Main accused in grenade attack arrested:7-8 ਅਪ੍ਰੈਲ ਦੀ ਦਰਮਿਆਨੀ ਰਾਤ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਬਾਹਰ ਗ੍ਰਨੇਡ ਹਮਲਾ ਕਰਨ ਵਾਲੇ ਮੁੱਖ ਮੁਲਜ਼ਮ ਨੂੰ ਪੁਲਿਸ ਨੂੰ ਗ੍ਰਿਫਤਾਰ ਕਰ ਲਿਆ ਹੈ।
ਮੁਲਜ਼ਮ ਦੀ ਪਛਾਣ ਸੈਦੁਲ ਅਮੀਨ ਵਾਸੀ ਅਮਰੋਹਾ ਉੱਤਰ ਪ੍ਰਦੇਸ਼ ਵਜੋਂ ਦੱਸੀ ਗਈ ਹੈ। ਇਸ ਸਬੰਧੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ ਜਾਣਕਾਰੀ ਸਾਂਝੀ ਕਰਦਿਆ ਦੱਸਿਆ ਹੈ ਕਿ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਕੇਂਦਰੀ ਏਜੰਸੀਆ ਤੇ ਦਿੱਲੀ ਪੁਲਿਸ ਦੀ ਸਹਾਇਤਾ ਨੂੰ ਮੁੱਖ ਮੁਲਜ਼ਮ ਸੈਦੁਲ ਅਮੀਨ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

ਡੀਜੀਪੀ ਨੇ ਜਲੰਧਰ ਕਮਿਸ਼ਨਰੇਟ ਪੁਲਿਸ ਦੀ ਸ਼ਲਾਘਾ ਕਰਦਿਆ ਲਿਖਿਆ ਹੈ ਕਿ ਪੁਲਿਸ ਨੇ ਗ੍ਰਨੇਡ ਹਮਲੇ ਦੇ 12 ਘੰਟਿਆ ਅੰਦਰ ਹੀ ਮੁੱਖ ਮੁਲਜ਼ਮ ਦੀ ਸਹਾਇਤਾ ਕਰਨ ਵਾਲੇ ਦੋ ਸਥਾਨਕ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਸੀ। ਉਨ੍ਹਾਂ ਦੱਸਿਆ ਕਿ ਗ੍ਰਨੇਡ ਹਮਲੇ ’ਚ ਹੈਂਡਲਰ, ਪੈਸੇ ਦੇਣ ਵਾਲਿਆ ਤੇ ਵਿਦੇਸ਼ੀ ਹੱਥ ਹੋਣ ਬਾਰੇ ਜਾਂਚ ਬਾਰੀਕੀ ਨਾਲ ਕੀਤੀ ਜਾ ਰਹੀ ਹੈ। ਘਟਨਾ ਬਾਰੇ ਵਿਸ਼ੇਸ਼ ਖੁਲਾਸਾ ਕਰਨ ਲਈ ਡੀਜੀਪੀ ਵੱਲੋਂ 5.30 ਵਜੇ ਜਲੰਧਰ ਦੀ ਪੁਲਿਸ ਲਾਈਨ ’ਚ ਪ੍ਰੈੱਸ ਕਾਨਫਰੰਸ ਰੱਖੀ ਗਈ ਹੈ।