Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਨਸ਼ੇੜੀਆਂ ਦਾ ਅੱਡਾ ਬਣਦਾ ਜਾ ਰਿਹਾ ਲੁਧਿਆਣਾ ਬੱਸ ਸਟੈਂਡ ਨੇੜਲਾ ਏਰਿਆ, ਨਸ਼ੇ ਦੀ ਹਾਲਤ ‘ਚ ਘੁੰਮਦੇ ਨੌਜਵਾਨ ਮੁੰਡੇ-ਕੁੜੀਆਂ ਦੀ ਫੋਟੋ ਵਾਇਰਲ

Ludhian Viral Video: ਲੁਧਿਆਣਾ ਦੇ ਬੱਸ ਸਟੈਂਡ ਦੇ ਆਲੇ ਦੁਆਲੇ ਰੋਜ਼ਾਨਾ ਨਸ਼ੇ ਦੀ ਹਾਲਤ ਵਿੱਚ ਨੌਜਵਾਨ ਮੁੰਡੇ ਕੁੜੀਆਂ ਘੁੰਮਦੇ ਰਹਿੰਦੇ ਹਨ। Drug Addict’s Hotbed Near Ludhiana Bus Stand area: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖਤਮ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਹੈ। ਪਰ ਲੁਧਿਆਣਾ ਦੇ ਬੱਸ ਸਟੈਂਡ ਦੇ ਆਲੇ ਦੁਆਲੇ ਰੋਜ਼ਾਨਾ ਨਸ਼ੇ ਦੀ […]
ਲੇਖਕ : ਪ੍ਰਕਾਸ਼ਿਤ: 

Ludhian Viral Video: ਲੁਧਿਆਣਾ ਦੇ ਬੱਸ ਸਟੈਂਡ ਦੇ ਆਲੇ ਦੁਆਲੇ ਰੋਜ਼ਾਨਾ ਨਸ਼ੇ ਦੀ ਹਾਲਤ ਵਿੱਚ ਨੌਜਵਾਨ ਮੁੰਡੇ ਕੁੜੀਆਂ ਘੁੰਮਦੇ ਰਹਿੰਦੇ ਹਨ।

Drug Addict’s Hotbed Near Ludhiana Bus Stand area: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖਤਮ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਹੈ। ਪਰ ਲੁਧਿਆਣਾ ਦੇ ਬੱਸ ਸਟੈਂਡ ਦੇ ਆਲੇ ਦੁਆਲੇ ਰੋਜ਼ਾਨਾ ਨਸ਼ੇ ਦੀ ਹਾਲਤ ਵਿੱਚ ਨੌਜਵਾਨ ਮੁੰਡੇ ਕੁੜੀਆਂ ਘੁੰਮਦੇ ਰਹਿੰਦੇ ਹਨ। ਇਨ੍ਹਾਂ ਹੀ ਨਹੀਂ ਇਨ੍ਹਾਂ ਵਲੋਂ ਆਏ ਦਿਨ ਲੋਕਾਂ ਨਾਲ ਲੁੱਟ ਖੋਹ ਵੀ ਕੀਤੀ ਜਾ ਰਹੀ ਹੈ।

ਤਾਜ਼ਾ ਤਸਵੀਰ ਦੇਰ ਰਾਤ ਦੀ ਹੈ। ਜੋ ਹੁਣ ਵਾਇਰਲ ਹੋ ਰਹੀ ਹੈ। ਇਸ ‘ਚ ਨਸ਼ੇ ਦੀ ਹਾਲਤ ਵਿੱਚ ਇੱਕ ਕੁੜੀ ਸੜਕ ‘ਤੇ ਲੜਖੜਾਉਂਦੀ ਨਜ਼ਰ ਆਈ। ਲੋਕਾਂ ਨੇ ਉਸਦੀ ਹਾਲਤ ‘ਤੇ ਤਰਸ ਕੀਤਾ ਅਤੇ ਉਸ ਨੂੰ ਸੰਭਾਲਿਆ ਕਿਉਂਕਿ ਕੁੜੀ ਨੇ ਇੰਨਾ ਨਸ਼ਾ ਕੀਤਾ ਹੋਇਆ ਸੀ ਉਸ ਨੂੰ ਇਹ ਨਹੀਂ ਪਤਾ ਲੱਗ ਰਿਹਾ ਉਹ ਖੜੀ ਹੈ ਜਾਂ ਬੈਠੀ ਹੈ।

ਮੌਕੇ ‘ਤੇ ਮੌਜੂਦ ਕੁਝ ਲੋਕਾਂ ਨੇ ਉਸਨੂੰ ਪਾਣੀ ਪਿਲਾਇਆ ਪਰ ਉਸਦੀ ਹਾਲਤ ਜਿਉਂ ਦੀ ਤਿਉਂ ਬਣੀ ਰਹੀ। ਬੱਸ ਸਟੈਂਡ ਵਾਲੇ ਦੁਆਲੇ ਦੇ ਦੁਕਾਨਾਂ ਨੇ ਦੱਸਿਆ ਕਿ ਇੱਥੇ ਇੱਕ ਨਹੀਂ 20 ਤੋਂ 25 ਨੌਜਵਾਨ ਮੁੰਡੇ ਕੁੜੀਆਂ ਹਨ ਜੋ ਕਿ ਨਸ਼ੇ ਦੀ ਹਾਲਤ ‘ਚ ਆਮ ਘੁੰਮਦੇ ਰਹਿੰਦੇ ਹਨ। ਕਈ ਵਾਰ ਤਾਂ ਲੁੱਟ ਖੋਹ ਵੀ ਕਰ ਲੈਂਦੇ ਹਨ।

ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜਦੋਂ ਕਿਤੇ ਪੁਲਿਸ ਇੱਥੇ ਰਾਉਂਡ ਕੱਢਦੀ ਹੈ ਤਾਂ ਉਸ ਸਮੇਂ ਇਹ ਇਥੋਂ ਇਧਰ ਉਧਰ ਭੱਜ ਜਾਂਦੇ ਹਨ। ਪਰ ਇਥੇ ਹਾਲਤ ਬਹੁਤ ਖਰਾਬ ਹਨ। ਇਲਾਕੇ ਦੇ ਦੁਕਾਨ ਦਾ ਅਤੇ ਆਉਣ ਜਾਣ ਵਾਲੇ ਵੀ ਇਹਨਾਂ ਨਸ਼ੇੜੀਆਂ ਕਰਕੇ ਕਾਫੀ ਪਰੇਸ਼ਾਨ ਹੁੰਦੇ ਹਨ।

Read Latest News and Breaking News at Daily Post TV, Browse for more News

Ad
Ad

Punjab District News