Journalism Of Hope
BREAKING NEWS
ਗੌਰਵ ਯਾਦਵ ਨੇ ਸੰਭਾਲਿਆ ਪੰਜਾਬ ਦੇ ਡੀਜੀਪੀ ਵੱਜੋਂ ਅਹੁਦਾ......ਪੰਜਾਬ ਸਰਕਾਰ ਦੀ SLP ’ਤੇ ਸੁਪਰੀਮ ਕੋਰਟ ’ਚ ਸੁਣਵਾਈ, ਜਸਟਿਸ ਸ਼ੀਲ ਨਾਗੂ ਸੁਣਵਾਈ ਤੋਂ ਹੋਏ ਵੱਖ.....CM ਦੇ OSD ਰਾਜਬੀਰ ਘੁੰਮਣ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ......ਡੀਏ ਬਕਾਏ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਨੇ ਮੰਗੀ ਮੁਆਫ਼ੀ: ਅਦਾਲਤ ਨੇ ਅਪਰਾਧਿਕ ਮਾਣਹਾਨੀ ਦਾ ਮਾਮਲਾ ਸਬੰਧਤ ਬੈਂਚ ਨੂੰ ਭੇਜਿਆ....ਬਲਵੰਤ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ’ਚ ਬਦਲਣ ਦਾ ਕੇਂਦਰ ਨੇ ਕੀਤਾ ਵਿਰੋਧ.....ਇਜ਼ਰਾਈਲ ਵੱਲੋਂ ਭਾਰਤੀ ਪਾਇਲਟ ਕੈਪਟਨ ਸਮਿਤ ਮਛਾਰ ਨੂੰ ਬਹਾਦਰੀ ਪੁਰਸਕਾਰ ਦੇਣ ਦਾ ਐਲਾਨ.....ਨਾਨਾ ਪਾਟੇਕਰ ਦੇ ਦੇਹਾਂਤ ਮਾਮਲੇ ’ਚ ਗੋਆ ਪੁਲਿਸ ਨੇ ਕੇਸ ਕੀਤਾ ਦਰਜ, ਜਾਂਚ ਸ਼ੁਰੂ....UPI ਭੁਗਤਾਨ ’ਤੇ ਚਾਰਜ ਲਾਉਣ ਦਾ ਫ਼ੈਸਲਾ ਟਲਣ ਦੀ ਸੰਭਾਵਨਾ !........ਸੁਪਰੀਮ ਕੋਰਟ ਵੱਲੋਂ ਪ੍ਰਦਰਸ਼ਨਕਾਰੀਆਂ ਨਾਲ ਨਜਿੱਠਣ ਲਈ ਦਿੱਲੀ ਪੁਲਿਸ ਨੂੰ ਖੁੱਲ੍ਹੀ ਛੋਟ ਦੇਣ ਦੀ ਮੰਗ ਖਾਰਜ

ਮੋਗਾ ਪੁਲਿਸ ਦੀ ਵੱਡੀ ਕਾਰਵਾਈ, 3 ਮੁਲਜ਼ਮ ਨਾਜਾਇਜ਼ ਅਸਲੇ ਸਮੇਤ ਕਾਬੂ

ਮੋਗਾ: ਪੰਜਾਬ ਪੁਲਿਸ ਵੱਲੋਂ ਮਾੜੇ ਅਨਸਰਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਮੋਗਾ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਸੀਆਈਏ ਸਟਾਫ਼ ਅਤੇ ਥਾਣਾ ਧਰਮਕੋਟ ਦੀ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਨਾਜਾਇਜ਼ ਅਸਲੇ ਸਮੇਤ ਕਾਬੂ ਕੀਤਾ ਹੈ। ਮੁੱਢਲੀ ਪੁੱਛਗਿੱਛ ਦੇ ਆਧਾਰ ‘ਤੇ ਅਸਲਾ ਖਰੀਦਣ ਵਾਲੇ ਇੱਕ ਹੋਰ ਮੁਲਜ਼ਮ […]
By : Updated On: 03 Aug 2026 16:08:PM
ਮੋਗਾ ਪੁਲਿਸ ਦੀ ਵੱਡੀ ਕਾਰਵਾਈ, 3 ਮੁਲਜ਼ਮ ਨਾਜਾਇਜ਼ ਅਸਲੇ ਸਮੇਤ ਕਾਬੂ

ਮੋਗਾ: ਪੰਜਾਬ ਪੁਲਿਸ ਵੱਲੋਂ ਮਾੜੇ ਅਨਸਰਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਮੋਗਾ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਸੀਆਈਏ ਸਟਾਫ਼ ਅਤੇ ਥਾਣਾ ਧਰਮਕੋਟ ਦੀ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਨਾਜਾਇਜ਼ ਅਸਲੇ ਸਮੇਤ ਕਾਬੂ ਕੀਤਾ ਹੈ। ਮੁੱਢਲੀ ਪੁੱਛਗਿੱਛ ਦੇ ਆਧਾਰ ‘ਤੇ ਅਸਲਾ ਖਰੀਦਣ ਵਾਲੇ ਇੱਕ ਹੋਰ ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਸ਼ਤਿਹਾਰ

ਥਾਣਾ ਧਰਮਕੋਟ ਦੇ ਐਸਐਚਓ ਜਤਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਚੁਗਾਵਾਂ ਅੱਡਾ, ਮੋਗਾ ਵਿਖੇ ਨਾਕਾਬੰਦੀ ਕਰਕੇ ਦੋ ਸ਼ੱਕੀ ਵਿਅਕਤੀਆਂ ਨੂੰ ਰੋਕਿਆ ਗਿਆ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਨਾਜਾਇਜ਼ .30 ਬੋਰ ਦੇਸੀ ਪਿਸਤੌਲ ਅਤੇ ਦੋ ਮੈਗਜ਼ੀਨ ਬਰਾਮਦ ਕੀਤੇ ਗਏ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਨਿਸ਼ਾਨ ਸਿੰਘ ਅਤੇ ਸ਼ਰਨਜੀਤ ਸਿੰਘ, ਵਾਸੀ ਅੰਮ੍ਰਿਤਸਰ, ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਖ਼ਿਲਾਫ਼ ਆਰਮਜ਼ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਮੁਤਾਬਕ ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਈ ਜਾਣਕਾਰੀ ਦੇ ਆਧਾਰ ‘ਤੇ ਸ਼ੇਰਾ ਸਿੰਘ, ਵਾਸੀ ਪਿੰਡ ਬੁਰਜ ਮੁਹੰਮਦ ਸ਼ਾਹ, ਜ਼ਿਲ੍ਹਾ ਫਿਰੋਜ਼ਪੁਰ, ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਤੋਂ ਹੀ ਵੱਖ-ਵੱਖ ਥਾਣਿਆਂ ਵਿੱਚ ਕਈ ਅਪਰਾਧਿਕ ਮਾਮਲੇ ਦਰਜ ਹਨ।

ਪੁਲਿਸ ਨੇ ਤਿੰਨਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਰਿਮਾਂਡ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ ਅਤੇ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਮੁਲਜ਼ਮਾਂ ਦੇ ਸੰਪਰਕ ਕਿਸ-ਕਿਸ ਨਾਲ ਸਨ ਅਤੇ ਨਾਜਾਇਜ਼ ਹਥਿਆਰਾਂ ਦਾ ਨੈੱਟਵਰਕ ਕਿੰਨਾ ਵੱਡਾ ਹੈ।

Read Latest News and Breaking News at Daily Post TV, Browse for more News

Ad
Ad

Punjab District News