Journalism Of Hope
BREAKING NEWS
ਮੈਂ ਭਾਜਪਾ ’ਚ 4 ਸਾਲਾਂ ’ਚ ਕੁਝ ਨਹੀਂ ਖੱਟਿਆ: ਕੈਪਟਨ ਅਮਰਿੰਦਰ ਸਿੰਘ.....SC ਬਹੁਗਿਣਤੀ ਵਾਲੇ ਪਿੰਡਾਂ ਦੇ ਵਿਕਾਸ ਲਈ ਖ਼ਰਚੇ ਜਾਣਗੇ 750 ਕਰੋੜ ਰੁਪਏ: CM ਮਾਨ ਦਾ ਵੱਡਾ ਐਲਾਨ....ਹੁਣ NIA ਕਰੇਗੀ ਪੰਜਾਬ BJP ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ....ਬਰਖ਼ਾਸਤ AIG ਰਾਜਜੀਤ ਹੁੰਦਲ 5 ਦਿਨਾਂ ਦੇ ਰਿਮਾਂਡ ’ਤੇ.....ਕੰਪਨੀ ਦਾ ਵਿਵਾਦਿਤ ਫੈਸਲਾ, 4 ਸੂਬਿਆਂ ਦੇ ਪੁਰਸ਼ਾਂ ਨੂੰ ਨੌਕਰੀ ਨਾ ਦੇਣ ਦਾ ਐਲਾਨ.......ਕਾਕਰੋਚ ਜਨਤਾ ਪਾਰਟੀ ਨੇ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਨੂੰ ਦਿੱਤਾ 48 ਘੰਟਿਆਂ ਦਾ ਅਲਟੀਮੇਟਮ.......ਕੈਨੇਡਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਵੀ.....

ਲੁਧਿਆਣਾ ਪੁਲਿਸ ਨੇ 24 ਘੰਟਿਆਂ ’ਚ ਲੱਭੇ 3 ਲਾਪਤਾ ਬੱਚੇ

Ludhiana Police found 3 missing children: ਲੁਧਿਆਣਾ: ਥਾਣਾ ਟਿੱਬਾ ਇਲਾਕੇ ਤੋਂ ਲਾਪਤਾ ਹੋਏ ਤਿੰਨ ਬੱਚਿਆਂ ਨੂੰ ਲੁਧਿਆਣਾ ਪੁਲਿਸ ਨੇ 24 ਘੰਟਿਆਂ ਦੇ ਅੰਦਰ ਸੁਰੱਖਿਅਤ ਬਰਾਮਦ ਕਰ ਲਿਆ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ ਤਿੰਨੋਂ ਬੱਚੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਦੀ ਇੱਛਾ ਨਾਲ ਟ੍ਰੇਨ ਰਾਹੀਂ ਅੰਮ੍ਰਿਤਸਰ ਪਹੁੰਚ ਗਏ ਸਨ। ਏਸੀਪੀ ਪੂਰਵੀ ਰਾਜਕੁਮਾਰ ਬਜਾੜ ਨੇ […]
By : Updated On: 26 Sep 2026 09:01:AM
ਲੁਧਿਆਣਾ ਪੁਲਿਸ ਨੇ 24 ਘੰਟਿਆਂ ’ਚ ਲੱਭੇ 3 ਲਾਪਤਾ ਬੱਚੇ
  • ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਟ੍ਰੇਨ ਰਾਹੀਂ ਪਹੁੰਚੇ ਸੀ ਅੰਮ੍ਰਿਤਸਰ

Ludhiana Police found 3 missing children: ਲੁਧਿਆਣਾ: ਥਾਣਾ ਟਿੱਬਾ ਇਲਾਕੇ ਤੋਂ ਲਾਪਤਾ ਹੋਏ ਤਿੰਨ ਬੱਚਿਆਂ ਨੂੰ ਲੁਧਿਆਣਾ ਪੁਲਿਸ ਨੇ 24 ਘੰਟਿਆਂ ਦੇ ਅੰਦਰ ਸੁਰੱਖਿਅਤ ਬਰਾਮਦ ਕਰ ਲਿਆ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ ਤਿੰਨੋਂ ਬੱਚੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਦੀ ਇੱਛਾ ਨਾਲ ਟ੍ਰੇਨ ਰਾਹੀਂ ਅੰਮ੍ਰਿਤਸਰ ਪਹੁੰਚ ਗਏ ਸਨ। ਏਸੀਪੀ ਪੂਰਵੀ ਰਾਜਕੁਮਾਰ ਬਜਾੜ ਨੇ ਦੱਸਿਆ ਕਿ ਤਿੰਨੋਂ ਬੱਚੇ ਘਰ ਤੋਂ ਖੇਡਣ ਲਈ ਬਾਹਰ ਗਏ ਸਨ, ਪਰ ਵਾਪਸ ਨਹੀਂ ਪਰਤੇ। ਇਸ ਤੋਂ ਬਾਅਦ ਪਰਿਵਾਰ ਨੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਤੁਰੰਤ ਜਾਂਚ ਸ਼ੁਰੂ ਕਰਦਿਆਂ ਬੱਚਿਆਂ ਦੀ ਭਾਲ ਕੀਤੀ।

ਇਸ਼ਤਿਹਾਰ

ਜਾਂਚ ਦੌਰਾਨ ਬੱਚਿਆਂ ਦੇ ਅੰਮ੍ਰਿਤਸਰ ਸਥਿਤ ਸ੍ਰੀ ਦਰਬਾਰ ਸਾਹਿਬ ਪਹੁੰਚਣ ਦੀ ਜਾਣਕਾਰੀ ਮਿਲੀ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਸੁਰੱਖਿਅਤ ਬਰਾਮਦ ਕਰ ਲਿਆ। ਪੁਲਿਸ ਮੁਤਾਬਕ ਜਾਂਚ ਵਿੱਚ ਬੱਚਿਆਂ ਦੇ ਅਗਵਾ ਹੋਣ ਦੀ ਕੋਈ ਗੱਲ ਸਾਹਮਣੇ ਨਹੀਂ ਆਈ। ਲਾਪਤਾ ਬੱਚਿਆਂ ਵਿੱਚੋਂ ਦੋ ਆਪਸ ਵਿੱਚ ਭੈਣ-ਭਰਾ ਹਨ, ਜਦਕਿ ਤੀਜਾ ਬੱਚਾ ਉਨ੍ਹਾਂ ਦਾ ਗੁਆਂਢੀ ਹੈ।

ਏਸੀਪੀ ਨੇ ਦੱਸਿਆ ਕਿ ਬੱਚਿਆਂ ਨੂੰ ਚਾਈਲਡ ਵੈਲਫੇਅਰ ਕਮੇਟੀ (CWC) ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ। ਇਸ ਤੋਂ ਬਾਅਦ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਪਰਿਵਾਰਕ ਮੈਂਬਰਾਂ ਦੇ ਹਵਾਲੇ ਕੀਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News