Journalism Of Hope
BREAKING NEWS
ਭਾਈ ਪਰਵਿੰਦਰ ਸਿੰਘ (ਝੋਟਾ) ਕੌਮ ਦਾ ਸ਼ਹੀਦ, ਜਥੇਦਾਰ ਗੜਗੱਜ ਨੇ ਕੀਤਾ ਐਲਾਨ.....OSD ਰਾਜਬੀਰ ਸਿੰਘ ਘੁੰਮਣ ਨੂੰ ਹਾਈਕੋਰਟ ਤੋਂ ਫਿਲਹਾਲ ਰਾਹਤ ਨਹੀਂ, ਸੁਣਵਾਈ ਮੁਲਤਵੀ....ਹਾਈਕੋਰਟ ਤੋਂ ਸੰਜੀਵ ਅਰੋੜਾ ਨੂੰ ਵੱਡਾ ਝਟਕਾ: ਜ਼ਮਾਨਤ ਪਟੀਸ਼ਨ ਖਾਰਜ....ਮਾਨਸਾ ਤੋਂ ਬਾਅਦ ਫੇਰ ਵੱਡੀ ਵਾਰਦਾਤ ! ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਵਿਅਕਤੀਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇੱਕ ਦੀ ਮੌਤ......ਮੋਗਾ ਬੱਸ ਅੱਗਜ਼ਨੀ ਮਾਮਲੇ ’ਚ ਡੇਰਾ ਸੱਚਾ ਸੌਦਾ ਦੇ 9 ਪ੍ਰੇਮੀ ਬਰੀ.....15 ਸਾਲ ਪੁਰਾਣੇ ਸਿਟਰਸ ਕੌਂਸਲ ਘੁਟਾਲੇ ’ਚ 9 ਦੋਸ਼ੀਆਂ ਨੂੰ ਹੋਈ ਸਜ਼ਾ.....ਦਿਲ ਦਹਿਲਾਉਣ ਵਾਲੀ ਘਟਨਾ: 10 ਸਾਲ ਦੀ ਬੱਚੀ ਨੇ 18 ਮਹੀਨਿਆਂ ਦੀ ਬੱਚੀ ਨੂੰ ਛੇਵੀਂ ਮੰਜ਼ਿਲ ਤੋਂ ਸੁੱਟਿਆ......ਦਸੰਬਰ ’ਚ ਕੈਨੇਡਾ ਦੌਰੇ ‘ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ.....

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ, ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ-ਕੀਰਤਨ ’ਤੇ ਪਾਬੰਦੀ

ਅੰਮ੍ਰਿਤਸਰ: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਅਹਿਮ ਅਤੇ ਸਖ਼ਤ ਆਦੇਸ਼ ਜਾਰੀ ਕੀਤੇ ਗਏ ਹਨ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਦੌਰਾਨ ਸਿੱਖ ਪੰਥ ਅਤੇ ਸੰਸਥਾਵਾਂ ਨਾਲ ਜੁੜੇ ਕਈ ਅਹਿਮ ਮਸਲਿਆਂ ‘ਤੇ ਫ਼ੈਸਲੇ ਲਏ ਗਏ ਹਨ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਘੋਸ਼ਿਤ ਆਮ ਆਦਮੀ […]
By : Updated On: 16 Oct 2026 21:32:PM
ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ, ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ-ਕੀਰਤਨ ’ਤੇ ਪਾਬੰਦੀ

ਅੰਮ੍ਰਿਤਸਰ: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਅਹਿਮ ਅਤੇ ਸਖ਼ਤ ਆਦੇਸ਼ ਜਾਰੀ ਕੀਤੇ ਗਏ ਹਨ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਦੌਰਾਨ ਸਿੱਖ ਪੰਥ ਅਤੇ ਸੰਸਥਾਵਾਂ ਨਾਲ ਜੁੜੇ ਕਈ ਅਹਿਮ ਮਸਲਿਆਂ ‘ਤੇ ਫ਼ੈਸਲੇ ਲਏ ਗਏ ਹਨ।

ਇਸ਼ਤਿਹਾਰ

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਘੋਸ਼ਿਤ

ਆਮ ਆਦਮੀ ਪਾਰਟੀ (ਆਪ) ਦੇ ਲੁਧਿਆਣਾ ਜ਼ਿਲ੍ਹੇ ਦੇ ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਪਿਛਲੇ ਦਿਨੀਂ ਜਥੇਦਾਰ ਸਾਹਿਬਾਨ ਅਤੇ ਸਿੱਖ ਸੰਸਥਾਵਾਂ ਬਾਰੇ ਕੀਤੀਆਂ ਗਈਆਂ ਇਤਰਾਜ਼ਯੋਗ ਅਤੇ ਅਪਮਾਨਜਨਕ ਟਿੱਪਣੀਆਂ ਕਾਰਨ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ।

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੂੰ ‘ਸ਼ਹਾਦਤ’ ਕਰਾਰ

ਨਸ਼ਿਆਂ ਵਿਰੁੱਧ ਲੰਬੇ ਸਮੇਂ ਤੋਂ ਸਖ਼ਤ ਮੁਹਿੰਮ ਚਲਾਉਣ ਵਾਲੇ ਨੌਜਵਾਨ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਮੌਤ ਨੂੰ ਪੰਥਕ ਹਲਕਿਆਂ ਅਤੇ ਸਿੰਘ ਸਾਹਿਬਾਨ ਵੱਲੋਂ ਵੱਡਾ ਨੁਕਸਾਨ ਦੱਸਦਿਆਂ ਇਸ ਨੂੰ ‘ਸ਼ਹਾਦਤ’ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਦੇ ਨਸ਼ਾ ਵਿਰੋਧੀ ਸੰਘਰਸ਼ ਨੂੰ ਸਤਿਕਾਰ ਭੇਟ ਕੀਤਾ ਗਿਆ ਹੈ। ਇਸ ਦੇ ਨਾਲ ਹੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਨਸ਼ਾ ਤਸਕਰਾਂ ਦਾ ਵਿਰੋਧ ਕਰਦਿਆਂ ਸ਼ਹੀਦ ਹੋਏ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੀ ਮਦਦ ਕਰਨ ਦਾ ਆਦੇਸ਼ ਵੀ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਨਸ਼ੇ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਦੀ ਲੋੜ ਹੈ।

ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ ਅਤੇ ਕੀਰਤਨ ’ਤੇ ਰੋਕ

ਇਸ ਦੇ ਨਾਲ ਹੀ, ਵਿਵਾਦਾਂ ਵਿੱਚ ਘਿਰੇ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ ਅਤੇ ਕੀਰਤਨ ਕਰਨ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਸਿੰਘ ਸਾਹਿਬਾਨ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਉਹ ਅਗਲੇ ਹੁਕਮਾਂ ਤੱਕ ਕਿਸੇ ਵੀ ਜਨਤਕ ਥਾਂ ‘ਤੇ ਕੀਰਤਨ ਜਾਂ ਧਾਰਮਿਕ ਪ੍ਰਚਾਰ ਨਹੀਂ ਕਰ ਸਕਦੇ।

ਇਕੱਤਰਤਾ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖਸ਼ੀਸ਼ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਭਾਈ ਪਰਮਜੀਤ ਸਿੰਘ ਹਾਜ਼ਰ ਹਨ।

Read Latest News and Breaking News at Daily Post TV, Browse for more News

Ad
Ad

Punjab District News