ਭ੍ਰਿਸ਼ਟਾਚਾਰ ‘ਤੇ ਵੱਡੀ ਕਾਰਵਾਈ, ਨਾਇਬ ਕੋਰਟ ਅਫਸਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Punjab Vigilance Bureau action; ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਕਪੂਰਥਲਾ ਦੇ ਸਬ-ਡਵੀਜ਼ਨਲ ਮੈਜਿਸਟ੍ਰੇਟ (ਐਸਡੀਐਮ) ਅਦਾਲਤ ਵਿੱਚ ਤਾਇਨਾਤ ਨਾਇਬ ਕੋਰਟ ਅਫਸਰ ਰਾਜਿੰਦਰ ਸਿੰਘ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਦੋਸ਼ ਹੈ ਕਿ ਉਸਨੇ ਇੱਕ ਮਜ਼ਦੂਰ ਤੋਂ ਕੇਸ ਖਾਰਜ ਕਰਨ ਦੇ ਬਦਲੇ ਪੈਸਿਆਂ ਦੀ ਮੰਗ ਕੀਤੀ ਸੀ। ਵਿਜੀਲੈਂਸ […]
Jaspreet Singh
By : Updated On: 18 Feb 2026 21:34:PM
ਭ੍ਰਿਸ਼ਟਾਚਾਰ ‘ਤੇ ਵੱਡੀ ਕਾਰਵਾਈ, ਨਾਇਬ ਕੋਰਟ ਅਫਸਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Punjab Vigilance Bureau action; ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਕਪੂਰਥਲਾ ਦੇ ਸਬ-ਡਵੀਜ਼ਨਲ ਮੈਜਿਸਟ੍ਰੇਟ (ਐਸਡੀਐਮ) ਅਦਾਲਤ ਵਿੱਚ ਤਾਇਨਾਤ ਨਾਇਬ ਕੋਰਟ ਅਫਸਰ ਰਾਜਿੰਦਰ ਸਿੰਘ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਦੋਸ਼ ਹੈ ਕਿ ਉਸਨੇ ਇੱਕ ਮਜ਼ਦੂਰ ਤੋਂ ਕੇਸ ਖਾਰਜ ਕਰਨ ਦੇ ਬਦਲੇ ਪੈਸਿਆਂ ਦੀ ਮੰਗ ਕੀਤੀ ਸੀ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ, ਇਹ ਕਾਰਵਾਈ ਨਕੋਦਰ (ਜ਼ਿਲ੍ਹਾ ਜਲੰਧਰ) ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ। ਸ਼ਿਕਾਇਤਕਰਤਾ, ਜੋ ਪੇਸ਼ੇ ਤੋਂ ਮਜ਼ਦੂਰ ਹੈ, ਨੇ ਦੱਸਿਆ ਕਿ ਉਸਨੂੰ ਅਤੇ ਉਸਦੇ ਦੋਸਤ ਜੋਬਨ ਨੂੰ ਪੁਲਿਸ ਨੇ ਬੀਐਨਐਸਐਸ ਦੀ ਧਾਰਾ 128 ਹੇਠ ਗ੍ਰਿਫ਼ਤਾਰ ਕਰਕੇ ਐਸਡੀਐਮ ਕਪੂਰਥਲਾ ਅਦਾਲਤ ਵਿੱਚ ਪੇਸ਼ ਕੀਤਾ ਸੀ। ਬਾਅਦ ਵਿੱਚ ਉਸਨੂੰ ਜ਼ਮਾਨਤ ਮਿਲ ਗਈ ਅਤੇ ਮਾਮਲੇ ਦੀ ਅਗਲੀ ਸੁਣਵਾਈ 18 ਫਰਵਰੀ 2026 ਲਈ ਮੁਕਰਰ ਕੀਤੀ ਗਈ।

ਸ਼ਿਕਾਇਤਕਰਤਾ ਦਾ ਦੋਸ਼ ਹੈ ਕਿ ਜ਼ਮਾਨਤ ਮਿਲਣ ਤੋਂ ਬਾਅਦ ਵੀ ਨਾਇਬ ਕੋਰਟ ਅਫਸਰ ਰਾਜਿੰਦਰ ਸਿੰਘ ਉਸਨੂੰ ਵਾਰ-ਵਾਰ ਪ੍ਰੇਸ਼ਾਨ ਕਰਦਾ ਰਿਹਾ ਅਤੇ ਕੇਸ ਰੱਦ ਕਰਨ ਦੇ ਬਦਲੇ ਰਿਸ਼ਵਤ ਦੀ ਮੰਗ ਕਰਦਾ ਸੀ। ਪਰੇਸ਼ਾਨ ਹੋ ਕੇ ਉਸਨੇ ਪੰਜਾਬ ਵਿਜੀਲੈਂਸ ਬਿਊਰੋ ਨਾਲ ਸੰਪਰਕ ਕੀਤਾ ਅਤੇ ਸਾਰੀ ਘਟਨਾ ਬਾਰੇ ਜਾਣਕਾਰੀ ਦਿੱਤੀ।

ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ ਵਿਜੀਲੈਂਸ ਟੀਮ ਨੇ ਯੋਜਨਾਬੱਧ ਤਰੀਕੇ ਨਾਲ ਟ੍ਰੈਪ ਲਗਾਇਆ। ਦੌਰਾਨੀ ਕਾਰਵਾਈ ਦੋਸ਼ੀ ਨੂੰ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਲੈਂਦੇ ਸਮੇਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਮੌਕੇ ਤੋਂ ਰਿਸ਼ਵਤ ਦੀ ਰਕਮ ਵੀ ਬਰਾਮਦ ਕੀਤੀ ਗਈ।

ਵਿਜੀਲੈਂਸ ਬਿਊਰੋ ਵੱਲੋਂ ਦੋਸ਼ੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀਆਂ ਨੇ ਕਿਹਾ ਕਿ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਜੀਰੋ ਟੋਲਰੈਂਸ ਨੀਤੀ ਤਹਿਤ ਇਸ ਤਰ੍ਹਾਂ ਦੀਆਂ ਕਾਰਵਾਈਆਂ ਜਾਰੀ ਰਹਿਣਗੀਆਂ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Read Latest News and Breaking News at Daily Post TV, Browse for more News

Ad
Ad