Journalism Of Hope
BREAKING NEWS
GMADA-Punjab Govt ਦੀ ਪਟੀਸ਼ਨ ’ਤੇ ਹਾਈਕੋਰਟ ‘ਚ ਸੁਣਵਾਈ: ED ਨੂੰ ਨੋਟਿਸ ਜਾਰੀ.......10 ਅਕਤੂਬਰ ਦੇ CJP ਪ੍ਰਦਰਸ਼ਨ ’ਤੇ ਸਸਪੈਂਸ, ਦਿੱਲੀ ਪੁਲਿਸ ਨੇ ਅਜੇ ਨਹੀਂ ਦਿੱਤੀ ਇਜਾਜ਼ਤ.......ਪੁਲਿਸ ਦੀ ਵੱਡੀ ਕਾਰਵਾਈ, 3 ਗੈਰਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼, 8 ਗ੍ਰਿਫ਼ਤਾਰ......ਤਰਨਤਾਰਨ ’ਚ ਦੋਹਰਾ ਕਤਲਕਾਂਡ: ਦੋ ਨੌਜਵਾਨਾਂ ਦੀਆਂ ਮਿਲੀਆਂ ਲਾਸ਼ਾਂ.......ਬਰਖ਼ਾਸਤ AIG ਰਾਜਜੀਤ ਹੁੰਦਲ ਦੇ ਪੁਲਿਸ ਰਿਮਾਂਡ ‘ਚ ਹੋਰ ਵਾਧਾ........ਆਕਾਸ਼ਵਾਣੀ ਭਵਨ ਵਿੱਚ ਦਾਖ਼ਲ ਹੋਣ ਦੇ ਮਾਮਲੇ ’ਚ ਰਾਹੁਲ-ਪ੍ਰਿਯੰਕਾ ਸਮੇਤ ਅਤੇ INDIA ਬਲਾਕ ਦੇ ਹੋਰ ਆਗੂਆਂ ਖ਼ਿਲਾਫ਼ FIR.......RBI ਨੇ ਰੇਪੋ ਰੇਟ ‘ਚ ਕੀਤਾ ਵਾਧਾ, ਲੋਨ ਹੋ ਸਕਦੇ ਨੇ ਮਹਿੰਗੇ

LPU ਹਿੰਸਾ ਮਾਮਲਾ: ਰਾਜਸਥਾਨ ਤੇ ਹਰਿਆਣਾ ਤੋਂ ਦੋ ਹੋਰ ਵਿਦਿਆਰਥੀ ਗ੍ਰਿਫ਼ਤਾਰ

LPU violence case: Two more students arrested: ਜਲੰਧਰ: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਵਿਦਿਆਰਥਣ ਨਾਲ ਕਥਿਤ ਗਲਤ ਹਰਕਤ ਦੀ ਅਫ਼ਵਾਹ ਤੋਂ ਬਾਅਦ 27 ਸਤੰਬਰ ਦੀ ਰਾਤ ਭੜਕੀ ਹਿੰਸਾ ਦੇ ਮਾਮਲੇ ਵਿੱਚ ਪੁਲਿਸ ਨੇ ਰਾਜਸਥਾਨ ਅਤੇ ਹਰਿਆਣਾ ਤੋਂ ਦੋ ਹੋਰ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਨੌਜਵਾਨ LPU ਦੇ ਵਿਦਿਆਰਥੀ ਹਨ। […]
By : Updated On: 08 Oct 2026 11:48:AM
LPU ਹਿੰਸਾ ਮਾਮਲਾ: ਰਾਜਸਥਾਨ ਤੇ ਹਰਿਆਣਾ ਤੋਂ ਦੋ ਹੋਰ ਵਿਦਿਆਰਥੀ ਗ੍ਰਿਫ਼ਤਾਰ

LPU violence case: Two more students arrested: ਜਲੰਧਰ: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਵਿਦਿਆਰਥਣ ਨਾਲ ਕਥਿਤ ਗਲਤ ਹਰਕਤ ਦੀ ਅਫ਼ਵਾਹ ਤੋਂ ਬਾਅਦ 27 ਸਤੰਬਰ ਦੀ ਰਾਤ ਭੜਕੀ ਹਿੰਸਾ ਦੇ ਮਾਮਲੇ ਵਿੱਚ ਪੁਲਿਸ ਨੇ ਰਾਜਸਥਾਨ ਅਤੇ ਹਰਿਆਣਾ ਤੋਂ ਦੋ ਹੋਰ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ਼ਤਿਹਾਰ

ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਨੌਜਵਾਨ LPU ਦੇ ਵਿਦਿਆਰਥੀ ਹਨ। ਉਨ੍ਹਾਂ ਦੀ ਪਛਾਣ ਜੈਅੰਤ ਪੁੱਤਰ ਮਹੇਸ਼ ਕੁਮਾਰ ਮੂਲਚੰਦਾਨੀ, ਵਾਸੀ ਕੁਨਹਾੜੀ, ਜ਼ਿਲ੍ਹਾ ਕੋਟਾ (ਰਾਜਸਥਾਨ) ਅਤੇ ਆਰੀਅਨ ਪੁੱਤਰ ਮਹਾਵੀਰ, ਵਾਸੀ ਪਿੰਡ ਖੜਵਾਲੀ, ਜ਼ਿਲ੍ਹਾ ਰੋਹਤਕ (ਹਰਿਆਣਾ) ਵਜੋਂ ਹੋਈ ਹੈ।

27 ਅਤੇ 28 ਸਤੰਬਰ ਦੀ ਦਰਮਿਆਨੀ ਰਾਤ ਹੋਏ ਹਿੰਸਕ ਪ੍ਰਦਰਸ਼ਨ ਦੌਰਾਨ ਪੁਲਿਸ ਨਾਲ ਝੜਪ ਹੋਈ ਸੀ ਅਤੇ ਪੁਲਿਸ ਦੇ ਤਿੰਨ ਵਾਹਨਾਂ ਨੂੰ ਅੱਗ ਲਗਾ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਪੁਲਿਸ ਹੁਣ ਤੱਕ ਦੋ ਦਰਜਨ ਤੋਂ ਵੱਧ ਮੁਲਜ਼ਮਾਂ ਨੂੰ ਨਾਮਜ਼ਦ ਕਰ ਚੁੱਕੀ ਹੈ, ਜਿਨ੍ਹਾਂ ਵਿੱਚ ਜ਼ਿਆਦਾਤਰ LPU ਦੇ ਵਿਦਿਆਰਥੀ ਦੱਸੇ ਜਾ ਰਹੇ ਹਨ।

ਪੁਲਿਸ ਨੇ ਦੱਸਿਆ ਕਿ ਬੁੱਧਵਾਰ ਨੂੰ ਗ੍ਰਿਫ਼ਤਾਰ ਕੀਤੇ ਦੋਵੇਂ ਵਿਦਿਆਰਥੀਆਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁੱਛਗਿੱਛ ਲਈ ਅਦਾਲਤ ਨੇ ਪੁਲਿਸ ਨੂੰ ਦੋ ਦਿਨ ਦਾ ਰਿਮਾਂਡ ਦਿੱਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News