ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਬੈਰਕ ਬਦਲਣ ਅਤੇ ਮੁਲਾਕਾਤ ਮਾਮਲੇ ‘ਚ ਰਾਹਤ ਦਿੱਤੀ ਗਈ ਹੈ।
Mohali: ਮਜੀਠੀਆ ਦੀ ਬੈਰਕ ਬਦਲਣ ਵਾਲੀ ਅਰਜ਼ੀ ਦਾ ਅਦਾਲਤ ਵੱਲੋਂ ਨਿਪਟਾਰਾ ਕਰਦਿਆਂ ਤਿੰਨ ਡਾਇਰੈਕਸ਼ਨਾਂ ਦਿੱਤੀਆਂ ਗਈਆਂ ਹਨ। ਇਨ੍ਹਾਂ ‘ਚ ਪਰਿਵਾਰ ਵੱਲੋਂ ਦਿੱਤੀ ਲਿਸਟ ਮੁਤਾਬਕ ਇਕੱਲੇ-ਇਕੱਲੇ ਵਿਅਕਤੀ ਨੂੰ ਮੁਲਾਕਾਤ ਕਰਨ ਦੀ ਇਜਾਜ਼ਤ ਹੋਵੇਗੀ। ਬਿਕਰਮ ਮਜੀਠੀਆ ਦੀ ਸਕਿਓਰਿਟੀ ਨੂੰ ਲੈ ਕੇ ਜੇਲ੍ਹ ਪ੍ਰਸ਼ਾਸਨ ਨੂੰ ਸਮੇਂ-ਸਮੇਂ ‘ਤੇ ਚੈੱਕ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਵਕੀਲਾਂ ਨੂੰ ਵੀ ਮੁਲਾਕਾਤ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਬਿਕਰਮ ਮਜੀਠੀਆ ਦੇ ਵਕੀਲਾਂ ਵੱਲੋਂ ਅਦਾਲਤ ‘ਚ ਦਾਖ਼ਲ ਚਾਰਜਸ਼ੀਟ ਦੀ ਫਿਜ਼ੀਕਲ ਕਾਪੀ ਮੰਗਣ ਵਾਲੀ ਅਰਜ਼ੀ ਨੂੰ ਵੀ ਮੰਨ ਲਿਆ ਗਿਆ ਹੈ ਅਤੇ ਸਰਕਾਰੀ ਧਿਰ ਨੂੰ ਫਿਜ਼ੀਕਲੀ ਚਾਰਜਸ਼ੀਟ ਦੀਆਂ ਕਾਪੀਆਂ ਦੇਣ ਦੇ ਹੁਕਮ ਕੀਤੇ ਗਏ ਹਨ