Journalism Of Hope
BREAKING NEWS
DA ਏਰੀਅਰ ਮਾਮਲੇ ’ਚ ਹਾਈਕੋਰਟ ਸਖ਼ਤ, ਪੰਜਾਬ ਦੇ ਮੁੱਖ ਸਕੱਤਰ ਨੂੰ ਕੰਟੈਂਪਟ ਨੋਟਿਸ.....ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ’ਚ ਸ਼ਾਮਲ.....ਖਡੂਰ ਸਾਹਿਬ ’ਚ ਦਿਨ-ਦਿਹਾੜੇ 22 ਸਾਲਾ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ.......ਤ੍ਰਿਪੁਰਾ ’ਚ BSF ਜਵਾਨਾਂ ’ਤੇ ਤਸਕਰਾਂ ਵੱਲੋਂ ਹਮਲਾ, ਹਥਿਆਰ ਖੋਹਣ ਦੀ ਕੋਸ਼ਿਸ਼......ਬਾਲੀਵੁੱਡ ਅਦਾਕਾਰ ਤੁਸ਼ਾਰ ਕਪੂਰ ਨੂੰ ਆਈ ਧਮਕੀ ਭਰੀ ਕਾਲ: ਮੰਗੀ 5 ਕਰੋੜ ਰੁਪਏ ਦੀ ਫਿਰੌਤੀ......ਹਨੀ ਸਿੰਘ ਦੇ ਭਤੀਜੇ ਦੀ ਮੌਤ ਦੀ ਖ਼ਬਰ ਸਭ ਤੋਂ ਪਹਿਲਾਂ iPhone ਨੇ ਦਿੱਤੀ, ਮਾਂ ਦੇ ਮੋਬਾਈਲ ’ਤੇ ਆਇਆ ਸੀ ਅਲਰਟ......ਗਲੇਨ ਮੈਕਸਵੈੱਲ ਨੇ ਕੌਮਾਂਤਰੀ ਕ੍ਰਿਕਟ ਨੂੰ ਕਿਹਾ ਅਲਵਿਦਾ.....ਦਲੇਰ ਮਹਿੰਦੀ ਵਿਵਾਦ ’ਤੇ ਮੰਤਰੀ ਦਾ ਵੱਡਾ ਬਿਆਨ, ਕਿਹਾ- ਅਸਤੀਫ਼ਾ ਦੇ ਦਿਆਂਗਾ, ਪਰ ਮੁਆਫ਼ੀ ਨਹੀਂ ਮੰਗਾਂਗਾ.....SIR ਮਗਰੋਂ ਪੰਜ ਸੂਬਿਆਂ ਵਿੱਚ 2.29 ਕਰੋੜ ਵੋਟਰਾਂ ਦੇ ਨਾਮ ਘਟੇ, ਪੰਜਾਬ ਵਿੱਚ 6.34 ਫੀਸਦੀ ਕਮੀ......ਭਾਜਪਾ, ਕਾਂਗਰਸ ਤੇ ਅਕਾਲੀ ਦਲ ਹੋਏ ਇੱਕਜੁਟ, ਹੁਣ ਸਿਆਸੀ ਮੁਕਾਬਲਾ ਹੋਇਆ ‘ਇੱਕ ਬਨਾਮ ਸਾਰੇ’ – ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਸਰਕਾਰ ਦਾ ਵੱਡਾ ਪ੍ਰਸ਼ਾਸਨਿਕ ਫੇਰਬਦਲ, 5 IAS ਅਧਿਕਾਰੀਆਂ ਨੂੰ ਮਿਲੀਆਂ ਇਹ ਨਵੀਆਂ ਜ਼ਿੰਮੇਵਾਰੀਆਂ….

Punjab IAS Transfer; ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ ‘ਤੇ ਵੱਡਾ ਫੇਰਬਦਲ ਕਰਦਿਆਂ 5 IAS ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ ਵੱਲੋਂ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਸਾਰੇ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ। ਜਾਰੀ ਹੁਕਮਾਂ ਅਨੁਸਾਰ 1994 ਬੈਚ ਦੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਸਰਕਾਰ ਦਾ ਵੱਡਾ ਪ੍ਰਸ਼ਾਸਨਿਕ ਫੇਰਬਦਲ, 5 IAS ਅਧਿਕਾਰੀਆਂ ਨੂੰ ਮਿਲੀਆਂ ਇਹ ਨਵੀਆਂ ਜ਼ਿੰਮੇਵਾਰੀਆਂ….

Punjab IAS Transfer; ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ ‘ਤੇ ਵੱਡਾ ਫੇਰਬਦਲ ਕਰਦਿਆਂ 5 IAS ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ ਵੱਲੋਂ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਸਾਰੇ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ।

ਜਾਰੀ ਹੁਕਮਾਂ ਅਨੁਸਾਰ 1994 ਬੈਚ ਦੇ IAS ਅਧਿਕਾਰੀ ਧੀਰੇਂਦਰ ਕੁਮਾਰ ਤਿਵਾੜੀ ਨੂੰ ਕਿਰਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਕੋਲ ਆਬਕਾਰੀ, ਸੁਸ਼ਾਸਨ ਅਤੇ ਸੂਚਨਾ ਤਕਨਾਲੋਜੀ ਦੇ ਨਾਲ-ਨਾਲ ਸੰਸਦੀ ਮਾਮਲਿਆਂ ਦੇ ਵਿਭਾਗਾਂ ਦੀ ਜ਼ਿੰਮੇਵਾਰੀ ਹੈ।

2008 ਬੈਚ ਦੇ IAS ਅਧਿਕਾਰੀ ਵਿਨੈ ਬੁਬਲਾਨੀ ਨੂੰ ਪਟਿਆਲਾ ਡਿਵੀਜ਼ਨ ਦੇ ਕਮਿਸ਼ਨਰ ਦੇ ਨਾਲ ਰੂਪਨਗਰ ਡਿਵੀਜ਼ਨ ਦੇ ਕਮਿਸ਼ਨਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਉਹ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੇ ਸਕੱਤਰ ਦੀ ਜ਼ਿੰਮੇਵਾਰੀ ਵੀ ਸੰਭਾਲਣਗੇ।

2011 ਬੈਚ ਦੀ IAS ਅਧਿਕਾਰੀ ਦੀਪਤੀ ਉੱਪਲ ਨੂੰ ਵਿਸ਼ੇਸ਼ ਸਕੱਤਰ, ਸਥਾਨਕ ਸਰਕਾਰਾਂ ਦੇ ਅਹੁਦੇ ਦੇ ਨਾਲ ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਸੰਯੁਕਤ ਮੈਨੇਜਿੰਗ ਡਾਇਰੈਕਟਰ-ਕਮ-CEO ਅਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੀ CEO ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਹ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੀ ਵਿਸ਼ੇਸ਼ ਸਕੱਤਰ ਵੀ ਹੋਣਗੇ।

2013 ਬੈਚ ਦੇ IAS ਅਧਿਕਾਰੀ ਅਮਿਤ ਤਲਵਾਰ ਨੂੰ ਵਿਸ਼ੇਸ਼ ਸਕੱਤਰ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਨਾਲ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਉਹ ਡਰੱਗਜ਼ ਅਤੇ ਜਾਤੀ ਜਨਗਣਨਾ ਦੇ ਨੋਡਲ ਅਧਿਕਾਰੀ ਦੀ ਜ਼ਿੰਮੇਵਾਰੀ ਵੀ ਨਿਭਾਉਣਗੇ। ਇਸ ਦੇ ਨਾਲ ਹੀ ਸੰਯਮ ਅਗਰਵਾਲ ਨੂੰ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਦੇ ਵਾਧੂ ਚਾਰਜ ਤੋਂ ਮੁਕਤ ਕਰ ਦਿੱਤਾ ਗਿਆ ਹੈ।

ਇਸੇ ਤਰ੍ਹਾਂ 2018 ਬੈਚ ਦੇ IAS ਅਧਿਕਾਰੀ ਟੀ. ਬੇਨਿਥ ਨੂੰ ਵਧੀਕ ਸਕੱਤਰ, ਮਾਲ ਅਤੇ ਮੁੜ ਵਸੇਬਾ ਵਿਭਾਗ ਦੇ ਨਾਲ ਪੰਜਾਬ ਇਨਫਰਾਸਟਰੱਕਚਰ ਡਿਵੈਲਪਮੈਂਟ ਬੋਰਡ ਦੇ ਮੈਨੇਜਿੰਗ ਡਾਇਰੈਕਟਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

ਸਰਕਾਰ ਵੱਲੋਂ ਕੀਤੇ ਗਏ ਇਸ ਪ੍ਰਸ਼ਾਸਨਿਕ ਫੇਰਬਦਲ ਤਹਿਤ ਵੱਖ-ਵੱਖ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਵਿੱਚ ਤਬਦੀਲੀ ਕੀਤੀ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News