ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵੱਲੋਂ ਕੇਂਦਰ ਸਰਕਾਰ ਵਿਰੁੱਧ ਕਰਵਾਈ ਗਈ ਮਹਾ ਪੰਚਾਇਤ

Latest News: ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵੱਲੋਂ ਅੱਜ ਅਜਨਾਲਾ ਦੇ ਪਿੰਡ ਗੱਗੋਮਾਹਲ ਵਿੱਚ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ ਵਿਸ਼ਾਲ ਮਹਾ ਪੰਚਾਇਤ ਕਰਵਾਈ ਗਈ,ਜਿਸ ਵਿੱਚ ਸਰਹੱਦੀ ਖੇਤਰ ਦੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਪਹੁੰਚ ਕੇ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਅਮਰੀਕਾ ਨਾਲ ਕੀਤੇ ਕਿਸਾਨ ਵਿਰੋਧੀ ਸਮਝੌਤਿਆਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਸ […]
Khushi
By : Updated On: 21 Mar 2026 15:51:PM
ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵੱਲੋਂ ਕੇਂਦਰ ਸਰਕਾਰ ਵਿਰੁੱਧ ਕਰਵਾਈ ਗਈ ਮਹਾ ਪੰਚਾਇਤ

Latest News: ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵੱਲੋਂ ਅੱਜ ਅਜਨਾਲਾ ਦੇ ਪਿੰਡ ਗੱਗੋਮਾਹਲ ਵਿੱਚ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ ਵਿਸ਼ਾਲ ਮਹਾ ਪੰਚਾਇਤ ਕਰਵਾਈ ਗਈ,ਜਿਸ ਵਿੱਚ ਸਰਹੱਦੀ ਖੇਤਰ ਦੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਪਹੁੰਚ ਕੇ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਅਮਰੀਕਾ ਨਾਲ ਕੀਤੇ ਕਿਸਾਨ ਵਿਰੋਧੀ ਸਮਝੌਤਿਆਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ।

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਨੇ ਕਿਹਾ ਕਿ ਅਮਰੀਕਾ ਅਤੇ ਭਾਰਤ ਸਰਕਾਰ ਵਿੱਚ ਜੋ ਸਮਝੌਤਾ ਹੋਇਆ ਹੈ ਉਸ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਬੀਜ ਐਕਟ ਸਮੇਤ ਬਿਜਲੀ ਸੋਧ ਬਿੱਲ ਦੇ ਵਿਰੋਧ ਵਿੱਚ ਵੀ ਲੋਕਾਂ ਨੂੰ ਲਾਮਬੰਦ ਕੀਤਾ ਗਿਆ ਹੈ ਕਿ ਪੰਜਾਬ ਵਿੱਚ ਵੱਡਾ ਸੰਘਰਸ਼ ਕਰਕੇ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਜਾਵੇ।

ਉਹਨਾਂ ਕਿਹਾ ਕਿ ਇੰਨਾ ਸਮਝੌਤਿਆਂ ਨਾਲ ਅਮੇਰੀਕਾ ਦੇ ਕਿਸਾਨਾਂ ਨੂੰ ਫਾਇਦਾ ਹੋਵੇਗਾ ਸਗੋਂ ਭਾਰਤ ਦੇ ਕਿਸਾਨਾਂ ਦਾ ਇਸ ਸਮਝੌਤੇ ਨਾਲ ਵੱਡੇ ਪੱਧਰ ਤੇ ਨੁਕਸਾਨ ਹੋਵੇਗਾ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਚੁੱਪ ਕਰਕੇ ਇਹ ਸਮਝੌਤਾ ਕੀਤਾ ਹੈ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਜਲਦ ਤੋਂ ਜਲਦ ਇਸ ਸਮਝੌਤੇ ਦੀਆਂ ਕਾਪੀਆਂ ਜਾਰੀ ਕੀਤੀਆਂ ਜਾਣ ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਟਰੰਪ ਅੱਗੇ ਆਪਣਾ 56 ਇੰਚ ਦਾ ਸੀਨਾ ਕਰਕੇ ਇਸ ਸਮਝੌਤੇ ਦਾ ਵਿਰੋਧ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਇਹ ਸਮਝੌਤੇ ਰੱਦ ਨਹੀਂ ਕਰਦੀ ਤਾਂ ਆਉਣ ਵਾਲੇ ਦਿਨਾਂ ਵਿੱਚ ਵੱਡਾ ਤਿੱਖਾ ਸੰਘਰਸ਼ ਕੀਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad