Journalism Of Hope
BREAKING NEWS
ਝੋਟਾ ਕਤਲ ਕਾਂਡ: ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਕੇਸ ਦੀਆਂ ਫਾਈਲਾਂ......ਪੰਜਾਬ ਵਿੱਚ ਅੱਜ ਤੋਂ ਬੱਸਾਂ ਦਾ ਚੱਕਾ ਜਾਮ: ਕੱਚੇ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ.....ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ, ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਦਾ ਐਲਾਨ........ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂ ਨੇ ਲਾਏ ਇਲਜ਼ਾਮ.......ਟਾਈਗਰ ਸ਼ਰਾਫ਼ ’ਤੇ ਗੋਲੀਬਾਰੀ ਮਾਮਲੇ ’ਚ ਵੱਡਾ ਖੁਲਾਸਾ: ਨਿਸ਼ਾਨੇ ’ਤੇ ਸੀ ਕੋਈ ਹੋਰ ਵੱਡੀ ਬਾਲੀਵੁੱਡ ਹਸਤੀ !.........ਕਾਂਗਰਸ ਦੇ ਸਾਬਕਾ ਵਿਧਾਇਕ ਦਾ ਗੰਨਮੈਨ ਅਫ਼ੀਮ ਸਮੇਤ ਗ੍ਰਿਫ਼ਤਾਰ, 2 ਹੋਰ ਸਾਥੀ ਵੀ ਕਾਬੂ......ਗੁ: ਬੰਗਲਾ ਸਾਹਿਬ ਨੇੜਲੇ ਰਸਤੇ ’ਤੇ ਪੁਲਿਸ ਦੀ ਐਂਟਰੀ ਬੰਦ, DSGMC ਨੇ ਲਿਆ ਵੱਡਾ ਫ਼ੈਸਲਾ.........ਝੋਟਾ ਕਤਲ ਕਾਂਡ ਤੋਂ ਬਾਅਦ ਮਾਨਸਾ ’ਚ 3 ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ, 4 ਸੀਲ.....ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵਾਧਾ, 5 ਦਿਨਾਂ ’ਚ 219 ਮਾਮਲੇ ਆਏ ਸਾਹਮਣੇ.............

ਲੁਧਿਆਣਾ ਦੇ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ

Ludhiana’s famous ‘Pandit Kulche-Chole’ Son shot dead: ਲੁਧਿਆਣਾ: ਲੁਧਿਆਣਾ ਵਿੱਚ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤਰ ਰਾਹੁਲ ਸ਼ਰਮਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਹ ਬੁੱਧਵਾਰ ਦੇਰ ਰਾਤ ਇੱਕ ਜਨਮਦਿਨ ਦੀ ਪਾਰਟੀ ਵਿੱਚ ਸ਼ਾਮਲ ਹੋਣ ਗਿਆ ਸੀ, ਜਿੱਥੇ ਕਿਸੇ ਗੱਲ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਉਸ ’ਤੇ ਗੋਲੀਆਂ ਚਲਾਈਆਂ ਗਈਆਂ। ਰਾਹੁਲ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਲੁਧਿਆਣਾ ਦੇ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ

Ludhiana’s famous ‘Pandit Kulche-Chole’ Son shot dead: ਲੁਧਿਆਣਾ: ਲੁਧਿਆਣਾ ਵਿੱਚ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤਰ ਰਾਹੁਲ ਸ਼ਰਮਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਹ ਬੁੱਧਵਾਰ ਦੇਰ ਰਾਤ ਇੱਕ ਜਨਮਦਿਨ ਦੀ ਪਾਰਟੀ ਵਿੱਚ ਸ਼ਾਮਲ ਹੋਣ ਗਿਆ ਸੀ, ਜਿੱਥੇ ਕਿਸੇ ਗੱਲ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਉਸ ’ਤੇ ਗੋਲੀਆਂ ਚਲਾਈਆਂ ਗਈਆਂ। ਰਾਹੁਲ ਨੂੰ ਦੋ ਗੋਲੀਆਂ ਲੱਗੀਆਂ, ਜਿਨ੍ਹਾਂ ਵਿੱਚੋਂ ਇੱਕ ਛਾਤੀ ਅਤੇ ਦੂਜੀ ਪਿੱਠ ਵਿੱਚ ਲੱਗੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਕਤਲ ਦੇ ਕਾਰਨਾਂ ਅਤੇ ਹਮਲਾਵਰਾਂ ਬਾਰੇ ਪਤਾ ਲਗਾਇਆ ਜਾ ਰਿਹਾ ਹੈ।

ਪਾਰਟੀ ਦੌਰਾਨ ਹੋਇਆ ਵਿਵਾਦ
ਪਰਿਵਾਰਕ ਮੈਂਬਰਾਂ ਮੁਤਾਬਕ, ਰਾਹੁਲ ਸ਼ਰਮਾ ਆਪਣੀ ਸਕਾਰਪੀਓ ਗੱਡੀ ਲੈ ਕੇ ਘਰੋਂ ਨਿਕਲਿਆ ਸੀ। ਉਸ ਨੇ ਦੇਰ ਰਾਤ ਇੱਕ ਜਨਮਦਿਨ ਦੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਗੱਲ ਕਹੀ ਸੀ। ਪਰਿਵਾਰ ਨੂੰ ਬਾਅਦ ਵਿੱਚ ਪਤਾ ਲੱਗਾ ਕਿ ਫੁੱਲਾਂਵਾਲ ਚੌਕ ਤੋਂ ਜੇ-ਬਲਾਕ ਮਾਲ ਵੱਲ ਜਾਣ ਵਾਲੀ ਸੜਕ ’ਤੇ ਇਹ ਵਾਰਦਾਤ ਹੋਈ। ਪਰਿਵਾਰ ਦਾ ਕਹਿਣਾ ਹੈ ਕਿ ਪਾਰਟੀ ਦੌਰਾਨ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋਇਆ, ਜਿਸ ਤੋਂ ਬਾਅਦ ਰਾਹੁਲ ’ਤੇ ਗੋਲੀਆਂ ਚਲਾਈਆਂ ਗਈਆਂ।

ਰਾਤ 12:30 ਵਜੇ ਪਰਿਵਾਰ ਨੂੰ ਮਿਲੀ ਸੂਚਨਾ
ਪਰਿਵਾਰਕ ਮੈਂਬਰਾਂ ਅਨੁਸਾਰ, ਉਨ੍ਹਾਂ ਨੂੰ ਰਾਤ ਕਰੀਬ ਸਾਢੇ 12 ਵਜੇ ਘਟਨਾ ਬਾਰੇ ਪਤਾ ਲੱਗਾ। ਰਾਹੁਲ ਦੇ ਦੋਸਤਾਂ ਨੇ ਉਸ ਦੇ ਸਾਲੇ ਨੂੰ ਫੋਨ ਕਰਕੇ ਦੱਸਿਆ ਕਿ ਰਾਹੁਲ ਨੂੰ ਗੋਲੀ ਲੱਗੀ ਹੈ ਅਤੇ ਉਸ ਨੂੰ ਡੀਐੱਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪਰਿਵਾਰ ਜਦੋਂ ਹਸਪਤਾਲ ਪਹੁੰਚਿਆ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਰਾਹੁਲ ਦੀ ਰਾਤ 11:55 ਵਜੇ ਹੀ ਮੌਤ ਹੋ ਚੁੱਕੀ ਸੀ। ਇਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ। ਰਾਹੁਲ ਦਾ ਵਿਆਹ ਕਰੀਬ ਤਿੰਨ ਸਾਲ ਪਹਿਲਾਂ ਹੋਇਆ ਸੀ। ਉਸ ਦੇ ਪਰਿਵਾਰ ਵਿੱਚ ਪਤਨੀ, ਮਾਤਾ-ਪਿਤਾ ਅਤੇ ਇੱਕ ਵਿਆਹੀ ਹੋਈ ਭੈਣ ਹੈ।

ਪੁਲਿਸ ਖੰਗਾਲ ਰਹੀ ਹੈ ਸੀਸੀਟੀਵੀ ਫੁਟੇਜ
ਪੁਲਿਸ ਵੱਲੋਂ ਪਾਰਟੀ ਦੌਰਾਨ ਵਾਪਰੀ ਘਟਨਾ ਅਤੇ ਗੋਲੀ ਚਲਾਉਣ ਵਾਲਿਆਂ ਦੀ ਪਛਾਣ ਲਈ ਜਾਂਚ ਕੀਤੀ ਜਾ ਰਹੀ ਹੈ। ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ, ਤਾਂ ਜੋ ਹਮਲਾਵਰਾਂ ਬਾਰੇ ਕੋਈ ਸੁਰਾਗ ਮਿਲ ਸਕੇ। ਫਿਲਹਾਲ ਕਤਲ ਦੇ ਪਿੱਛੇ ਦਾ ਕਾਰਨ ਸਪੱਸ਼ਟ ਨਹੀਂ ਹੋਇਆ ਹੈ ਅਤੇ ਪੁਲਿਸ ਜਾਂਚ ਤੋਂ ਬਾਅਦ ਹੀ ਮਾਮਲੇ ਦੇ ਹੋਰ ਵੇਰਵੇ ਸਾਹਮਣੇ ਆਉਣ ਦੀ ਉਮੀਦ ਹੈ।

Read Latest News and Breaking News at Daily Post TV, Browse for more News

Ad
Ad

Punjab District News