Journalism Of Hope
BREAKING NEWS
ਜਗਤਾਰ ਸਿੰਘ ਹਵਾਰਾ ਇੱਕ ਦਿਨ ਦੀ ਪੈਰੋਲ ਲੈਣ ਲਈ ਹੋਏ ਤਿਆਰ.....ਪੰਜਾਬ ਸਰਕਾਰ ਨੇ ਬੁਲਾਇਆ ਵਿਧਾਨ ਸਭਾ ਸੈਸ਼ਨ.....CM ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼.....ਗੌਰਵ ਯਾਦਵ ਨੇ ਸੰਭਾਲਿਆ ਪੰਜਾਬ ਦੇ ਡੀਜੀਪੀ ਵੱਜੋਂ ਅਹੁਦਾ......ਪੰਜਾਬ ਸਰਕਾਰ ਦੀ SLP ’ਤੇ ਸੁਪਰੀਮ ਕੋਰਟ ’ਚ ਸੁਣਵਾਈ, ਜਸਟਿਸ ਸ਼ੀਲ ਨਾਗੂ ਸੁਣਵਾਈ ਤੋਂ ਹੋਏ ਵੱਖ.....CM ਦੇ OSD ਰਾਜਬੀਰ ਘੁੰਮਣ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ......ਡੀਏ ਬਕਾਏ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਨੇ ਮੰਗੀ ਮੁਆਫ਼ੀ: ਅਦਾਲਤ ਨੇ ਅਪਰਾਧਿਕ ਮਾਣਹਾਨੀ ਦਾ ਮਾਮਲਾ ਸਬੰਧਤ ਬੈਂਚ ਨੂੰ ਭੇਜਿਆ....

ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਫੜੇ ਸ਼ੂਟਰ ਨੂੰ ਪੁਲਿਸ ਨੇ 7 ਦਿਨ ਦੇ ਰਿਮਾਂਡ ‘ਤੇ ਲਿਆ

Mad Sandhu murder case: shooter on Police remand: ਅੰਮ੍ਰਿਤਸਰ: ਪੰਜਾਬੀ ਇਨਫਲੂਐਂਸਰ ਮੈਡ ਸੰਧੂ ਦੇ ਕਤਲ ਮਾਮਲੇ ਵਿੱਚ ਅਹਿਮਦਾਬਾਦ ਕ੍ਰਾਈਮ ਬ੍ਰਾਂਚ ਨੇ ਇੱਕ ਮੁਲਜ਼ਮ ਕੀਤਾ ਸੀ। ਜਿਸ ਤੋਂ ਬਾਅਦ ਮੈਡ ਸੰਧੂ ਕਤਲ ਮਾਮਲੇ ਵਿੱਚ ਗੁਜਰਾਤ ਤੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਰਮਿੰਦਰ ਉਰਫ਼ ਕਾਕਾ ਨੂੰ ਪੁਲਿਸ ਵੱਲੋਂ ਡਿਊਟੀ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ […]
By : Updated On: 10 Oct 2026 08:40:AM
ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਫੜੇ ਸ਼ੂਟਰ ਨੂੰ ਪੁਲਿਸ ਨੇ 7 ਦਿਨ ਦੇ ਰਿਮਾਂਡ ‘ਤੇ ਲਿਆ

Mad Sandhu murder case: shooter on Police remand: ਅੰਮ੍ਰਿਤਸਰ: ਪੰਜਾਬੀ ਇਨਫਲੂਐਂਸਰ ਮੈਡ ਸੰਧੂ ਦੇ ਕਤਲ ਮਾਮਲੇ ਵਿੱਚ ਅਹਿਮਦਾਬਾਦ ਕ੍ਰਾਈਮ ਬ੍ਰਾਂਚ ਨੇ ਇੱਕ ਮੁਲਜ਼ਮ ਕੀਤਾ ਸੀ। ਜਿਸ ਤੋਂ ਬਾਅਦ ਮੈਡ ਸੰਧੂ ਕਤਲ ਮਾਮਲੇ ਵਿੱਚ ਗੁਜਰਾਤ ਤੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਰਮਿੰਦਰ ਉਰਫ਼ ਕਾਕਾ ਨੂੰ ਪੁਲਿਸ ਵੱਲੋਂ ਡਿਊਟੀ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ ਪੁੱਛਗਿੱਛ ਲਈ 7 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।

ਇਸ਼ਤਿਹਾਰ

ਮੁਲਜ਼ਮ ਪਰਮਿੰਦਰ ਉਰਫ਼ ਕਾਕਾ ’ਤੇ ਮੈਡ ਸੰਧੂ ਨੂੰ ਗੋਲੀ ਮਾਰਨ ਦਾ ਦੋਸ਼ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਰਿਮਾਂਡ ਦੌਰਾਨ ਮੁਲਜ਼ਮ ਤੋਂ ਵਾਰਦਾਤ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ।

ਜਾਣਕਾਰੀ ਮੁਤਾਬਕ, ਮੈਡ ਸੰਧੂ ਦੇ ਕਤਲ ਤੋਂ ਬਾਅਦ ਮੁਲਜ਼ਮ ਪਰਮਿੰਦਰ ਕਾਕਾ ਗੁਜਰਾਤ ਪਹੁੰਚ ਗਿਆ ਸੀ ਅਤੇ ਵੱਖ-ਵੱਖ ਹੋਟਲਾਂ ਵਿੱਚ ਲੁਕ ਕੇ ਰਹਿ ਰਿਹਾ ਸੀ। ਉਸ ਦੀ ਲੋਕੇਸ਼ਨ ਦਾ ਪਤਾ ਲੱਗਣ ਤੋਂ ਬਾਅਦ ਅਹਿਮਦਾਬਾਦ ਕ੍ਰਾਈਮ ਬ੍ਰਾਂਚ ਨੇ ਵਿਸ਼ੇਸ਼ ਮੁਹਿੰਮ ਚਲਾ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਇਹ ਕਾਰਵਾਈ ਗੁਜਰਾਤ ਪੁਲਿਸ ਅਤੇ ਅਹਿਮਦਾਬਾਦ ਕ੍ਰਾਈਮ ਬ੍ਰਾਂਚ ਦੇ ਤਾਲਮੇਲ ਨਾਲ ਕੀਤੀ ਗਈ।

ਜਾਂਚ ਏਜੰਸੀਆਂ ਹੁਣ ਮੁਲਜ਼ਮ ਦੇ ਕਥਿਤ ਅੰਤਰਰਾਸ਼ਟਰੀ ਗੋਲਡੀ ਢਿੱਲੋਂ ਗੈਂਗ ਨਾਲ ਸਬੰਧਾਂ, ਕਤਲ ਦੀ ਸਾਜ਼ਿਸ਼ ਅਤੇ ਫੰਡਿੰਗ ਨੈੱਟਵਰਕ ਬਾਰੇ ਜਾਣਕਾਰੀ ਇਕੱਠੀ ਕਰ ਰਹੀਆਂ ਹਨ। ਮੁਲਜ਼ਮ ਦੀ ਗ੍ਰਿਫ਼ਤਾਰੀ ਨੂੰ ਇਸ ਮਾਮਲੇ ਦੀ ਜਾਂਚ ਵਿੱਚ ਅਹਿਮ ਕਾਮਯਾਬੀ ਮੰਨਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਮੈਡ ਸੰਧੂ ਦਾ 3 ਅਕਤੂਬਰ ਨੂੰ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਹੁਣ ਮੁਲਜ਼ਮ ਤੋਂ ਪੁੱਛਗਿੱਛ ਰਾਹੀਂ ਕਤਲ ਨਾਲ ਜੁੜੀਆਂ ਹੋਰ ਕੜੀਆਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰੇਗੀ।

Read Latest News and Breaking News at Daily Post TV, Browse for more News

Ad
Ad

Punjab District News