Journalism Of Hope
BREAKING NEWS
ਲੁਧਿਆਣਾ ’ਚ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ......ਰਜਵਾਹੇ ’ਚੋਂ 6 ਸਾਲਾ ਬੱਚੇ ਦੀ ਮਿਲੀ ਲਾਸ਼, ਤਾਰ ਨਾਲ ਬੰਨ੍ਹੇ ਹੋਏ ਸੀ ਹੱਥ-ਪੈਰ.......ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਸਾਬਕਾ PM ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਕੀਤੀ ਮੁਲਾਕਾਤ.......ਸਲਮਾਨ ਖਾਨ ਦੀ ਫਿਲਮ ‘ਮਾਤ੍ਰਭੂਮੀ’ ਨੂੰ ਸਰਕਾਰ ਤੋਂ ਮਿਲੀ NOC, ਹੁਣ CBFC ਦੀ ਮਨਜ਼ੂਰੀ ਦੀ ਉਡੀਕ.....ਮੈਡ ਸੰਧੂ ਕਤਲਕਾਂਡ: ਗੋਲਡੀ ਢਿੱਲੋਂ ਤੋਂ ਬਾਅਦ ਲੱਕੀ ਜੌਹਲ ਸਪੇਨ ਨੇ ਵੀ ਲਈ ਜ਼ਿੰਮੇਵਾਰੀ.......ਨੇਤਨਯਾਹੂ ਨੇ ਭਾਰਤੀ ਪਾਇਲਟ ਕੈਪਟਨ ਸਮਿਤ ਨੂੰ ਇਜ਼ਰਾਈਲ ਦੇ ਆਜ਼ਾਦੀ ਦਿਵਸ ਸਮਾਗਮ ਲਈ ਦਿੱਤਾ ਸੱਦਾ.......

ਸਾਬਕਾ ਸਰਪੰਚ ਦੇ ਕਤਲ ਮਾਮਲੇ ‘ਚ ਲੁਧਿਆਣਾ ਪੁਲਿਸ ਦਾ ਵੱਡਾ ਖੁਲਾਸਾ

Ludhiana former Sarpanch murder case: ਲੁਧਿਆਣਾ: ਲੁਧਿਆਣਾ ਦੇ ਲਾਡੋਵਾਲ ਇਲਾਕੇ ਦੇ ਪਿੰਡ ਮਾਣੇਵਾਲ ਦੇ ਸਾਬਕਾ ਸਰਪੰਚ ਨਵਤੇਜ ਸਿੰਘ ਉਰਫ਼ ਨੀਤੂ (60) ਦੇ ਕਤਲ ਮਾਮਲੇ ਵਿੱਚ ਪੁਲਿਸ ਨੇ 7 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਮੁਤਾਬਕ ਮੁੱਢਲੀ ਜਾਂਚ ਵਿੱਚ ਕਤਲ ਪਿੱਛੇ ਪੁਰਾਣਾ ਪਰਿਵਾਰਕ ਅਤੇ ਜ਼ਮੀਨੀ ਵਿਵਾਦ ਸਾਹਮਣੇ ਆਇਆ ਹੈ। ਪੁਲਿਸ ਨੇ ਮਾਮਲੇ ਵਿੱਚ […]
By : Updated On: 04 Oct 2026 16:48:PM
ਸਾਬਕਾ ਸਰਪੰਚ ਦੇ ਕਤਲ ਮਾਮਲੇ ‘ਚ ਲੁਧਿਆਣਾ ਪੁਲਿਸ ਦਾ ਵੱਡਾ ਖੁਲਾਸਾ

Ludhiana former Sarpanch murder case: ਲੁਧਿਆਣਾ: ਲੁਧਿਆਣਾ ਦੇ ਲਾਡੋਵਾਲ ਇਲਾਕੇ ਦੇ ਪਿੰਡ ਮਾਣੇਵਾਲ ਦੇ ਸਾਬਕਾ ਸਰਪੰਚ ਨਵਤੇਜ ਸਿੰਘ ਉਰਫ਼ ਨੀਤੂ (60) ਦੇ ਕਤਲ ਮਾਮਲੇ ਵਿੱਚ ਪੁਲਿਸ ਨੇ 7 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਮੁਤਾਬਕ ਮੁੱਢਲੀ ਜਾਂਚ ਵਿੱਚ ਕਤਲ ਪਿੱਛੇ ਪੁਰਾਣਾ ਪਰਿਵਾਰਕ ਅਤੇ ਜ਼ਮੀਨੀ ਵਿਵਾਦ ਸਾਹਮਣੇ ਆਇਆ ਹੈ। ਪੁਲਿਸ ਨੇ ਮਾਮਲੇ ਵਿੱਚ ਮ੍ਰਿਤਕ ਦੇ ਭਰਾ ਨੂੰ ਮੁੱਖ ਸਾਜ਼ਿਸ਼ਕਰਤਾ ਦੱਸਿਆ ਹੈ।

ਇਸ਼ਤਿਹਾਰ

ਪੁਲਿਸ ਅਨੁਸਾਰ ਸ਼ਨੀਵਾਰ ਦੇਰ ਸ਼ਾਮ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਨਵਤੇਜ ਸਿੰਘ ਦੀ ਇਨੋਵਾ ’ਤੇ ਕਰੀਬ 10 ਗੋਲੀਆਂ ਚਲਾਈਆਂ। ਹਮਲੇ ਦੀ ਪੂਰੀ ਘਟਨਾ ਕਾਰ ਦੇ ਡੈਸ਼ਬੋਰਡ ਕੈਮਰੇ ਵਿੱਚ ਰਿਕਾਰਡ ਹੋ ਗਈ। ਫੁਟੇਜ ਦੇ ਆਧਾਰ ’ਤੇ ਹਮਲਾਵਰਾਂ ਵਿੱਚੋਂ ਇੱਕ ਦੀ ਪਛਾਣ ਕੀਤੀ ਜਾ ਚੁੱਕੀ ਹੈ।

ਗੰਭੀਰ ਜ਼ਖ਼ਮੀ ਨਵਤੇਜ ਸਿੰਘ ਨੂੰ ਸਥਾਨਕ ਲੋਕ ਉਸਦੀ ਹੀ ਗੱਡੀ ਰਾਹੀਂ ਡੀਐਮਸੀ ਹਸਪਤਾਲ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਉਸ ਨੂੰ ਕਿੰਨੀਆਂ ਗੋਲੀਆਂ ਲੱਗੀਆਂ, ਇਸ ਦੀ ਪੁਸ਼ਟੀ ਪੋਸਟਮਾਰਟਮ ਤੋਂ ਬਾਅਦ ਹੋਵੇਗੀ।

ਪੁਲਿਸ ਮੁਤਾਬਕ ਦੋਵਾਂ ਪਰਿਵਾਰਾਂ ਵਿਚਕਾਰ ਲੰਬੇ ਸਮੇਂ ਤੋਂ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਦੋਵਾਂ ਦੀਆਂ ਜ਼ਮੀਨਾਂ ਨਾਲ-ਨਾਲ ਹਨ ਅਤੇ ਮਾਮਲਾ ਸਥਾਨਕ ਅਦਾਲਤਾਂ ਤੋਂ ਲੈ ਕੇ ਹਾਈ ਕੋਰਟ ਤੱਕ ਪਹੁੰਚ ਚੁੱਕਾ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਮਾਮਲਾ ਸਿਆਸੀ ਰੰਜਿਸ਼ ਨਾਲ ਸਬੰਧਤ ਨਹੀਂ, ਸਗੋਂ ਪੁਰਾਣੇ ਪਰਿਵਾਰਕ ਅਤੇ ਜ਼ਮੀਨੀ ਵਿਵਾਦ ਨਾਲ ਜੁੜਿਆ ਹੈ।

ਮਾਮਲੇ ਵਿੱਚ ਨਾਮਜ਼ਦ ਸਾਰੇ 7 ਮੁਲਜ਼ਮ ਇਸ ਸਮੇਂ ਫਰਾਰ ਦੱਸੇ ਜਾ ਰਹੇ ਹਨ। ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਡੀਸੀਪੀ (ਸਿਟੀ) ਦੀ ਅਗਵਾਈ ਹੇਠ 6 ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਅਤੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਮੁਲਜ਼ਮਾਂ ਦੇ ਪਿਛਲੇ ਅਤੇ ਮੌਜੂਦਾ ਸੰਪਰਕਾਂ ਦੀ ਵੀ ਜਾਂਚ ਕਰ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News