Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

Ludhiana By election: ਲੁਧਿਆਣਾ ਪੱਛਮੀ ਜ਼ਿਮਨੀ ਚੋਣ ‘ਚ 1 ਲੱਖ 74 ਹਜ਼ਾਰ 437 ਵੋਟਰ ਆਪਣੀ ਵੋਟ ਦਾ ਕਰਨਗੇ ਇਸਤੇਮਾਲ

Ludhiana By election: ਲੁਧਿਆਣਾ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਹਲਕਾ ਪੱਛਮੀ ਉਪ ਚੋਣ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕੀਤੀ ਹੈ। ਜਿਸ ਵਿੱਚ ਕਿਹਾ ਕਿ ਇਲੈਕਸ਼ਨ ਕਮਿਸ਼ਨ ਵੱਲੋਂ ਜਾਰੀ ਕੀਤੀ ਨੋਟੀਫਿਕੇਸ਼ਨ ਦੇ ਮੁਤਾਬਿਕ 19 ਜੂਨ ਨੂੰ ਵੋਟਾਂ ਹੋਣਗੀਆਂ ਅਤੇ 23 ਜੂਨ ਨੂੰ ਇਸ ਦੇ ਰਿਜਲਟ ਆਣਗੇ। ਉਹਨਾਂ ਕਿਹਾ ਇਸ ਇਲੈਕਸ਼ਨ ਵਿੱਚ ਕੁੱਲ 1 ਲੱਖ 74 ਹਜ਼ਾਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Ludhiana By election: ਲੁਧਿਆਣਾ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਹਲਕਾ ਪੱਛਮੀ ਉਪ ਚੋਣ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕੀਤੀ ਹੈ। ਜਿਸ ਵਿੱਚ ਕਿਹਾ ਕਿ ਇਲੈਕਸ਼ਨ ਕਮਿਸ਼ਨ ਵੱਲੋਂ ਜਾਰੀ ਕੀਤੀ ਨੋਟੀਫਿਕੇਸ਼ਨ ਦੇ ਮੁਤਾਬਿਕ 19 ਜੂਨ ਨੂੰ ਵੋਟਾਂ ਹੋਣਗੀਆਂ ਅਤੇ 23 ਜੂਨ ਨੂੰ ਇਸ ਦੇ ਰਿਜਲਟ ਆਣਗੇ। ਉਹਨਾਂ ਕਿਹਾ ਇਸ ਇਲੈਕਸ਼ਨ ਵਿੱਚ ਕੁੱਲ 1 ਲੱਖ 74 ਹਜ਼ਾਰ 437 ਵੋਟਰ ਹਨ।

ਉਹਨਾਂ ਕਿਹਾ ਕਿ ਇਸ ਇਲੈਕਸ਼ਨ ਦੇ ਲਈ ਕੁੱਲ 192 ਪੋਲਿੰਗ ਬੂਥ ਬਣਾਏ ਗਏ ਹਨ। ਉਹਨਾਂ ਕਿਹਾ ਕਿ ਇਹਨਾਂ ਵਿੱਚੋਂ ਇੱਕ ਗਰੀਨ ਪੋਲਿੰਗ ਬੂਥ ਅਤੇ ਇੱਕ ਵੂਮੈਨ ਪੋਲਿੰਗ ਬੂਥ ਹੋਵੇਗਾ। ਇਸ ਦੇ ਨਾਲ ਨਾਲ ਉਹਨਾਂ ਕਿਹਾ ਕਿ ਕੱਲ ਜਾਰੀ ਹੋਈ ਨੋਟੀਫਿਕੇਸ਼ਨ ਤੋਂ ਬਾਅਦ ਹਲਕਾ ਪੱਛਮੀ ਵਿੱਚ ਕੋਡ ਆਫ ਕੰਡਕਟ ਲੱਗ ਚੁੱਕਿਆ ਹੈ ਅਤੇ ਕੋਈ ਵੀ ਵਿਅਕਤੀ 50 ਹਜ਼ਾਰ ਤੋਂ ਵੱਧ ਦੀ ਰਕਮ ਨਹੀਂ ਲਿਜਾ ਸਕੇਗਾ। ਉਹਨਾਂ ਕਿਹਾ ਕਿ ਜੇਕਰ ਕੋਈ ਹੋਰ ਕਿਸੇ ਕੰਮ ਜਾਂ ਹਲਕੇ ਵਿੱਚ ਜਾਂਦਾ ਹੈ ਤਾਂ ਉਸ ਪਾਸੋਂ ਪੁੱਛਗਿਛ ਕੀਤੀ ਜਾਵੇਗੀ।

ਉਧਰ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਹਾ ਕਿ ਲੁਧਿਆਣਾ ਪੱਛਮੀ ਸੀਟ ਲਈ ਹੋਣ ਵਾਲੀ ਉਪ ਚੋਣ ਨੂੰ ਲੈ ਕੇ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਬੀਤੇ ਕੱਲ ਇਲੈਕਸ਼ਨ ਕਮਿਸ਼ਨ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਤੋਂ ਬਾਅਦ ਹਲਕੇ ਵਿੱਚ ਕੋਡ ਆਫ ਕੰਡਕਟ ਲਗਾ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਦੇ ਲਈ ਕੁੱਲ ਵੋਟਰ 174437 ਹਨ ਅਤੇ 192 ਪੋਲਿੰਗ ਬੂਥ ਬਣਾਏ ਗਏ ਹਨ।

ਉਹਨਾਂ ਕਿਹਾ ਕਿ ਇਸ ਦੇ ਲਈ ਮੋਬਾਈਲ ਐਪ ਦੇ ਜਰੀਏ ਵੀ ਜਾਣਕਾਰੀ ਹਾਸਿਲ ਕੀਤੀ ਜਾ ਸਕਦੀ ਹੈ ਅਤੇ ਸ਼ਿਕਾਇਤ ਸੈਂਟਰ ਵੀ ਬਣਾਇਆ ਗਿਆ ਹੈ। ਉਹਨਾਂ ਕਿਹਾ ਕਿ ਉਮੀਦਵਾਰ ਆਪਣੇ ਖਰਚੇ ਵਿੱਚ 40 ਲੱਖ ਰੁਪਏ ਦੇ ਕਰੀਬ ਖਰਚ ਸਕਦੇ ਹਨ ਅਤੇ ਉਨਾਂ ਕਿਹਾ ਕਿ ਵਿਸ਼ੇਸ਼ ਵਿਅਕਤੀ 50 ਹਜ਼ਾਰ ਤੋਂ ਵੱਧ ਦੀ ਰਕਮ ਆਪਣੇ ਕੋਲ ਨਹੀਂ ਰੱਖ ਸਕੇਗਾ। ਜੇਕਰ ਕੋਈ ਫੜਿਆ ਜਾਂਦਾ ਹੈ ਤਾਂ ਉਸ ਨੂੰ ਉਸਦਾ ਵੇਰਵਾ ਦੇਣਾ ਹੋਵੇਗਾ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਬੂਥਾਂ ਤੇ ਪੁਲਿਸ ਡਿਪਲੋਮੈਂਟ ਅਤੇ ਪੈਰਾਮਿਲਟਰੀ ਫੋਰਸਿਸ ਦੇ ਲਈ ਵੀ ਜਲਦ ਹੀ ਪ੍ਰੈਸ ਨੋਟ ਜਰੀਏ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News