Journalism Of Hope
BREAKING NEWS
ਭਾਈ ਪਰਵਿੰਦਰ ਸਿੰਘ (ਝੋਟਾ) ਕੌਮ ਦਾ ਸ਼ਹੀਦ, ਜਥੇਦਾਰ ਗੜਗੱਜ ਨੇ ਕੀਤਾ ਐਲਾਨ.....OSD ਰਾਜਬੀਰ ਸਿੰਘ ਘੁੰਮਣ ਨੂੰ ਹਾਈਕੋਰਟ ਤੋਂ ਫਿਲਹਾਲ ਰਾਹਤ ਨਹੀਂ, ਸੁਣਵਾਈ ਮੁਲਤਵੀ....ਹਾਈਕੋਰਟ ਤੋਂ ਸੰਜੀਵ ਅਰੋੜਾ ਨੂੰ ਵੱਡਾ ਝਟਕਾ: ਜ਼ਮਾਨਤ ਪਟੀਸ਼ਨ ਖਾਰਜ....ਮਾਨਸਾ ਤੋਂ ਬਾਅਦ ਫੇਰ ਵੱਡੀ ਵਾਰਦਾਤ ! ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਵਿਅਕਤੀਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇੱਕ ਦੀ ਮੌਤ......ਮੋਗਾ ਬੱਸ ਅੱਗਜ਼ਨੀ ਮਾਮਲੇ ’ਚ ਡੇਰਾ ਸੱਚਾ ਸੌਦਾ ਦੇ 9 ਪ੍ਰੇਮੀ ਬਰੀ.....15 ਸਾਲ ਪੁਰਾਣੇ ਸਿਟਰਸ ਕੌਂਸਲ ਘੁਟਾਲੇ ’ਚ 9 ਦੋਸ਼ੀਆਂ ਨੂੰ ਹੋਈ ਸਜ਼ਾ.....ਦਿਲ ਦਹਿਲਾਉਣ ਵਾਲੀ ਘਟਨਾ: 10 ਸਾਲ ਦੀ ਬੱਚੀ ਨੇ 18 ਮਹੀਨਿਆਂ ਦੀ ਬੱਚੀ ਨੂੰ ਛੇਵੀਂ ਮੰਜ਼ਿਲ ਤੋਂ ਸੁੱਟਿਆ......ਦਸੰਬਰ ’ਚ ਕੈਨੇਡਾ ਦੌਰੇ ‘ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ.....

ਹਨੀ ਸਿੰਘ ਨੂੰ ਮਹਾਰਾਸ਼ਟਰ ਸਾਈਬਰ ਦਾ ਫਾਈਨਲ ਰਿਮਾਈਂਡਰ, ਪੁੱਛਗਿੱਛ ਲਈ ਬੁਲਾਇਆ

Maharashtra Cyber ​​issues final reminder to Honey Singh: ਮੁੰਬਈ: ਰੈਪਰ ਅਤੇ ਮਿਊਜ਼ਿਕ ਪ੍ਰੋਡਿਊਸਰ ਹਿਰਦੇਸ਼ ਸਿੰਘ ਉਰਫ਼ ਯੋ ਯੋ ਹਨੀ ਸਿੰਘ ਨੂੰ ਮਹਾਰਾਸ਼ਟਰ ਸਾਈਬਰ ਨੇ ਇੱਕ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ 5 ਅਕਤੂਬਰ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਵਿਭਾਗ ਵੱਲੋਂ 14 ਸਤੰਬਰ ਨੂੰ ਜਾਰੀ ਨੋਟਿਸ ਨੂੰ ‘ਫਾਈਨਲ ਰਿਮਾਈਂਡਰ’ ਦੱਸਿਆ ਗਿਆ ਹੈ। ਨੋਟਿਸ ਮੁਤਾਬਕ ਹਨੀ […]
By : Updated On: 01 Oct 2026 13:25:PM
ਹਨੀ ਸਿੰਘ ਨੂੰ ਮਹਾਰਾਸ਼ਟਰ ਸਾਈਬਰ ਦਾ ਫਾਈਨਲ ਰਿਮਾਈਂਡਰ, ਪੁੱਛਗਿੱਛ ਲਈ ਬੁਲਾਇਆ

Maharashtra Cyber ​​issues final reminder to Honey Singh: ਮੁੰਬਈ: ਰੈਪਰ ਅਤੇ ਮਿਊਜ਼ਿਕ ਪ੍ਰੋਡਿਊਸਰ ਹਿਰਦੇਸ਼ ਸਿੰਘ ਉਰਫ਼ ਯੋ ਯੋ ਹਨੀ ਸਿੰਘ ਨੂੰ ਮਹਾਰਾਸ਼ਟਰ ਸਾਈਬਰ ਨੇ ਇੱਕ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ 5 ਅਕਤੂਬਰ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਵਿਭਾਗ ਵੱਲੋਂ 14 ਸਤੰਬਰ ਨੂੰ ਜਾਰੀ ਨੋਟਿਸ ਨੂੰ ‘ਫਾਈਨਲ ਰਿਮਾਈਂਡਰ’ ਦੱਸਿਆ ਗਿਆ ਹੈ।

ਇਸ਼ਤਿਹਾਰ

ਨੋਟਿਸ ਮੁਤਾਬਕ ਹਨੀ ਸਿੰਘ ਨੂੰ 5 ਅਕਤੂਬਰ ਸਵੇਰੇ 11 ਵਜੇ ਮੁੰਬਈ ਦੇ ਕਫ਼ ਪਰੇਡ ਸਥਿਤ ਵਰਲਡ ਟਰੇਡ ਸੈਂਟਰ ਵਿੱਚ ਮਹਾਰਾਸ਼ਟਰ ਸਾਈਬਰ ਦੇ ਦਫ਼ਤਰ ਵਿਖੇ ਜਾਂਚ ਅਧਿਕਾਰੀ ਸਾਹਮਣੇ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਹ ਨੋਟਿਸ ਮੁੰਬਈ ਦੇ ਨੋਡਲ ਸਾਈਬਰ ਪੁਲਿਸ ਸਟੇਸ਼ਨ ਵਿੱਚ ਦਰਜ FIR ਨੰਬਰ 74/2026 ਨਾਲ ਸਬੰਧਤ ਹੈ।

ਮਹਾਰਾਸ਼ਟਰ ਸਾਈਬਰ ਦੇ ਨੋਟਿਸ ਵਿੱਚ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 296 ਅਤੇ 79 ਅਤੇ ਸੂਚਨਾ ਤਕਨਾਲੋਜੀ ਐਕਟ, 2000 ਦੀ ਧਾਰਾ 67 ਦਾ ਹਵਾਲਾ ਦਿੱਤਾ ਗਿਆ ਹੈ। ਹਨੀ ਸਿੰਘ ਨੂੰ ਜਾਂਚ ਵਿੱਚ ਸਹਿਯੋਗ ਕਰਨ ਅਤੇ ਜਾਂਚ ਅਧਿਕਾਰੀ ਵੱਲੋਂ ਕਾਨੂੰਨ ਤਹਿਤ ਮੰਗੀ ਜਾਣ ਵਾਲੀ ਜਾਣਕਾਰੀ, ਦਸਤਾਵੇਜ਼, ਰਿਕਾਰਡ ਜਾਂ ਹੋਰ ਸਮੱਗਰੀ ਮੁਹੱਈਆ ਕਰਵਾਉਣ ਲਈ ਕਿਹਾ ਗਿਆ ਹੈ।

ਪਹਿਲਾਂ ਵੀ ਜਾਰੀ ਹੋ ਚੁੱਕਾ ਹੈ ਨੋਟਿਸ
ਮਹਾਰਾਸ਼ਟਰ ਸਾਈਬਰ ਮੁਤਾਬਕ ਇਸ ਤੋਂ ਪਹਿਲਾਂ 1 ਸਤੰਬਰ 2026 ਨੂੰ ਵੀ ਹਨੀ ਸਿੰਘ ਨੂੰ ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਣ ਲਈ ਨੋਟਿਸ ਭੇਜਿਆ ਗਿਆ ਸੀ। ਵਿਭਾਗ ਦਾ ਦਾਅਵਾ ਹੈ ਕਿ ਉਹ ਨਿਰਧਾਰਤ ਤਾਰੀਖ ਅਤੇ ਸਮੇਂ ’ਤੇ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ 14 ਸਤੰਬਰ ਨੂੰ ਨਵਾਂ ਨੋਟਿਸ ਜਾਰੀ ਕਰਕੇ ਇਸ ਨੂੰ ਫਾਈਨਲ ਰਿਮਾਈਂਡਰ ਦੱਸਿਆ ਗਿਆ।

ਨੋਟਿਸ ਵਿੱਚ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਹਨੀ ਸਿੰਘ ਵੱਲੋਂ ਕਾਨੂੰਨੀ ਤੌਰ ’ਤੇ ਜਾਰੀ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਜਾਂ ਜਾਂਚ ਵਿੱਚ ਜਾਣਬੁੱਝ ਕੇ ਸਹਿਯੋਗ ਨਹੀਂ ਕੀਤਾ ਜਾਂਦਾ ਤਾਂ ਲਾਗੂ ਕਾਨੂੰਨ ਤਹਿਤ ਉਚਿਤ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ। फिलਹਾਲ ਮਾਮਲੇ ਦੀ ਜਾਂਚ ਮਹਾਰਾਸ਼ਟਰ ਸਾਈਬਰ ਵੱਲੋਂ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News