ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਮਜੀਠੀਆ, ਕੀਤਾ ਸ਼ੁਕਰਾਨਾ ਤੇ ਭਾਂਡੇ ਮਾਂਜਣ ਦੀ ਨਿਭਾਈ ਸੇਵਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਜੇਲ੍ਹ ਤੋਂ ਰਿਹਾਅ ਹੋਣ ਉਪਰੰਤ ਉਹ ਗੁਰੂ ਘਰ ਸ਼ੁਕਰਾਨਾ ਕਰਨ ਪੁੱਜੇ। ਮਜੀਠੀਆ ਨੇ ਇੱਥੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ ਤੇ ਮਨੁੱਖਤਾ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਆਪਣੀ ਜੇਲ੍ਹ ਯਾਤਰਾ […]
Amritpal Singh
By : Updated On: 10 Feb 2026 09:09:AM
ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਮਜੀਠੀਆ, ਕੀਤਾ ਸ਼ੁਕਰਾਨਾ ਤੇ ਭਾਂਡੇ ਮਾਂਜਣ ਦੀ ਨਿਭਾਈ ਸੇਵਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਜੇਲ੍ਹ ਤੋਂ ਰਿਹਾਅ ਹੋਣ ਉਪਰੰਤ ਉਹ ਗੁਰੂ ਘਰ ਸ਼ੁਕਰਾਨਾ ਕਰਨ ਪੁੱਜੇ। ਮਜੀਠੀਆ ਨੇ ਇੱਥੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ ਤੇ ਮਨੁੱਖਤਾ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਆਪਣੀ ਜੇਲ੍ਹ ਯਾਤਰਾ ਦੌਰਾਨ ਗੁਰੂ ਸਾਹਿਬ ਦੀ ਰਹਿਮਤ ਦਾ ਜ਼ਿਕਰ ਕੀਤਾ।

ਬਿਕਰਮ ਮਜੀਠੀਆ ਨੇ ਕਿਹਾ ਕਿ ਜਿਸ ਦਿਨ ਤੋਂ ਉਹ ਜੇਲ੍ਹ ਅੰਦਰ ਗਏ ਸਨ, ਗੁਰੂ ਸਾਹਿਬ ਨੇ ਉਨ੍ਹਾਂ ‘ਤੇ ਅਪਾਰ ਕਿਰਪਾ ਰੱਖੀ। ਉਨ੍ਹਾਂ ਕਿਹਾ, “ਮਾਲਕ ਨੇ ਮੇਰੇ ਤੋਂ ਬਹੁਤ ਸੇਵਾ ਤੇ ਨਿਤਨੇਮ ਕਰਵਾਇਆ। ਗੁਰੂ ਦੀ ਓਟ ਅਤੇ ਕਰੋੜਾਂ ਲੋਕਾਂ ਦੀਆਂ ਅਰਦਾਸਾਂ ਸਦਕਾ ਅੱਜ ਮੈਂ ਚੜ੍ਹਦੀ ਕਲਾ ਵਿੱਚ ਬਾਹਰ ਆਇਆ ਹਾਂ।” ਉਨ੍ਹਾਂ ਖਾਸ ਤੌਰ ‘ਤੇ ਉਨ੍ਹਾਂ ਮਾਵਾਂ-ਭੈਣਾਂ ਦਾ ਧੰਨਵਾਦ ਕੀ,ਤਾ ਜਿਨ੍ਹਾਂ ਨੇ ਉਨ੍ਹਾਂ ਦੀ ਰਿਹਾਈ ਲਈ ਪਾਠ ਅਤੇ ਅਰਦਾਸਾਂ ਕੀਤੀਆਂ ਸਨ।

ਆਪਣੇ ਅਗਲੇ ਰਾਜਨੀਤਿਕ ਕਦਮਾਂ ਬਾਰੇ ਸਪੱਸ਼ਟ ਕਰਦਿਆਂ ਮਜੀਠੀਆ ਨੇ ਕਿਹਾ ਕਿ ਉਹ ਜੇਲ੍ਹ ਅੰਦਰ ਵੀ ਐਕਟਿਵ ਸਨ ਤੇ ਹੁਣ ਬਾਹਰ ਰਹਿ ਕੇ ‘ਰਿਐਕਟਿਵ ਪੋਲੀਟਿਕਸ’ ਕਰਨਗੇ। ਮਜੀਠੀਆ ਨੇ ਕਿਹਾ ਕਿ ਉਹ ਹਾਲੇ ਸ਼ੁਕਰਾਨੇ ਦੇ ਦੌਰ ‘ਚ ਹਨ ਤੇ ਆਉਣ ਵਾਲੇ ਦਿਨਾਂ ‘ਚ ਸ਼ਹੀਦਾਂ ਸਾਹਿਬ ਤੇ ਬਾਬਾ ਬਕਾਲਾ ਸਾਹਿਬ ਵਿਖੇ ਵੀ ਨਤਮਸਤਕ ਹੋਣਗੇ।

Read Latest News and Breaking News at Daily Post TV, Browse for more News

Ad
Ad