Banner
Banner

ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਹੋਵੇਗੀ ਸੁਣਵਾਈ, ਹਾਈਕੋਰਟ ਤੋਂ ਆ ਸਕਦਾ ਹੈ ਕੋਈ ਫੈਸਲਾ

ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਸੁਣਵਾਈ ਹੋਵੇਗੀ। ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਇਹ ਸੁਣਵਾਈ ਹੋਵੇਗੀ। ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਹਾਈਕੋਰਟ ਕੋਈ ਫੈਸਲਾ ਲੈ ਸਕਦਾ ਹੈ। ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਸੀ ਕਿ ਹੁਣ […]
Amritpal Singh
By : Updated On: 29 Oct 2025 10:23:AM
ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਹੋਵੇਗੀ ਸੁਣਵਾਈ, ਹਾਈਕੋਰਟ ਤੋਂ ਆ ਸਕਦਾ ਹੈ ਕੋਈ ਫੈਸਲਾ
Bikram Majithia will Appear Before SIT

ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਸੁਣਵਾਈ ਹੋਵੇਗੀ। ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਇਹ ਸੁਣਵਾਈ ਹੋਵੇਗੀ। ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਹਾਈਕੋਰਟ ਕੋਈ ਫੈਸਲਾ ਲੈ ਸਕਦਾ ਹੈ। ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਸੀ ਕਿ ਹੁਣ ਇਸ ਮਾਮਲੇ ‘ਚ ਬਹਿਸ ਦੀ ਜ਼ਰੂਰਤ ਨਹੀਂ ਹੈ, ਕਿਉਂਕਿ ਮੁਲਜ਼ਮ ਖਿਲਾਫ਼ ਚਾਰਜਸ਼ੀਟ ਦਾਖ਼ਲ ਹੋ ਚੁੱਕੀ ਹੈ।

ਹਾਲਾਂਕਿ, ਵਿਜੀਲੈਂਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਜਵਾਬ ਦਾਖ਼ਲ ਕੀਤਾ ਜਾਵੇਗਾ। ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਆਮਦਨ ਤੋਂ ਵੱਧ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਜਾਵੇਗਾ। ਉਹ ਇਸ ਸਮੇਂ ਨਾਭਾ ਜੇਲ੍ਹ ‘ਚ ਬੰਦ ਹੈ।

ਵਿਜੀਲੈਂਸ ਨੇ 700 ਕਰੋੜ ਦੀ ਆਮਦਨ ਤੋਂ ਵੱਧ ਜਾਇਦਾਦ ਦਾ ਖੁਲਾਸਾ ਚਾਰਜਸ਼ੀਟ ‘ਚ ਕੀਤਾ ਹੈ। ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼ ਤੇ ਦਿੱਲੀ ‘ਚ 15 ਟਿਕਾਣਿਆਂ ‘ਤੇ ਜਾਂਚ ਤੋਂ ਬਾਅਦ ਚਾਰਜਸ਼ੀਟ ਤਿਆਰ ਕੀਤੀ ਹੈ। ਚਾਰਜਸ਼ੀਟ ‘ਚ ਕਈ ਅਕਾਲੀ ਤੇ ਭਾਜਪਾ ਆਗੂਆਂ ਦੇ ਬਿਆਨ ਵੀ ਦਰਜ ਕੀਤੇ ਗਏ ਹਨ। ਉੱਥੇ ਹੀ, ਦਾਅਵਾ ਕੀਤਾ ਜਾ ਰਿਹਾ ਹੈ ਕਿ ਵਿਜੀਲੈਂਸ ਨੇ ਤੈਅ ਸਮੇਂ ‘ਤੇ ਚਾਰਜਸ਼ੀਟ ਦਾਖਲ ਕੀਤੀ ਹੈ।

ਜਦੋਂ ਮੀਡਿਆ ਨੇ ਐਡਵੋਕੇਟ ਫੈਰੀ ਸੋਫ਼ਤ ਨੂੰ ਸਵਾਲ ਕੀਤਾ ਸੀ ਕਿ ਪਹਿਲਾਂ ਦਾ 540 ਕਰੋੜ ਦੀ ਸੰਪਤੀ ਕਹੀ ਜਾ ਰਹੀ ਸੀ, ਜਦੋਂ ਕਿ ਹੁਣ 700 ਕਰੋੜ ਹੋ ਗਈ ਹੈ। ਇਸ ‘ਤੇ ਉਨ੍ਹਾਂ ਨੇ ਜਵਾਬ ਦਿੱਤਾ ਸੀ ਕਿ ਵਿਜੀਲੈਂਸ ਟੀਮ ਕਰੀਬ ਦੋ ਮਹੀਨਿਆਂ ਤੋਂ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

Read Latest News and Breaking News at Daily Post TV, Browse for more News

Ad
Ad