ਮਜੀਠੀਆ ਨੂੰ ਅੱਜ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਦੁਪਹਿਰ ਨੂੰ ਆਏਗਾ ਮੋਹਾਲੀ ਕੋਰਟ ਦਾ ਹੁਕਮ, ਭਲਕੇ ਹੋਵੇਗੀ ਮੁੜ ਸੁਣਵਾਈ
Punjab News: ਪੰਜਾਬ ਵਿੱਚ ਆਮਦਨ ਤੋਂ ਵੱਧ ਸੰਪਤੀ ਮਾਮਲੇ ‘ਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਫਿਲਹਾਲ ਕੋਈ ਤੁਰੰਤ ਰਾਹਤ ਨਹੀਂ ਮਿਲੀ। ਉਨ੍ਹਾਂ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ‘ਤੇ ਸੁਣਵਾਈ ਦੌਰਾਨ ਉੱਚ ਅਦਾਲਤ ਨੇ ਕਿਹਾ ਕਿ ਮਜੀਠੀਆ ਨੂੰ ਬੀਤੇ ਕੱਲ ਹੀ ਮੁੜ […]
By :
Dailypost News
Updated On: 03 Jul 2025 11:29:AM
Bikram Majithia
Punjab News: ਪੰਜਾਬ ਵਿੱਚ ਆਮਦਨ ਤੋਂ ਵੱਧ ਸੰਪਤੀ ਮਾਮਲੇ ‘ਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਫਿਲਹਾਲ ਕੋਈ ਤੁਰੰਤ ਰਾਹਤ ਨਹੀਂ ਮਿਲੀ। ਉਨ੍ਹਾਂ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ‘ਤੇ ਸੁਣਵਾਈ ਦੌਰਾਨ ਉੱਚ ਅਦਾਲਤ ਨੇ ਕਿਹਾ ਕਿ ਮਜੀਠੀਆ ਨੂੰ ਬੀਤੇ ਕੱਲ ਹੀ ਮੁੜ ਰਿਮਾਂਡ ਮਿਲਿਆ ਹੈ, ਪਰ ਮੋਹਾਲੀ ਅਦਾਲਤ ਵੱਲੋਂ ਨਵੇਂ ਰਿਮਾਂਡ ਆਰਡਰ ਹਾਲੇ ਜਾਰੀ ਨਹੀਂ ਹੋਏ।
ਸਰਕਾਰੀ ਵਕੀਲ ਨੇ ਅਦਾਲਤ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅੱਜ ਦੁਪਹਿਰ 2 ਵਜੇ ਤੱਕ ਇਹ ਆਰਡਰ ਜਾਰੀ ਹੋ ਜਾਣਗੇ। ਇਸ ‘ਤੇ ਕੋਰਟ ਨੇ ਕਿਹਾ ਕਿ ਹੁਣ ਮਾਮਲੇ ਦੀ ਅਗਲੀ ਸੁਣਵਾਈ ਕੱਲ੍ਹ ਹੋਵੇਗੀ।
ਅਕਾਲੀ ਦਲ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਵੀ ਕਿਹਾ ਕਿ ਜਦ ਤੱਕ ਰਿਮਾਂਡ ਆਰਡਰ ਨਹੀਂ ਆਉਂਦਾ, ਤਦ ਤੱਕ ਸੁਣਵਾਈ ਨਹੀਂ ਹੋ ਸਕਦੀ, ਇਸ ਲਈ ਹੁਣ ਇਹ ਮਾਮਲਾ ਕੱਲ੍ਹ ਲੱਗੇਗਾ।