Journalism Of Hope
BREAKING NEWS
ਪੰਜਾਬ ਕੈਬਨਿਟ ਵੱਲੋਂ ਚੀਫ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਖ਼ਿਲਾਫ਼ ਮਤਾ ਪਾਸ......ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ਼ ਜਸਟਿਸ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ....ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ ਸਚਿਨ ਪਾਇਲਟ, ਬਘੇਲ ਦੀ ਛੁੱਟੀ......ਪੰਜਾਬ ਸਮੇਤ 4 ਸੂਬਿਆਂ ਵਿੱਚ ਦਸੰਬਰ ਤੋਂ ਸ਼ੁਰੂ ਹੋਵੇਗੀ ਮਰਦਮਸ਼ੁਮਾਰੀ.....ਪੰਜਾਬ ਵਿੱਚ ਸਵਾਈਨ ਫਲੂ ਦੇ ਮਾਮਲੇ ਵਧੇ, ਇੱਕ ਸ਼ੱਕੀ ਮਰੀਜ਼ ਦੀ ਮੌਤ.....ਅੰਮ੍ਰਿਤਸਰ ਦੀ ਸਿੱਖ ਲੜਕੀ ਦਾ ਲੰਡਨ ਵਿੱਚ ਧਰਮ ਪਰਿਵਰਤਨ !, 2 ਪਤਨੀਆਂ ਵਾਲੇ ਨਾਲ ਕਰਵਾਇਆ ਵਿਆਹ.....ਲਹਿਰਾਗਾਗਾ ’ਚ ਸਾਬਕਾ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ....ਕੰਮ ਤੋਂ ਘਰ ਪਰਤ ਰਹੇ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ.....

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, 5 ਕਿਲੋ ਹੈਰੋਇਨ ਤੇ 15 ਪਿਸਤੌਲਾਂ ਸਮੇਤ 2 ਮੁਲਜ਼ਮ ਗ੍ਰਿਫ਼ਤਾਰ

Amritsar Police; ਅੰਮ੍ਰਿਤਸਰ ਦੇਹਾਤ ਪੁਲਿਸ ਨੇ 5 ਕਿਲੋ ਹੈਰੋਇਨ ਅਤੇ 15 ਪਿਸਤੌਲਾਂ ਸਮੇਤ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਇਹ ਮੋਡੀਊਲ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਜਾਣ ਵਾਲੀ ਨਸ਼ੇ ਅਤੇ ਹਥਿਆਰਾਂ ਦੀ ਖੇਪ ਹਾਸਲ ਕਰਕੇ ਅੱਗੇ ਸਪਲਾਈ ਕਰਨ ਦਾ ਕੰਮ ਕਰਦਾ ਸੀ। ਆਈਜੀ ਬਾਰਡਰ ਰੇਂਜ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ […]
Jaspreet Singh
By : Updated On: 07 Sep 2026 16:21:PM
ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, 5 ਕਿਲੋ ਹੈਰੋਇਨ ਤੇ 15 ਪਿਸਤੌਲਾਂ ਸਮੇਤ 2 ਮੁਲਜ਼ਮ ਗ੍ਰਿਫ਼ਤਾਰ

Amritsar Police; ਅੰਮ੍ਰਿਤਸਰ ਦੇਹਾਤ ਪੁਲਿਸ ਨੇ 5 ਕਿਲੋ ਹੈਰੋਇਨ ਅਤੇ 15 ਪਿਸਤੌਲਾਂ ਸਮੇਤ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਇਹ ਮੋਡੀਊਲ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਜਾਣ ਵਾਲੀ ਨਸ਼ੇ ਅਤੇ ਹਥਿਆਰਾਂ ਦੀ ਖੇਪ ਹਾਸਲ ਕਰਕੇ ਅੱਗੇ ਸਪਲਾਈ ਕਰਨ ਦਾ ਕੰਮ ਕਰਦਾ ਸੀ।

ਇਸ਼ਤਿਹਾਰ

ਆਈਜੀ ਬਾਰਡਰ ਰੇਂਜ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਅਤੇ ਗੈਂਗਸਟਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇੰਟੈਲੀਜੈਂਸ ਆਧਾਰਿਤ ਆਪਰੇਸ਼ਨ ਨੂੰ ਅੰਜਾਮ ਦਿੱਤਾ ਗਿਆ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਦੀਪਕ (24), ਵਾਸੀ ਪਿੰਡ ਰੋੜਾਂਵਾਲੀ ਅਤੇ ਸ਼ੁਭਪ੍ਰੀਤ ਸਿੰਘ ਉਰਫ਼ ਸ਼ੁਭ (28) ਵਜੋਂ ਹੋਈ ਹੈ।

ਪੁਲਿਸ ਜਾਂਚ ਮੁਤਾਬਕ ਦੀਪਕ ਵੈਲਡਿੰਗ ਦਾ ਕੰਮ ਕਰਦਾ ਸੀ, ਜਦਕਿ ਸ਼ੁਭਪ੍ਰੀਤ ਸਿੰਘ ਅੰਮ੍ਰਿਤਸਰ ਦੇ ਹਾਲ ਗੇਟ ਇਲਾਕੇ ਵਿੱਚ ਮੋਬਾਈਲ ਰਿਪੇਅਰ ਦੀ ਦੁਕਾਨ ਚਲਾਉਂਦਾ ਸੀ। ਪੁਲਿਸ ਦਾ ਦਾਅਵਾ ਹੈ ਕਿ ਆਮ ਕੰਮਕਾਜ ਦੀ ਆੜ ਵਿੱਚ ਦੋਵੇਂ ਮੁਲਜ਼ਮ ਪਿਛਲੇ 5 ਤੋਂ 6 ਮਹੀਨਿਆਂ ਤੋਂ ਇਸ ਗੈਰ-ਕਾਨੂੰਨੀ ਨੈੱਟਵਰਕ ਨਾਲ ਜੁੜੇ ਹੋਏ ਸਨ।

ਪਾਕਿਸਤਾਨ ਬੈਠੇ ਤਸਕਰਾਂ ਨਾਲ ਸੰਪਰਕ ਦਾ ਦਾਅਵਾ
ਪੁਲਿਸ ਮੁਤਾਬਕ ਦੀਪਕ ਦੇ ਕਥਿਤ ਤੌਰ ‘ਤੇ ਪਾਕਿਸਤਾਨ ਵਿੱਚ ਬੈਠੇ ਤਸਕਰਾਂ ਨਾਲ ਸੰਪਰਕ ਸਨ। ਸਰਹੱਦ ਪਾਰ ਤੋਂ ਡਰੋਨ ਰਾਹੀਂ ਜਦੋਂ ਨਸ਼ੇ ਜਾਂ ਹਥਿਆਰਾਂ ਦੀ ਖੇਪ ਭੇਜੀ ਜਾਂਦੀ ਸੀ ਤਾਂ ਲੋਕੇਸ਼ਨ ਦੇ ਹਿਸਾਬ ਨਾਲ ਉਸ ਨੂੰ ਚੁੱਕਣ ਲਈ ਪੈਸੇ ਦਿੱਤੇ ਜਾਂਦੇ ਸਨ। ਇਸ ਤੋਂ ਬਾਅਦ ਨਸ਼ੇ ਅਤੇ ਹਥਿਆਰਾਂ ਦੀ ਅੱਗੇ ਸਪਲਾਈ ਕਰਨ ਦੀ ਜ਼ਿੰਮੇਵਾਰੀ ਸ਼ੁਭਪ੍ਰੀਤ ਸਿੰਘ ਦੀ ਦੱਸੀ ਜਾ ਰਹੀ ਹੈ।

ਨਾਰਥ ਅਮਰੀਕਾ ਬੈਠੇ ਹੈਂਡਲਰ ਨਾਲ ਜੁੜੇ ਤਾਰ

ਜਾਂਚ ਦੌਰਾਨ ਇਸ ਨੈੱਟਵਰਕ ਦੇ ਤਾਰ ਨਾਰਥ ਅਮਰੀਕਾ ਵਿੱਚ ਬੈਠੇ ਇੱਕ ਵਿਦੇਸ਼ੀ ਹੈਂਡਲਰ ਨਾਲ ਜੁੜੇ ਹੋਣ ਦੀ ਗੱਲ ਸਾਹਮਣੇ ਆਈ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਅੱਗੇ ਹੋਰ ਵੱਡੇ ਖੁਲਾਸੇ ਹੋ ਸਕਦੇ ਹਨ।

ਆਈਜੀ ਭੁੱਲਰ ਮੁਤਾਬਕ ਦੋਵੇਂ ਮੁਲਜ਼ਮਾਂ ਦਾ ਪਹਿਲਾਂ ਕੋਈ ਅਪਰਾਧਿਕ ਰਿਕਾਰਡ ਨਹੀਂ ਸੀ। ਇਸ ਕਾਰਵਾਈ ਵਿੱਚ ਐਸਪੀਡੀ ਰਮਨਦੀਪ ਸਿੰਘ, ਡੀਐਸਪੀ ਯਾਦਵਿੰਦਰ ਸਿੰਘ ਅਤੇ ਥਾਣਾ ਘਰਿੰਡਾ ਦੇ ਐਸਐਚਓ ਅਮਨਦੀਪ ਸਿੰਘ ਦੀ ਟੀਮ ਦੀ ਅਹਿਮ ਭੂਮਿਕਾ ਰਹੀ।

ਦੋਵੇਂ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ

ਫਿਲਹਾਲ ਪੁਲਿਸ ਦੋਵੇਂ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ। ਜਾਂਚ ਏਜੰਸੀਆਂ ਇਹ ਪਤਾ ਲਗਾਉਣ ਵਿੱਚ ਜੁਟੀਆਂ ਹਨ ਕਿ ਇਸ ਨੈੱਟਵਰਕ ਨਾਲ ਹੋਰ ਕਿੰਨੇ ਲੋਕ ਜੁੜੇ ਹੋਏ ਹਨ ਅਤੇ ਪਾਕਿਸਤਾਨ ਤੋਂ ਆਉਣ ਵਾਲੀ ਖੇਪ ਨੂੰ ਅੱਗੇ ਕਿਹੜੀਆਂ ਥਾਵਾਂ ‘ਤੇ ਸਪਲਾਈ ਕੀਤਾ ਜਾਂਦਾ ਸੀ।

Read Latest News and Breaking News at Daily Post TV, Browse for more News

Ad
Ad

Punjab District News