Journalism Of Hope
BREAKING NEWS
CM ਭਗਵੰਤ ਮਾਨ ਦੀ ਜ਼ਿੰਦਗੀ ’ਤੇ ਬਣੀ ਖ਼ਾਸ ਡਾਕੂਮੈਂਟਰੀ ਅੱਜ ਡਿਸਕਵਰੀ ਚੈਨਲ ’ਤੇ ਹੋਵੇਗੀ ਪ੍ਰਸਾਰਿਤ....ਭਾਜਪਾ ਨਾਲ ਗਠਜੋੜ ਕਰਨ ’ਚ ਕੋਈ ਦਿੱਕਤ ਨਹੀਂ: ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ....ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ‘ਸ਼ੇਰ-ਏ-ਪੰਜਾਬ T20 ਲੀਗ’, 6 ਟੀਮਾਂ ਵਿਚਾਲੇ ਹੋਣਗੇ ਰੋਮਾਂਚਕ ਮੁਕਾਬਲੇ....ਜਸਵੀਰ ਗੜ੍ਹੀ ਵੱਲੋਂ ਅੱਜ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ ‘ਆਸ਼ੀਰਵਾਦ ਯਾਤਰਾ’.....ਨੌਜਵਾਨ ਨੇ ਆਪਣੀ ਭੈਣ ਦੇ ਪ੍ਰੇਮੀ ਦੀ ਮਾਂ ਦਾ ਘਰ ‘ਚ ਦਾਖਲ ਹੋ ਕੇ ਕੀਤਾ ਕਤਲ....ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ’ਤੇ ਫਾਇਰਿੰਗ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖਮੀ....ਨੇਪਾਲ ’ਚ ਮੁੜ ਵਧਿਆ ਹੜ੍ਹ ਦਾ ਖ਼ਤਰਾ, ਹੁਣ ਤੱਕ 691 ਮੌਤਾਂ, 3000 ਤੋਂ ਵੱਧ ਲੋਕ ਲਾਪਤਾ

ਫਾਜ਼ਿਲਕਾ ‘ਚ ਪੁਲਿਸ ਦਾ ਵੱਡਾ ਐਕਸ਼ਨ, 6000 ਲੀਟਰ ਸ਼ਰਾਬ ਬਰਾਮਦ

Punjab News: ਫਾਜ਼ਿਲਕਾ ਵਿੱਚ ਜਲਾਲਾਬਾਦ ਪੁਲਿਸ ਨੇ ਗੈਰ-ਕਾਨੂੰਨੀ ਸ਼ਰਾਬ ਤਸਕਰੀ ਦੇ ਇੱਕ ਮਾਮਲੇ ਦੀ ਜਾਂਚ ਕਰਨ ਲਈ ਇਲਾਕੇ ਦੇ ਕਈ ਪਿੰਡਾਂ ਵਿੱਚ ਛਾਪੇਮਾਰੀ ਕੀਤੀ। ਛਾਪੇਮਾਰੀ ਦੌਰਾਨ, ਇੱਕ ਨੌਜਵਾਨ ਜੋ ਲੋਹੇ ਦੀ ਰੌਡ ਨਾਲ ਲੈਸ ਸੀ। ਉਸ ਨੇ ਪੁਲਿਸ ਨਾਲ ਭਿੜਨ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਹੰਗਾਮਾ ਹੋਇਆ ਅਤੇ ਫਿਰ ਉਸ ਨੇ ਕੰਧ ਟੱਪ ਕੇ […]
Nishant Malyan
By : Updated On: 20 Feb 2026 20:32:PM
ਫਾਜ਼ਿਲਕਾ ‘ਚ ਪੁਲਿਸ ਦਾ ਵੱਡਾ ਐਕਸ਼ਨ, 6000 ਲੀਟਰ ਸ਼ਰਾਬ ਬਰਾਮਦ

Punjab News: ਫਾਜ਼ਿਲਕਾ ਵਿੱਚ ਜਲਾਲਾਬਾਦ ਪੁਲਿਸ ਨੇ ਗੈਰ-ਕਾਨੂੰਨੀ ਸ਼ਰਾਬ ਤਸਕਰੀ ਦੇ ਇੱਕ ਮਾਮਲੇ ਦੀ ਜਾਂਚ ਕਰਨ ਲਈ ਇਲਾਕੇ ਦੇ ਕਈ ਪਿੰਡਾਂ ਵਿੱਚ ਛਾਪੇਮਾਰੀ ਕੀਤੀ। ਛਾਪੇਮਾਰੀ ਦੌਰਾਨ, ਇੱਕ ਨੌਜਵਾਨ ਜੋ ਲੋਹੇ ਦੀ ਰੌਡ ਨਾਲ ਲੈਸ ਸੀ। ਉਸ ਨੇ ਪੁਲਿਸ ਨਾਲ ਭਿੜਨ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਹੰਗਾਮਾ ਹੋਇਆ ਅਤੇ ਫਿਰ ਉਸ ਨੇ ਕੰਧ ਟੱਪ ਕੇ ਭੱਜਣ ਦੀ ਕੋਸ਼ਿਸ਼ ਕੀਤੀ।

ਇਸ਼ਤਿਹਾਰ

6 ਹਜ਼ਾਰ ਲੀਟਰ ਗੈਰ-ਕਾਨੂੰਨੀ ਸ਼ਰਾਬ ਬਰਾਮਦ
ਪੁਲਿਸ ਨੇ ਛਾਪੇਮਾਰੀ ਦੌਰਾਨ ਇੱਕ ਵਿਅਕਤੀ ਖਿਲਾਫ ਕੇਸ ਦਰਜ ਕੀਤਾ। ਉੱਥੇ ਹੀ ਪਿੰਡ ਦੇ ਵੱਖ-ਵੱਖ ਇਲਾਕਿਆਂ ਤੋਂ 6,000 ਲੀਟਰ ਗੈਰ-ਕਾਨੂੰਨੀ ਸ਼ਰਾਬ ਵੀ ਬਰਾਮਦ ਕੀਤੀ ਅਤੇ ਇਸ ਨੂੰ ਨਸ਼ਟ ਕਰ ਦਿੱਤਾ। ਇਸ ਤੋਂ ਇਲਾਵਾ, ਪੁਲਿਸ ਨੇ ਭੱਠੀ ਦੇ ਉਪਕਰਣ, ਇੱਕ ਮੋਟਰਸਾਈਕਲ ਅਤੇ ਘਾਤਕ ਲੋਹੇ ਦੇ ਹਥਿਆਰ ਵੀ ਬਰਾਮਦ ਕੀਤੇ।

100 ਪੁਲਿਸ ਮੁਲਾਜ਼ਮਾਂ ਦੀ ਇੱਕ ਟੀਮ ਬਣਾਈ
ਜਲਾਲਾਬਾਦ ਦੇ ਡੀਐਸਪੀ ਗੁਰਸੇਵਕ ਸਿੰਘ ਬਰਾੜ ਨੇ ਦੱਸਿਆ ਕਿ ਤਿੰਨ ਥਾਣਿਆਂ ਦੇ ਐਸਐਚਓ ਅਤੇ ਲਗਭਗ 100 ਪੁਲਿਸ ਮੁਲਾਜ਼ਮਾਂ ਦੀ ਇੱਕ ਟੀਮ ਨੇ ਮਹਾਲਮ ਅਤੇ ਪਾਲੀਵਾਲਾ ਪਿੰਡਾਂ ਵਿੱਚ ਛਾਪੇਮਾਰੀ ਕੀਤੀ। ਜਦੋਂ ਪੁਲਿਸ ਟੀਮ ਮਹਾਲਮ ਦੇ ਇੱਕ ਘਰ ਪਹੁੰਚੀ ਤਾਂ ਉਨ੍ਹਾਂ ਨੂੰ ਸ਼ਰਾਬ ਤਸਕਰ ਨੇ ਆਪਣੇ ਕਮਰੇ ਵਿੱਚ ਗੈਰ-ਕਾਨੂੰਨੀ ਸ਼ਰਾਬ ਲੁਕਾਈ ਹੋਈ ਮਿਲੀ ਅਤੇ ਕਮਰਾ ਬੰਦ ਸੀ।

ਜਦੋਂ ਪੁਲਿਸ ਟੀਮ ਨੇ ਕਮਰਾ ਖੋਲ੍ਹਣ ਦੀ ਕੋਸ਼ਿਸ਼ ਕੀਤੀ ਤਾਂ ਦੋਸ਼ੀ ਨੌਜਵਾਨ ਨੇ ਲੋਹੇ ਦੀ ਰਾਡ ਨਾਲ ਉਨ੍ਹਾਂ ਨੂੰ ਲਲਕਾਰਿਆ ਅਤੇ ਜ਼ਬਰਦਸਤ ਹੰਗਾਮਾ ਕੀਤਾ। ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ ਅਤੇ ਥਾਣੇ ਲੈ ਗਈ।

ਸ਼ਰਾਬ ਦੀਆਂ ਭੱਠੀਆਂ ਦਾ ਵੱਡਾ ਜ਼ਖੀਰਾ ਬਰਾਮਦ
ਪਾਲੀਵਾਲਾ ਪਿੰਡ ਵਿੱਚ ਵੀ ਪੁਲਿਸ ਨੇ ਵੱਖ-ਵੱਖ ਘਰਾਂ ਅਤੇ ਥਾਵਾਂ ‘ਤੇ ਛਾਪੇਮਾਰੀ ਕੀਤੀ ਅਤੇ ਨਾਜਾਇਜ਼ ਸ਼ਰਾਬ ਅਤੇ ਸ਼ਰਾਬ ਦੀਆਂ ਭੱਠੀਆਂ ਦਾ ਵੱਡਾ ਜ਼ਖੀਰਾ ਬਰਾਮਦ ਕੀਤਾ। ਪੁਲਿਸ ਅਨੁਸਾਰ ਇਸ ਦੌਰਾਨ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਕੇ ਉਸ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਕੁੱਲ 6000 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਨਸ਼ਟ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਇੱਕ ਬਿਨਾਂ ਨੰਬਰ ਵਾਲੀ ਬਾਈਕ ਅਤੇ ਲੋਹੇ ਦੇ ਹਥਿਆਰ ਬਰਾਮਦ ਕੀਤੇ ਗਏ ਹਨ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News