Journalism Of Hope
BREAKING NEWS
ਲੁਧਿਆਣਾ: ਔਰਤ ਨੇ ਡਾ. ਅੰਬੇਡਕਰ ਦੇ ਬੁੱਤ ‘ਤੇ ਲੱਗਿਆ ਸ਼ੀਸ਼ਾ ਪੱਥਰ ਮਾਰ ਕੇ ਤੋੜਿਆ: ਘਟਨਾ CCTV ’ਚ ਕੈਦ.....ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ: ਨੋਡਲ ਅਫ਼ਸਰ ਤਾਲਮੇਲ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸਕੱਤਰੇਤ ਨੂੰ ਪੱਤਰ ਲਿਖਿਆ...ਪਤਨੀ ਦਾ ਕਤਲ ਕਰਕੇ ਲਾਸ਼ ਸਾੜਨ ਦੀ ਕੋਸ਼ਿਸ਼ ਕਰਨ ਵਾਲੇ ਪਤੀ ਨੂੰ ਉਮਰ ਕੈਦ.....ਤਰਨਤਾਰਨ ’ਚ ਪਰਾਲੀ ਸਾੜਨ ਤੋਂ ਰੋਕਣ ਗਏ ਕਲੱਸਟਰ ਅਧਿਕਾਰੀ ’ਤੇ ਹਮਲਾ.....ਪੰਜਾਬ ਸਰਕਾਰ ਨੇ DA ਬਕਾਏ ਦੀ ਅਦਾਇਗੀ ਸਬੰਧੀ ਸ਼ੁਰੂ ਕੀਤੀ ਵਿੱਤੀ ਸਮੀਖਿਆ.....ਦਿਲਜੀਤ ਦੋਸਾਂਝ ਦਾ ਦਿੱਲੀ ’ਚ ਅੱਜ ਹੋਵੇਗਾ ਲਾਈਵ ਕੰਸਰਟ, JLN ਸਟੇਡੀਅਮ ’ਚ ਜੁਟਣਗੇ ਹਜ਼ਾਰਾਂ ਪ੍ਰਸ਼ੰਸਕ....

ਵੱਡਾ ਹਾਦਸਾ ਟਲਿਆ, ਬੱਚਿਆਂ ਨਾਲ ਭਰੀ ਸਕੂਲ ਬੱਸ ਸੋਲਰ ਪਲਾਂਟ ਵਿੱਚ ਜਾ ਵੜੀ, ਵਾਲ-ਵਾਲ ਬਚੀ ਬੱਚਿਆਂ ਦੀ ਜਾਨ

Accident a private school bus; ਫਿਲੌਰ ਦੇ ਨਜ਼ਦੀਕੀ ਪਿੰਡ ਢੰਡਵਾੜ ਗੇਟ ਕੋਲ ਇੱਕ ਨਿੱਜੀ ਸਕੂਲ ਦੀ ਬੱਸ ਬੇਕਾਬੂ ਹੋ ਕੇ ਮੋਟਰ ’ਤੇ ਲੱਗੇ ਸੋਲਰ ਪਲਾਂਟ ਵਿੱਚ ਜਾ ਵੜੀ। ਹਾਦਸੇ ਸਮੇਂ ਬੱਸ ਵਿੱਚ ਕਰੀਬ 25 ਸਕੂਲੀ ਬੱਚੇ ਸਵਾਰ ਸਨ। ਗਨੀਮਤ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਵੀ ਬੱਚੇ ਨੂੰ ਸੱਟ ਨਹੀਂ ਲੱਗੀ ਅਤੇ ਵੱਡਾ ਜਾਨੀ ਨੁਕਸਾਨ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਵੱਡਾ ਹਾਦਸਾ ਟਲਿਆ, ਬੱਚਿਆਂ ਨਾਲ ਭਰੀ ਸਕੂਲ ਬੱਸ ਸੋਲਰ ਪਲਾਂਟ ਵਿੱਚ ਜਾ ਵੜੀ, ਵਾਲ-ਵਾਲ ਬਚੀ ਬੱਚਿਆਂ ਦੀ ਜਾਨ

Accident a private school bus; ਫਿਲੌਰ ਦੇ ਨਜ਼ਦੀਕੀ ਪਿੰਡ ਢੰਡਵਾੜ ਗੇਟ ਕੋਲ ਇੱਕ ਨਿੱਜੀ ਸਕੂਲ ਦੀ ਬੱਸ ਬੇਕਾਬੂ ਹੋ ਕੇ ਮੋਟਰ ’ਤੇ ਲੱਗੇ ਸੋਲਰ ਪਲਾਂਟ ਵਿੱਚ ਜਾ ਵੜੀ। ਹਾਦਸੇ ਸਮੇਂ ਬੱਸ ਵਿੱਚ ਕਰੀਬ 25 ਸਕੂਲੀ ਬੱਚੇ ਸਵਾਰ ਸਨ। ਗਨੀਮਤ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਵੀ ਬੱਚੇ ਨੂੰ ਸੱਟ ਨਹੀਂ ਲੱਗੀ ਅਤੇ ਵੱਡਾ ਜਾਨੀ ਨੁਕਸਾਨ ਹੋਣੋਂ ਬਚਾਅ ਹੋ ਗਿਆ।

ਮੌਕੇ ’ਤੇ ਮੌਜੂਦ ਲੋਕਾਂ ਮੁਤਾਬਕ ਬੱਸ ਤੇਜ਼ ਰਫ਼ਤਾਰ ਵਿੱਚ ਸੀ ਅਤੇ ਬੇਕਾਬੂ ਹੋਣ ਕਾਰਨ ਸੋਲਰ ਪਲਾਂਟ ਵਿੱਚ ਜਾ ਵੜੀ। ਘਟਨਾ ਦੀ ਸੂਚਨਾ ਮਿਲਦਿਆਂ ਹੀ 112 ਦੇ ਇੰਚਾਰਜ ਥਾਣੇਦਾਰ ਹਰਭਜਨ ਸਿੰਘ ਗਿੱਲ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ।

ਦੂਜੇ ਪਾਸੇ, ਬੱਸ ਚਾਲਕ ਰਮਨਦੀਪ ਸਿੰਘ ਪੁੱਤਰ ਤੀਰਥ ਚੰਦ ਨੇ ਹਾਦਸੇ ਦਾ ਕਾਰਨ ਬੱਸ ਦੀਆਂ ਬਰੇਕਾਂ ਫੇਲ੍ਹ ਹੋਣਾ ਦੱਸਿਆ। ਉਸ ਮੁਤਾਬਕ ਬਰੇਕਾਂ ਨਾ ਲੱਗਣ ਕਾਰਨ ਬੱਸ ਬੇਕਾਬੂ ਹੋ ਕੇ ਸੋਲਰ ਪਲਾਂਟ ਵਿੱਚ ਜਾ ਵੜੀ। ਕਰੀਬ ਅੱਧੇ ਘੰਟੇ ਬਾਅਦ ਬੱਸ ਮਾਲਕ ਮੌਕੇ ’ਤੇ ਪਹੁੰਚਿਆ ਅਤੇ ਕਾਫ਼ੀ ਜੱਦੋ-ਜਹਿਦ ਤੋਂ ਬਾਅਦ ਬੱਸ ਨੂੰ ਸੋਲਰ ਪਲਾਂਟ ਵਿੱਚੋਂ ਬਾਹਰ ਕੱਢਿਆ ਗਿਆ।

ਇਸ ਦੌਰਾਨ ਬੱਸ ਚਾਲਕ ਕੋਲ ਮੌਕੇ ’ਤੇ ਡਰਾਈਵਿੰਗ ਲਾਇਸੈਂਸ ਨਾ ਹੋਣ ਦੀ ਗੱਲ ਵੀ ਸਾਹਮਣੇ ਆਈ। ਜਦੋਂ ਪੁਲਿਸ ਵੱਲੋਂ ਚਾਲਕ ਤੋਂ ਲਾਇਸੈਂਸ ਮੰਗਿਆ ਗਿਆ ਤਾਂ ਉਹ ਮੌਕੇ ’ਤੇ ਲਾਇਸੈਂਸ ਨਹੀਂ ਦਿਖਾ ਸਕਿਆ।

ਇਸ ਮੌਕੇ ਹਰਕੀਤ ਸਿੰਘ ਢੰਡਵਾੜ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਕੂਲੀ ਬੱਸਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਬੱਸਾਂ ਦੇ ਕਾਗਜ਼ਾਤ ਅਧੂਰੇ ਹਨ, ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਹਾਦਸੇ ਕਾਰਨ ਮੋਟਰ ਮਾਲਕ ਦੇ ਹੋਏ ਨੁਕਸਾਨ ਦੀ ਭਰਪਾਈ ਕਰਵਾਉਣ ਦੀ ਵੀ ਮੰਗ ਕੀਤੀ।

ਉੱਧਰ, 112 ਦੇ ਇੰਚਾਰਜ ਥਾਣੇਦਾਰ ਹਰਭਜਨ ਸਿੰਘ ਗਿੱਲ ਨੇ ਦੱਸਿਆ ਕਿ ਬੱਸ ਚਾਲਕ ਕੋਲ ਮੌਕੇ ’ਤੇ ਡਰਾਈਵਿੰਗ ਲਾਇਸੈਂਸ ਨਹੀਂ ਸੀ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News