Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਚੋਣ ਡਿਊਟੀ ‘ਤੇ ਹਾਜ਼ਰ ਨਾ ਹੋਣ ‘ਤੇ ਲੁਧਿਆਣਾ ਪ੍ਰਸ਼ਾਸਨ ਨੇ 6 ਅਧਿਆਪਕ ਕੀਤੇ ਮੁਅੱਤਲ

Ludhiana West ByElection: ਲੁਧਿਆਣਾ ਪ੍ਰਸ਼ਾਸਨ ਵੱਲੋਂ ਪੱਛਮੀ ਵਿਧਾਨ ਸਭਾ ਹਲਕੇ ਦੀ ਉਪ ਚੋਣ ਨੂੰ ਲੈ ਕੇ ਗ਼ੈਰ-ਹਾਜ਼ਰ ਰਹਿਣ ਵਾਲੇ 6 ਅਧਿਆਪਕਾਂ ਖਿਲਾਫ਼ ਸਖਤ ਕਾਰਵਾਈ ਕੀਤੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਇਨ੍ਹਾਂ 6 ਅਧਿਆਪਕਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਇਹ ਸਾਰੇ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ, ਸੁਨਟ ਨਾਲ ਸਬੰਧਤ ਹਨ। ਇਹ ਹੁਕਮ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਚੋਣ ਡਿਊਟੀ ‘ਤੇ ਹਾਜ਼ਰ ਨਾ ਹੋਣ ‘ਤੇ ਲੁਧਿਆਣਾ ਪ੍ਰਸ਼ਾਸਨ ਨੇ 6 ਅਧਿਆਪਕ ਕੀਤੇ ਮੁਅੱਤਲ
teachers suspended

Ludhiana West ByElection: ਲੁਧਿਆਣਾ ਪ੍ਰਸ਼ਾਸਨ ਵੱਲੋਂ ਪੱਛਮੀ ਵਿਧਾਨ ਸਭਾ ਹਲਕੇ ਦੀ ਉਪ ਚੋਣ ਨੂੰ ਲੈ ਕੇ ਗ਼ੈਰ-ਹਾਜ਼ਰ ਰਹਿਣ ਵਾਲੇ 6 ਅਧਿਆਪਕਾਂ ਖਿਲਾਫ਼ ਸਖਤ ਕਾਰਵਾਈ ਕੀਤੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਇਨ੍ਹਾਂ 6 ਅਧਿਆਪਕਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।

ਜਾਣਕਾਰੀ ਅਨੁਸਾਰ ਇਹ ਸਾਰੇ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ, ਸੁਨਟ ਨਾਲ ਸਬੰਧਤ ਹਨ। ਇਹ ਹੁਕਮ ਚੋਣ ਰਜਿਸਟ੍ਰੇਸ਼ਨ ਅਫਸਰ ਅਤੇ ਸਹਾਇਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਲੁਧਿਆਣਾ ਵੱਲੋਂ ਜਾਰੀ ਕੀਤੇ ਗਏ ਹਨ।
ਆਗਾਮੀ ਵੋਟਰ ਸੂਚੀ ਵਿਸ਼ੇਸ਼ ਸੰਖੇਪ ਸੋਧ 2025 ਦੇ ਤਹਿਤ ਲੁਧਿਆਣਾ (ਪੱਛਮੀ) ਹਲਕੇ ਵਿੱਚ ਚੋਣ ਨਾਲ ਸਬੰਧਤ ਕੰਮ ਲਈ 6 ਮਹਿਲਾ ਅਧਿਆਪਕਾਂ ਨੂੰ ਡਿਊਟੀ ‘ਤੇ ਤਾਇਨਾਤ ਕੀਤਾ ਗਿਆ ਸੀ। ਡਿਊਟੀ ਆਰਡਰ ਦੇ ਅਨੁਸਾਰ, ਇਹ ਸਾਰੇ ਕਰਮਚਾਰੀ 12 ਅਪ੍ਰੈਲ 2025 ਤੋਂ 15 ਅਪ੍ਰੈਲ 2025 ਤੱਕ ਚੋਣ ਕਾਰਜਾਂ ਵਿੱਚ ਹਿੱਸਾ ਲੈਣਾ ਸੀ।

ਜਿਹੜੇ ਅਧਿਆਪਕਾਂ ਨੂੰ ਮੁਅੱਤਲ ਕੀਤਾ ਗਿਆ ਹੈ, ਉਨ੍ਹਾਂ ਵਿੱਚ ਉਮਾ ਸ਼ਰਮਾ – ਪ੍ਰਾਇਮਰੀ ਕੇਡਰ, ਗੁਰਵਿੰਦਰ ਕੌਰ – ਐਸੋਸੀਏਟ ਪ੍ਰੀ-ਪ੍ਰਾਇਮਰੀ ਟੀਚਰ, ਜਸਪ੍ਰੀਤ – ਐਸੋਸੀਏਟ ਪ੍ਰੀ-ਪ੍ਰਾਇਮਰੀ ਟੀਚਰ, ਸਰਬਜੀਤ ਕੌਰ – ਐਸੋਸੀਏਟ ਪ੍ਰੀ-ਪ੍ਰਾਇਮਰੀ ਟੀਚਰ, ਹਰਦੀਪ ਕੌਰ – ਸਹਿਯੋਗੀ ਅਧਿਆਪਕਾ ਅਤੇ ਮਨਮਿੰਦਰ ਕੌਰ – ਸਹਿਯੋਗੀ ਅਧਿਆਪਕਾ ਸ਼ਾਮਲ ਹਨ।

Read Latest News and Breaking News at Daily Post TV, Browse for more News

Ad
Ad

Punjab District News