਮਾਮਲੇ ’ਚ ਰਾਹੁਲ-ਪ੍ਰਿਯੰਕਾ ਸਮੇਤ ਅਤੇ INDIA ਬਲਾਕ ਦੇ ਹੋਰ ਆਗੂਆਂ ਖ਼ਿਲਾਫ਼ FIR.......RBI ਨੇ ਰੇਪੋ ਰੇਟ ‘ਚ ਕੀਤਾ ਵਾਧਾ, ਲੋਨ ਹੋ ਸਕਦੇ ਨੇ ਮਹਿੰਗੇ

LPU ਹਿੰਸਾ ਮਾਮਲਾ: ਪੁਲਿਸ ਨੇ 3 ਨੌਜਵਾਨ ਕੀਤੇ ਗ੍ਰਿਫ਼ਤਾਰ, ਅਦਾਲਤ ਨੇ 3 ਦਿਨਾਂ ਦੇ ਰਿਮਾਂਡ ’ਤੇ ਭੇਜਿਆ

LPU violence case: Police arrest 3 youths: ਫਗਵਾੜਾ (ਬਲਵਿੰਦਰ ਧਾਲੀਵਾਲ): ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਕੁਝ ਦਿਨ ਪਹਿਲਾਂ ਹੋਈ ਹਿੰਸਾ, ਭੰਨਤੋੜ ਅਤੇ ਅੱਗਜ਼ਨੀ ਦੇ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਪੁਲਿਸ ਨੇ ਮਾਮਲੇ ਵਿੱਚ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਨੂੰ LPU ਦਾ ਵਿਦਿਆਰਥੀ ਦੱਸਿਆ ਜਾ ਰਿਹਾ ਹੈ, ਜਦਕਿ […]
By : Updated On: 08 Oct 2026 07:21:AM
LPU ਹਿੰਸਾ ਮਾਮਲਾ: ਪੁਲਿਸ ਨੇ 3 ਨੌਜਵਾਨ ਕੀਤੇ ਗ੍ਰਿਫ਼ਤਾਰ, ਅਦਾਲਤ ਨੇ 3 ਦਿਨਾਂ ਦੇ ਰਿਮਾਂਡ ’ਤੇ ਭੇਜਿਆ

LPU violence case: Police arrest 3 youths: ਫਗਵਾੜਾ (ਬਲਵਿੰਦਰ ਧਾਲੀਵਾਲ): ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਕੁਝ ਦਿਨ ਪਹਿਲਾਂ ਹੋਈ ਹਿੰਸਾ, ਭੰਨਤੋੜ ਅਤੇ ਅੱਗਜ਼ਨੀ ਦੇ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਪੁਲਿਸ ਨੇ ਮਾਮਲੇ ਵਿੱਚ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਨੂੰ LPU ਦਾ ਵਿਦਿਆਰਥੀ ਦੱਸਿਆ ਜਾ ਰਿਹਾ ਹੈ, ਜਦਕਿ ਦੂਜਾ ਫਗਵਾੜਾ ਦੇ ਟਿੱਬੀ ਮੁਹੱਲੇ ਦਾ ਰਹਿਣ ਵਾਲਾ ਅਤੇ ਡਿਲਿਵਰੀ ਦਾ ਕੰਮ ਕਰਨ ਵਾਲਾ ਦੱਸਿਆ ਗਿਆ ਹੈ।

ਇਸ਼ਤਿਹਾਰ

ਪੁਲਿਸ ਮੁਤਾਬਕ ਮੁਲਜ਼ਮਾਂ ਦੀ ਪਛਾਣ ਘਟਨਾ ਨਾਲ ਸਬੰਧਤ ਵੀਡੀਓ ਕਲਿੱਪਾਂ, ਸੀਸੀਟੀਵੀ ਫੁਟੇਜ ਅਤੇ ਹੋਰ ਡਿਜੀਟਲ ਸਬੂਤਾਂ ਦੀ ਜਾਂਚ ਤੋਂ ਬਾਅਦ ਕੀਤੀ ਗਈ। ਗ੍ਰਿਫ਼ਤਾਰ ਨੌਜਵਾਨਾਂ ਦੀ ਪਛਾਣ ਜੇਮਸ ਦਹੀਆ, ਗਗਨ ਅਤੇ ਅਭੀ ਵਜੋਂ ਦੱਸੀ ਗਈ ਹੈ। ਤਿੰਨਾਂ ਨੂੰ ਫਗਵਾੜਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਪੁਲਿਸ ਦੀ ਮੰਗ ’ਤੇ ਅਦਾਲਤ ਨੇ ਉਨ੍ਹਾਂ ਨੂੰ ਪੁੱਛਗਿੱਛ ਲਈ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ।

ਦੱਸਿਆ ਜਾ ਰਿਹਾ ਹੈ ਕਿ LPU ਵਿੱਚ ਇੱਕ ਵਿਦਿਆਰਥਣ ਨਾਲ ਕਥਿਤ ਜਿਨਸੀ ਹਮਲੇ ਦੀਆਂ ਖ਼ਬਰਾਂ ਅਤੇ ਸੋਸ਼ਲ ਮੀਡੀਆ ’ਤੇ ਹੋਈ ਚਰਚਾ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਸੀ। ਬਾਅਦ ਵਿੱਚ ਇਹ ਪ੍ਰਦਰਸ਼ਨ ਹਿੰਸਕ ਹੋ ਗਿਆ ਅਤੇ ਕੈਂਪਸ ਵਿੱਚ ਭੰਨਤੋੜ ਤੇ ਅੱਗਜ਼ਨੀ ਦੀਆਂ ਘਟਨਾਵਾਂ ਵਾਪਰੀਆਂ।

ਪੁਲਿਸ ਹੁਣ ਮਾਮਲੇ ਵਿੱਚ ਸਾਹਮਣੇ ਆ ਰਹੀਆਂ ਵੀਡੀਓਜ਼, ਸੀਸੀਟੀਵੀ ਫੁਟੇਜ ਅਤੇ ਹੋਰ ਡਿਜੀਟਲ ਸਬੂਤਾਂ ਦੀ ਜਾਂਚ ਕਰ ਰਹੀ ਹੈ। ਅਧਿਕਾਰੀਆਂ ਮੁਤਾਬਕ ਜਾਂਚ ਦੌਰਾਨ ਜਿਨ੍ਹਾਂ ਹੋਰ ਵਿਅਕਤੀਆਂ ਦੀ ਸ਼ਮੂਲੀਅਤ ਸਾਹਮਣੇ ਆਵੇਗੀ, ਉਨ੍ਹਾਂ ਖ਼ਿਲਾਫ਼ ਵੀ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News