Khalistani terrorist arrested; ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਇੱਕ ਹੋਰ ਖ਼ਤਰਨਾਕ ਅੱਤਵਾਦੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਕਰਨਬੀਰ ਉਰਫ਼ ਕਰਨ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਪੰਜਾਬ ਦੇ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਕਰਨਵੀਰ ਪਾਬੰਦੀਸ਼ੁਦਾ ਖਾਲਿਸਤਾਨੀ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜਿਆ ਹੋਇਆ ਹੈ। ਉਸਨੇ ਇਸ ਸਾਲ ਅਪ੍ਰੈਲ ਵਿੱਚ ਪੰਜਾਬ ਦੇ ਬਟਾਲਾ ਸ਼ਹਿਰ ਦੇ ਕਿਲਾ ਲਾਲ ਸਿੰਘ ਪੁਲਿਸ ਸਟੇਸ਼ਨ ‘ਤੇ ਹੋਏ ਗ੍ਰਨੇਡ ਹਮਲੇ ਵਿੱਚ ਸ਼ਾਮਲ ਹੋਣ ਦੀ ਗੱਲ ਕਬੂਲ ਕੀਤੀ ਹੈ। ਐਨਆਈਏ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਕੁਝ ਦਿਨ ਪਹਿਲਾਂ ਸਪੈਸ਼ਲ ਸੈੱਲ ਨੇ ਇੰਦੌਰ ਤੋਂ ਆਕਾਸ਼ਦੀਪ ਉਰਫ਼ ਬਾਜ਼ ਨਾਮਕ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁੱਛਗਿੱਛ ਦੌਰਾਨ ਉਸਨੇ ਦੱਸਿਆ ਕਿ ਕਰਨਬੀਰ ਵੀ ਗ੍ਰਨੇਡ ਹਮਲੇ ਵਿੱਚ ਸ਼ਾਮਲ ਸੀ। ਇਸ ਤੋਂ ਬਾਅਦ ਪੁਲਿਸ ਟੀਮ ਨੇ 26 ਜੁਲਾਈ ਨੂੰ ਪੰਜਾਬ ਦੇ ਗੁਰਦਾਸਪੁਰ ਤੋਂ ਕਰਨਬੀਰ ਨੂੰ ਗ੍ਰਿਫ਼ਤਾਰ ਕਰ ਲਿਆ।
ਇੱਕ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਸੀ ਕਰਨਬੀਰ
ਪੁੱਛਗਿੱਛ ਦੌਰਾਨ ਕਰਨਬੀਰ ਨੇ ਦੱਸਿਆ ਕਿ ਉਹ ਸੋਸ਼ਲ ਮੀਡੀਆ ਰਾਹੀਂ ਵਿਦੇਸ਼ ਵਿੱਚ ਬੈਠੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਹੈਂਡਲਰ ਦੇ ਸੰਪਰਕ ਵਿੱਚ ਸੀ। ਉਸਨੂੰ ਉੱਥੋਂ ਅੱਤਵਾਦੀ ਹਮਲਿਆਂ ਦੀ ਯੋਜਨਾਬੰਦੀ ਅਤੇ ਪੈਸੇ ਮਿਲਦੇ ਸਨ। ਉਹ ਸਾਲ 2024 ਵਿੱਚ ਇੱਕ ਪੱਛਮੀ ਏਸ਼ੀਆਈ ਦੇਸ਼ ਵੀ ਗਿਆ ਸੀ।
ਕਰਨਬੀਰ ਨੇ ਇਹ ਵੀ ਦੱਸਿਆ ਕਿ ਹਮਲੇ ਤੋਂ ਪਹਿਲਾਂ ਉਸਨੇ ਦੋ ਲੋਕਾਂ ਨੂੰ ਆਪਣੇ ਘਰ ਵਿੱਚ ਠਹਿਰਾਇਆ ਸੀ। ਇਨ੍ਹਾਂ ਲੋਕਾਂ ਨੇ ਪੁਲਿਸ ਸਟੇਸ਼ਨ ‘ਤੇ ਗ੍ਰਨੇਡ ਸੁੱਟੇ ਸਨ।
ਕਰਨਬੀਰ ਦੇ ਭਰਾ ਨੂੰ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ ਗ੍ਰਿਫ਼ਤਾਰ
ਕਰਨਬੀਰ ਦਾ ਭਰਾ ਗੁਰਸੇਵਕ ਵੀ ਇਸ ਹਮਲੇ ਵਿੱਚ ਸ਼ਾਮਲ ਸੀ ਅਤੇ ਉਸਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਜਾ ਚੁੱਕਾ ਹੈ।
ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਹੁਣ ਇਸ ਪੂਰੇ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕਰ ਰਿਹਾ ਹੈ। ਇਸ ਦੇ ਨਾਲ ਹੀ, ਦੇਸ਼ ਭਰ ਵਿੱਚ ਫੈਲੇ ਮਾਡਿਊਲ ਦੇ ਬਾਕੀ ਅੱਤਵਾਦੀਆਂ ਨੂੰ ਫੜਨ ਦੀਆਂ ਕੋਸ਼ਿਸ਼ਾਂ ਜਾਰੀ ਹਨ।