Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਅੰਮ੍ਰਿਤਸਰ ‘ਚ ਪੁਲਿਸ ਤੇ BSF ਦੀ ਵੱਡੀ ਕਾਰਵਾਈ, ਵੱਖ-ਵੱਖ ਥਾਵਾਂ ਤੋਂ ਹੈਰੋਇਨ, ਅਫੀਮ ਤੇ ਹਥਿਆਰ ਬਰਾਮਦ

Amritsar BSF Operation; ਅੰਮ੍ਰਿਤਸਰ ‘ਚ ਪੁਲਿਸ ਅਤੇ BSF ਨੇ ਵੱਖ-ਵੱਖ ਥਾਵਾਂ ਤੋਂ ਹੈਰੋਇਨ, ਅਫੀਮ, ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਹਨ। ਸਭ ਤੋਂ ਵੱਡੀ ਬਰਾਮਦਗੀ ਭਿੰਡੀ ਸੈਦਾ ਇਲਾਕੇ ‘ਚ ਹੋਈ, ਜਿੱਥੇ ਡਰੋਨ ਰਾਹੀਂ ਭੇਜੀ ਗਈ ਹੈਰੋਇਨ ਦੀ ਖੇਪ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ ਲੋਪੋਕੇ ਇਲਾਕੇ ‘ਚੋਂ ਵੀ ਹੈਰੋਇਨ ਅਤੇ ਅਫੀਮ ਬਰਾਮਦ ਹੋਈ ਹੈ। ਭਿੰਡੀ ਸੈਦਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅੰਮ੍ਰਿਤਸਰ ‘ਚ ਪੁਲਿਸ ਤੇ BSF ਦੀ ਵੱਡੀ ਕਾਰਵਾਈ, ਵੱਖ-ਵੱਖ ਥਾਵਾਂ ਤੋਂ ਹੈਰੋਇਨ, ਅਫੀਮ ਤੇ ਹਥਿਆਰ ਬਰਾਮਦ

Amritsar BSF Operation; ਅੰਮ੍ਰਿਤਸਰ ‘ਚ ਪੁਲਿਸ ਅਤੇ BSF ਨੇ ਵੱਖ-ਵੱਖ ਥਾਵਾਂ ਤੋਂ ਹੈਰੋਇਨ, ਅਫੀਮ, ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਹਨ। ਸਭ ਤੋਂ ਵੱਡੀ ਬਰਾਮਦਗੀ ਭਿੰਡੀ ਸੈਦਾ ਇਲਾਕੇ ‘ਚ ਹੋਈ, ਜਿੱਥੇ ਡਰੋਨ ਰਾਹੀਂ ਭੇਜੀ ਗਈ ਹੈਰੋਇਨ ਦੀ ਖੇਪ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ ਲੋਪੋਕੇ ਇਲਾਕੇ ‘ਚੋਂ ਵੀ ਹੈਰੋਇਨ ਅਤੇ ਅਫੀਮ ਬਰਾਮਦ ਹੋਈ ਹੈ।

ਭਿੰਡੀ ਸੈਦਾ ‘ਚ BSF ਦੀ ਫਤਿਹਪੁਰ ਪੋਸਟ ਨੇੜਿਓਂ ਡਰੋਨ ਰਾਹੀਂ ਭੇਜੇ ਗਏ 12 ਪੈਕੇਟ ਬਰਾਮਦ ਕੀਤੇ ਗਏ। ਇਨ੍ਹਾਂ ਦਾ ਕੁੱਲ ਵਜ਼ਨ 6 ਕਿਲੋ 712 ਗ੍ਰਾਮ ਹੈਰੋਇਨ ਸੀ। ਮੌਕੇ ਤੋਂ ਡਰੋਨ ਵੀ ਬਰਾਮਦ ਕੀਤਾ ਗਿਆ।

ਲੋਪੋਕੇ ‘ਚ ਇੱਕ ਮਾਮਲੇ ਦੌਰਾਨ 2 ਮੁਲਜ਼ਮਾਂ ਕੋਲੋਂ 4 ਕਿਲੋ ਹੈਰੋਇਨ ਅਤੇ 800 ਗ੍ਰਾਮ ਅਫੀਮ ਫੜੀ ਗਈ। ਇਸੇ ਇਲਾਕੇ ‘ਚ ਲਿੰਕ ਰੋਡ ਨੇੜਿਓਂ ਇੱਕ ਹੋਰ ਮਾਮਲੇ ‘ਚ 5 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਲੋਪੋਕੇ ‘ਚ ਹੀ ਇੱਕ ਹੋਰ ਮੁਲਜ਼ਮ ਕੋਲੋਂ 530 ਗ੍ਰਾਮ ਅਫੀਮ ਵੀ ਫੜੀ ਗਈ।

ਮੈਗਜ਼ੀਨ ਅਤੇ 6 ਜ਼ਿੰਦਾ ਕਾਰਤੂਸ ਬਰਾਮਦ

ਘਰਿੰਡਾ ‘ਚ ਖੇਤਾਂ ‘ਚੋਂ ਮਿਲੇ ਪੈਕੇਟ ਦੀ ਜਾਂਚ ਦੌਰਾਨ 596 ਗ੍ਰਾਮ ਹੈਰੋਇਨ ਬਰਾਮਦ ਹੋਈ। ਉੱਥੇ ਹੀ ਜੰਡਿਆਲਾ ‘ਚ 2 ਮੁਲਜ਼ਮਾਂ ਕੋਲੋਂ 32 ਬੋਰ ਦਾ ਪਿਸਤੌਲ, ਮੈਗਜ਼ੀਨ ਅਤੇ 6 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।

4 ਪਿਸਤੌਲ, 8 ਮੈਗਜ਼ੀਨ ਅਤੇ 100 ਕਾਰਤੂਸ ਜ਼ਬਤ

ਇਸ ਤੋਂ ਇਲਾਵਾ ਲੋਪੋਕੇ ਇਲਾਕੇ ‘ਚ BSF ਦੀ ਕਾਰਵਾਈ ਦੌਰਾਨ 4 ਪਿਸਤੌਲ, 8 ਮੈਗਜ਼ੀਨ ਅਤੇ 100 ਕਾਰਤੂਸ ਬਰਾਮਦ ਕੀਤੇ ਗਏ। ਇਨ੍ਹਾਂ ਸਾਰੇ ਮਾਮਲਿਆਂ ‘ਚ ਸਬੰਧਤ ਥਾਣਿਆਂ ਵਿੱਚ ਕੇਸ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News