ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਅੰਤਰਰਾਸ਼ਟਰੀ ਡਰੱਗ ਤਸਕਰਾਂ ਦਾ ਪਰਦਾਫਾਸ਼, 7 ਮੁਲਜ਼ਮ ਗ੍ਰਿਫ਼ਤਾਰ

Punjab Police Drug Smuggler Arrest; ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦਿਆਂ ਪਾਕਿਸਤਾਨ ਅਧਾਰਤ ਹੈਂਡਲਰਾਂ ਨਾਲ ਜੁੜੇ ਇੱਕ ਅੰਤਰਰਾਸ਼ਟਰੀ ਡਰੱਗ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 7 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਕਿਲੋ 750 ਗ੍ਰਾਮ ਹੇਰੋਇਨ, 1 ਕਿਲੋ ਮੇਥਐਂਫੇਟਾਮਾਈਨ (ਆਇਸ ਡਰੱਗ) ਅਤੇ […]
Jaspreet Singh
By : Updated On: 30 Dec 2025 16:26:PM
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਅੰਤਰਰਾਸ਼ਟਰੀ ਡਰੱਗ ਤਸਕਰਾਂ ਦਾ ਪਰਦਾਫਾਸ਼, 7 ਮੁਲਜ਼ਮ ਗ੍ਰਿਫ਼ਤਾਰ

Punjab Police Drug Smuggler Arrest; ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦਿਆਂ ਪਾਕਿਸਤਾਨ ਅਧਾਰਤ ਹੈਂਡਲਰਾਂ ਨਾਲ ਜੁੜੇ ਇੱਕ ਅੰਤਰਰਾਸ਼ਟਰੀ ਡਰੱਗ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 7 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਕਿਲੋ 750 ਗ੍ਰਾਮ ਹੇਰੋਇਨ, 1 ਕਿਲੋ ਮੇਥਐਂਫੇਟਾਮਾਈਨ (ਆਇਸ ਡਰੱਗ) ਅਤੇ ਇੱਕ 9 ਐਮਐੱਮ ਗਲੌਕ ਪਿਸਤੌਲ ਬਰਾਮਦ ਕੀਤੀ ਹੈ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪ੍ਰਾਰੰਭਿਕ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਨਸ਼ੀਲੇ ਪਦਾਰਥ ਪਾਕਿਸਤਾਨ ਤੋਂ ਤਸਕਰੀ ਰਾਹੀਂ ਭਾਰਤ ਲਿਆਂਦੇ ਜਾਂਦੇ ਸਨ। ਇਨ੍ਹਾਂ ਨੂੰ ਪੰਜਾਬ ਵਿੱਚ ਸੋਸ਼ਲ ਮੀਡੀਆ ਰਾਹੀਂ ਨਿਰਦੇਸ਼ਿਤ ਸਥਾਨਕ ਮੋਡੀਊਲਾਂ ਦੇ ਜ਼ਰੀਏ ਵੰਡਿਆ ਜਾ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਰੂਰਲ ਦੇ ਦੋ ਅਤੇ ਗੁਰਦਾਸਪੁਰ ਦੇ ਦੋ ਸਰਹੱਦੀ ਖੇਤਰ ਅਜਿਹੇ ਸਨ, ਜਿੱਥੋਂ ਇਹ ਤਸਕਰ ਸਮਾਨ ਮੰਗਵਾਉਂਦੇ ਰਹੇ। ਪਹਿਲਾਂ ਜਸਬੀਰ ਅਤੇ ਜਸਪਾਲ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਤੋਂ ਬਾਅਦ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਨਮੋਲ, ਹਰਪਿੰਦਰ ਅਤੇ ਤਰੁਣ ਨੂੰ ਕਾਬੂ ਕੀਤਾ ਗਿਆ। ਫਿਰ ਦਵਿੰਦਰ ਅਤੇ ਮਨਦੀਪ ਦੀ ਗ੍ਰਿਫ਼ਤਾਰੀ ਨਾਲ 1 ਕਿਲੋ ਆਇਸ ਡਰੱਗ ਵੀ ਬਰਾਮਦ ਹੋਈ। ਪੁਲਿਸ ਮੁਤਾਬਕ, ਜਸਬੀਰ ਅਤੇ ਹੋਰ ਕਈ ਦੋਸ਼ੀਆਂ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਨਾਲ ਸਬੰਧਿਤ ਕੇਸ ਦਰਜ ਹਨ।

ਕਮਿਸ਼ਨਰ ਭੁੱਲਰ ਨੇ ਹੋਰ ਖੁਲਾਸਾ ਕਰਦੇ ਹੋਏ ਕਿਹਾ ਕਿ ਗ੍ਰਿਫ਼ਤਾਰ ਨੌਜਵਾਨਾਂ ਵਿੱਚੋਂ ਇੱਕ ਲਗਭਗ ਡੇਢ ਸਾਲ ਪਹਿਲਾਂ ਹੀ ਦੁਬਈ ਤੋਂ ਵਾਪਸ ਆਇਆ ਸੀ, ਜਿੱਥੇ ਉਸਦੇ ਪਾਕਿਸਤਾਨੀ ਤਸਕਰਾਂ ਨਾਲ ਸੰਪਰਕ ਬਣੇ। ਸਾਰੀ ਤਸਕਰੀ ਅਤੇ ਹਵਾਲਾ ਰਕਮ ਦਾ ਲੈਣ-ਦੇਣ ਦੁਬਈ ਰਾਹੀਂ ਹੀ ਹੋ ਰਿਹਾ ਸੀ। ਉਨ੍ਹਾਂ ਦੱਸਿਆ ਕਿ ਆਇਸ ਡਰੱਗ ਦੀ ਵਰਤੋਂ ਕਰਕੇ ਹੋਰ ਹੇਰੋਇਨ ਤਿਆਰ ਕਰਨ ਦੀ ਯੋਜਨਾ ਵੀ ਬਣਾਈ ਜਾ ਰਹੀ ਸੀ।

ਪੁਲਿਸ ਕਮਿਸ਼ਨਰ ਨੇ ਇਸ ਕਾਰਵਾਈ ਨੂੰ ਵੱਡੀ ਸਫ਼ਲਤਾ ਦੱਸਦਿਆਂ ਕਿਹਾ ਕਿ ਜਾਂਚ ਹਾਲੇ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਅਹਿਮ ਖੁਲਾਸੇ ਹੋ ਸਕਦੇ ਹਨ।

Read Latest News and Breaking News at Daily Post TV, Browse for more News

Ad
Ad