Journalism Of Hope
BREAKING NEWS
MP ਅੰਮ੍ਰਿਤਪਾਲ ਸਿੰਘ ਦੀ ਜ਼ਮਾਨਤ ਮਾਮਲੇ ’ਚ ਅੱਜ ਅਦਾਲਤ ’ਚ ਦਾਇਰ ਕੀਤੀ ਜਾਵੇਗੀ ਅਰਜ਼ੀ......ਦਿਲਜੀਤ ਦੋਸਾਂਝ ਨੇ ਧਮਕੀਆਂ ਦੇ ਬਾਵਜੂਦ ਇੰਦੌਰ ਕੰਸਰਟ ਕੀਤਾ ਪੂਰਾ, ਗੀਤਾਂ ’ਤੇ ਝੂਮੇ ਪ੍ਰਸ਼ੰਸਕ.....ਕ੍ਰਿਕਟਰ ਹਰਮਨਪ੍ਰੀਤ ਕੌਰ ਦੇ ਨਾਂ ਇੱਕ ਹੋਰ ਇਤਿਹਾਸਕ ਪ੍ਰਾਪਤੀ, ਮੋਮ ਦੇ ਬੁੱਤ ਦਾ ਖੁਦ ਕੀਤਾ ਉਦਘਾਟਨ.......ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵਾਧਾ, ਹੁਣ ਤੱਕ 5,835 ਘਟਨਾਵਾਂ ਦਰਜ.....ਪੰਜਾਬ ਵਿੱਚ ਸਾਈਬਰ ਠੱਗੀਆਂ ਦੇ ਮਾਮਲਿਆਂ ’ਚ 74 ਫੀਸਦੀ ਵਾਧਾ, ਰੋਜ਼ਾਨਾ ਮਿਲ ਰਹੀਆਂ 2 ਤੋਂ 3 ਨਵੀਆਂ ਸ਼ਿਕਾਇਤਾਂ......ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ਜਨਗਣਨਾ: 15 ਦਿਨਾਂ ਤੱਕ ਘਰ ਬੈਠੇ ਆਨਲਾਈਨ ਭਰੀ ਜਾ ਸਕੇਗੀ ਜਾਣਕਾਰੀ.......ਸੁਖਬੀਰ ਬਾਦਲ ’ਤੇ ਹੋਏ ਹਮਲਿਆਂ ਦੀ NIA ਜਾਂਚ ਦੀ ਮੰਗ......ਪੰਜਾਬ ਚੋਣਾਂ 2027: ਭਾਜਪਾ ਨੇ 13 ਮੈਂਬਰੀ ਚੋਣ ਮਨੋਰਥ ਪੱਤਰ ਕਮੇਟੀ ਦਾ ਕੀਤਾ ਐਲਾਨ

ਤਰਨਤਾਰਨ ‘ਚ ਵੱਡੀ ਵਾਰਦਾਤ, ASI ਦਾ ਗੋਲੀਆਂ ਮਾਰ ਕੇ ਕਤਲ, ਬਾਈਕ ‘ਤੇ ਸਵਾਰ ਹੋ ਫ਼ਰਾਰ ਹੋਏ ਹਮਲਾਵਰ

Tarn Taran ASI Murder Case; ਤਰਨਤਾਰਨ ਵਿੱਚ ਐਤਵਾਰ ਦੇਰ ਸ਼ਾਮ ਇੱਕ ASI ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਡਿਊਟੀ ਖ਼ਤਮ ਕਰਕੇ ਮੋਟਰਸਾਈਕਲ ’ਤੇ ਆਪਣੇ ਘਰ ਵਾਪਸ ਜਾ ਰਹੇ ਸਨ। ਇਸ ਦੌਰਾਨ ਰਸਤੇ ਵਿੱਚ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ। ਮ੍ਰਿਤਕ ਦੀ ਪਛਾਣ 55 ਸਾਲਾ ASI […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਤਰਨਤਾਰਨ ‘ਚ ਵੱਡੀ ਵਾਰਦਾਤ, ASI ਦਾ ਗੋਲੀਆਂ ਮਾਰ ਕੇ ਕਤਲ, ਬਾਈਕ ‘ਤੇ ਸਵਾਰ ਹੋ ਫ਼ਰਾਰ ਹੋਏ ਹਮਲਾਵਰ

Tarn Taran ASI Murder Case; ਤਰਨਤਾਰਨ ਵਿੱਚ ਐਤਵਾਰ ਦੇਰ ਸ਼ਾਮ ਇੱਕ ASI ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਡਿਊਟੀ ਖ਼ਤਮ ਕਰਕੇ ਮੋਟਰਸਾਈਕਲ ’ਤੇ ਆਪਣੇ ਘਰ ਵਾਪਸ ਜਾ ਰਹੇ ਸਨ। ਇਸ ਦੌਰਾਨ ਰਸਤੇ ਵਿੱਚ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ।

ਮ੍ਰਿਤਕ ਦੀ ਪਛਾਣ 55 ਸਾਲਾ ASI ਇਕਬਾਲ ਸਿੰਘ ਵਜੋਂ ਹੋਈ ਹੈ। ਉਹ ਤਰਨਤਾਰਨ ਦੇ ਨੌਸ਼ਹਿਰਾ ਪੰਨੂਆਂ ਦੇ ਰਹਿਣ ਵਾਲੇ ਸਨ ਅਤੇ ਫਿਰੋਜ਼ਪੁਰ ਵਿੱਚ ਕਾਊਂਟਰ ਇੰਟੈਲੀਜੈਂਸ ਵਿਭਾਗ ਵਿੱਚ ਤਾਇਨਾਤ ਸਨ।

ਪਟਵਾਰਖਾਨੇ ਨੇੜੇ ਹਮਲਾਵਰਾਂ ਨੇ ਚਲਾਈਆਂ ਗੋਲੀਆਂ

ਜਾਣਕਾਰੀ ਅਨੁਸਾਰ, ASI ਇਕਬਾਲ ਸਿੰਘ ਫਿਰੋਜ਼ਪੁਰ ਵਿੱਚ ਆਪਣੀ ਡਿਊਟੀ ਪੂਰੀ ਕਰਨ ਤੋਂ ਬਾਅਦ ਐਤਵਾਰ ਸ਼ਾਮ ਕਰੀਬ 7:30 ਵਜੇ ਮੋਟਰਸਾਈਕਲ ’ਤੇ ਘਰ ਪਰਤ ਰਹੇ ਸਨ। ਜਦੋਂ ਉਹ ਨੌਸ਼ਹਿਰਾ ਤੋਂ ਲੋਹਕਾ ਰੋਡ ’ਤੇ ਸਥਿਤ ਪਟਵਾਰਖਾਨੇ ਨੇੜੇ ਪਹੁੰਚੇ ਤਾਂ ਮੋਟਰਸਾਈਕਲ ’ਤੇ ਆਏ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ।

ਗੋਲੀਆਂ ਲੱਗਣ ਕਾਰਨ ASI ਦੀ ਮੌਕੇ ’ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਹਨੇਰੇ ਦਾ ਫ਼ਾਇਦਾ ਉਠਾ ਕੇ ਮੌਕੇ ਤੋਂ ਫ਼ਰਾਰ ਹੋ ਗਏ।

ਪੁਲਿਸ ਵੱਲੋਂ ਜਾਂਚ ਸ਼ੁਰੂ, CCTV ਫੁਟੇਜ ਖੰਗਾਲੀ ਜਾ ਰਹੀ

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਸੀਨੀਅਰ ਅਧਿਕਾਰੀ ਪੁਲਿਸ ਬਲ ਸਮੇਤ ਮੌਕੇ ’ਤੇ ਪਹੁੰਚੇ। DSP ਪੱਟੀ ਰਵੀ ਸ਼ੇਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਘਟਨਾ ਵਾਲੀ ਥਾਂ ਨੂੰ ਸੀਲ ਕਰ ਦਿੱਤਾ ਹੈ ਅਤੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ।

ਫਿਲਹਾਲ ਕਤਲ ਦੇ ਕਾਰਨਾਂ ਅਤੇ ਹਮਲਾਵਰਾਂ ਦੀ ਪਛਾਣ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਵੱਲੋਂ ਆਲੇ-ਦੁਆਲੇ ਦੇ ਇਲਾਕਿਆਂ ਅਤੇ ਰਸਤਿਆਂ ’ਤੇ ਲੱਗੇ CCTV ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News