ਨਸ਼ਿਆਂ ਵਿਰੁੱਧ ਜੰਗ ਤਹਿਤ ਪੁਲਿਸ ਦੀ ਵੱਡੀ ਕਾਰਵਾਈ, 40 ਕਰੋੜ ਦੀ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ
War on drugs in punjab; ਫਿਰੋਜ਼ਪੁਰ ਪੁਲਿਸ ਦਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅਭਿਆਨ ਲਗਾਤਾਰ ਜਾਰੀ ਹੈ ਇਸੇ ਅਭਿਆਨ ਦੇ ਤਹਿਤ ਫਿਰੋਜ਼ਪੁਰ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ ਫਿਰੋਜ਼ਪੁਰ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ ਇਸ ਬਾਬਤ ਜਾਣਕਾਰੀ ਦਿੰਦੇ ਹੋਏ ਐਸਐਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਦੋ ਅਲੱਗ-ਅਲੱਗ ਮੁਕੱਦਮਿਆਂ ਵਿੱਚ 40 ਕਰੋੜ ਰੁਪਏ ਮੁੱਲ ਦੀ ਸੱਤ ਕਿਲੋ 800 ਗ੍ਰਾਮ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਹੈ। ਜਿਸ ਵਿੱਚ ਇੱਕ ਆਰੋਪੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ । ਫੜਿਆ ਗਿਆ ਨਸ਼ਾ ਤਸਕਰ ਸਰਹਦੀ ਪਿੰਡ ਟੇਂਡੀਵਾਲਾ ਦਾ ਰਹਿਣ ਵਾਲਾ ਹੈ । ਇਸ ਉੱਪਰ ਪਹਿਲਾਂ ਵੀ ਹੈਰੋਇਨ ਦੇ ਕਈ ਮੁਕਦਮੇ ਦਰਜ ਹਨ ਇਹ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਭਾਰਤ ਵਿੱਚ ਮੰਗਵਾਉਂਦਾ ਸੀ ਅਤੇ ਅੱਗੇ ਸਪਲਾਈ ਕਰਦਾ ਸੀ । ਫੜੇ ਗਏ ਆਰੋਪੀ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ ਅਤੇ ਇਸਦੇ ਬੈਕਵਰਡ ਅਤੇ ਫਾਰਵਰਡ ਲਿੰਕ ਖੰਘਾਲੇ ਜਾ ਰਹੇ ਨੇ ਤਾਂ ਕਿ ਇਸ ਨਸ਼ੇ ਦੀ ਸਪਲਾਈ ਚੈਨ ਨੂੰ ਤੋੜਿਆ ਜਾ ਸਕੇ ਅਤੇ ਹੋਰ ਜੋ ਲੋਕ ਇਸ ਵਿੱਚ ਸ਼ਾਮਿਲ ਹਨ ਉਹਨਾਂ ਨੂੰ ਗ੍ਰਿਫਤਾਰ ਕੀਤਾ ਜਾ ਸਕੇ।