Journalism Of Hope
BREAKING NEWS
ਚੰਡੀਗੜ੍ਹ ’ਚ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ.....ਅੰਮ੍ਰਿਤਸਰ ਦੇ ਮਸ਼ਹੂਰ ‘ਕਾਲੇ ਕੁਲਚਿਆਂ ਵਾਲੇ’ ’ਤੇ GST ਵਿਭਾਗ ਦੀ ਰੇਡ.....ਥਾਣੇ ਦੇ ਬਾਹਰ ਬੰਬ ਧਮਾਕਾ ਮਾਮਲੇ ’ਚ NIA ਦਾ ਵੱਡਾ ਐਕਸ਼ਨ, ਪੰਜਾਬ ਦੇ 3 ਗੈਂਗਸਟਰ ਗ੍ਰਿਫ਼ਤਾਰ.......ਅੱਜ 1 ਸਤੰਬਰ ਤੋਂ ਵੱਡੇ ਬਦਲਾਅ: ਕਮਰਸ਼ੀਅਲ ਸਿਲੰਡਰ ਮਹਿੰਗਾ, ਦੁੱਧ ਦੇ ਰੇਟ ਵਧੇ; ਟਾਟਾ-ਹੁੰਡਈ ਦੀਆਂ ਕਾਰਾਂ ਵੀ ਮਹਿੰਗੀਆਂ.......ਵਿਆਹ ਤੋਂ ਸਿਰਫ਼ 5 ਮਹੀਨੇ ਬਾਅਦ ਰੈਪਰ ਬਾਦਸ਼ਾਹ-ਈਸ਼ਾ ਰਿਖੀ ਹੋ ਰਹੇ ਵੱਖ !.....ਨੇਪਾਲ ਹੜ੍ਹ ਨਾਲ ਤਬਾਹ ਘਰ ’ਚੋਂ ਮਿਲੀਆਂ 24 ਲਾਸ਼ਾਂ, ਮ੍ਰਿਤਕਾਂ ਦੀ ਗਿਣਤੀ 955 ਹੋਈ.....ਅੱਜ ਤੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਵੱਡਾ ਬਦਲਾਅ, ਹੁਣ ਬੋਰਡਿੰਗ ਪਾਸ ’ਤੇ ਨਹੀਂ ਲੱਗੇਗੀ ਇਮੀਗ੍ਰੇਸ਼ਨ ਸਟੈਂਪ......

ਪੰਜਾਬ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ, 8 IPS ਅਧਿਕਾਰੀਆਂ ਦੇ ਤਬਾਦਲੇ

Punjab IPS officers transfer;ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ ਕਰਦਿਆਂ 8 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਨਵੇਂ ਹੁਕਮਾਂ ਤਹਿਤ ਕਈ ਜ਼ਿਲ੍ਹਿਆਂ ਦੇ ਐਸਐਸਪੀ ਅਤੇ ਵੱਡੇ ਪੁਲਿਸ ਅਹੁਦਿਆਂ ’ਤੇ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਆਈਪੀਐਸ ਅਧਿਕਾਰੀ ਗੁਰਪ੍ਰੀਤ ਸਿੰਘ ਭੁੱਲਰ ਨੂੰ ਆਈਜੀਪੀ ਬਾਰਡਰ ਰੇਂਜ, ਅੰਮ੍ਰਿਤਸਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ […]
Jaspreet Singh
By : Updated On: 01 Sep 2026 16:39:PM
ਪੰਜਾਬ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ, 8 IPS ਅਧਿਕਾਰੀਆਂ ਦੇ ਤਬਾਦਲੇ

Punjab IPS officers transfer;ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ ਕਰਦਿਆਂ 8 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਨਵੇਂ ਹੁਕਮਾਂ ਤਹਿਤ ਕਈ ਜ਼ਿਲ੍ਹਿਆਂ ਦੇ ਐਸਐਸਪੀ ਅਤੇ ਵੱਡੇ ਪੁਲਿਸ ਅਹੁਦਿਆਂ ’ਤੇ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ।

ਇਸ਼ਤਿਹਾਰ

ਆਈਪੀਐਸ ਅਧਿਕਾਰੀ ਗੁਰਪ੍ਰੀਤ ਸਿੰਘ ਭੁੱਲਰ ਨੂੰ ਆਈਜੀਪੀ ਬਾਰਡਰ ਰੇਂਜ, ਅੰਮ੍ਰਿਤਸਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹਰਮਨਬੀਰ ਸਿੰਘ ਗਿੱਲ ਨੂੰ ਅੰਮ੍ਰਿਤਸਰ ਦਾ ਨਵਾਂ ਪੁਲਿਸ ਕਮਿਸ਼ਨਰ (CP) ਬਣਾਇਆ ਗਿਆ ਹੈ।

ਪੁਲਿਸ ਵਿਭਾਗ ਵਿੱਚ ਹੋਏ ਇਸ ਫੇਰਬਦਲ ਤਹਿਤ ਆਈਪੀਐਸ ਅਧਿਕਾਰੀ ਬਾਗੀਰਥ ਮੀਨਾ ਨੂੰ ਏਆਈਜੀ ਪਰਸੋਨਲ ਦਾ ਚਾਰਜ ਦਿੱਤਾ ਗਿਆ ਹੈ। ਉੱਥੇ ਹੀ ਆਈਪੀਐਸ ਅਧਿਕਾਰੀ ਜੋਤੀ ਯਾਦਵ ਦਾ ਤਬਾਦਲਾ ਚੰਡੀਗੜ੍ਹ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਕਮਾਂਡੈਂਟ 82 ਬਟਾਲੀਅਨ ਵਿੱਚ ਤਾਇਨਾਤ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਪਟਿਆਲਾ ਦੇ ਮੌਜੂਦਾ ਐਸਐਸਪੀ ਵਰੁਣ ਸ਼ਰਮਾ ਨੂੰ ਮੋਹਾਲੀ ਦਾ ਨਵਾਂ ਐਸਐਸਪੀ ਨਿਯੁਕਤ ਕੀਤਾ ਗਿਆ ਹੈ, ਜਦਕਿ ਮੋਹਾਲੀ ਦੇ ਐਸਐਸਪੀ ਹਰਮਨਦੀਪ ਹੰਸ ਨੂੰ ਪਟਿਆਲਾ ਦਾ ਐਸਐਸਪੀ ਬਣਾਇਆ ਗਿਆ ਹੈ।

ਬਠਿੰਡਾ ਦੇ ਨਵੇਂ ਐਸਐਸਪੀ ਵਜੋਂ ਸੋਹਿਲ ਕਾਸਿਮ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਆਈਪੀਐਸ ਅਧਿਕਾਰੀ ਵੈਬਬ ਚੌਧਰੀ ਨੂੰ ਐਸਐਸਪੀ ਮਾਨਸਾ ਦਾ ਚਾਰਜ ਸੌਂਪਿਆ ਗਿਆ ਹੈ।

ਪੰਜਾਬ ਸਰਕਾਰ ਵੱਲੋਂ ਕੀਤੇ ਗਏ ਇਸ ਪੁਲਿਸ ਪ੍ਰਸ਼ਾਸਕੀ ਫੇਰਬਦਲ ਨੂੰ ਕਾਨੂੰਨ-ਵਿਵਸਥਾ ਅਤੇ ਪ੍ਰਸ਼ਾਸਕੀ ਕਾਰਜਾਂ ਨੂੰ ਹੋਰ ਮਜ਼ਬੂਤ ਕਰਨ ਦੀ ਕਵਾਇਦ ਵਜੋਂ ਦੇਖਿਆ ਜਾ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News