Banner
Banner

ਪੁਲਿਸ ਦੀ ਵੱਡੀ ਕਾਰਵਾਈ, ਲੁੱਟਾਂ-ਖੋਹਾਂ ਕਰਨ ਵਾਲੇ ਗੈਂਗ ‘ਚ ਸ਼ਾਮਿਲ ਚਾਰ ਦੋਸ਼ੀ ਗ੍ਰਿਫਤਾਰ, 2 ਦੀ ਭਾਲ ਜਾਰੀ

Punjab Police Action; ਥਾਣਾ ਏਅਰਪੋਰਟ ਅੰਮ੍ਰਿਤਸਰ ਦੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਲੁੱਟਾਂ-ਖੋਹਾਂ ਕਰਨ ਵਾਲੇ ਸਰਗਰਮ ਗੈਂਗ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗੈਂਗ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਤੋਂ ਖੋਹਸ਼ੁਦਾ ਐਕਟਿਵਾ ਸਕੂਟਰ ਅਤੇ ਸੈਮਸੰਗ A15 ਮੋਬਾਈਲ ਫੋਨ ਬ੍ਰਾਮਦ ਕੀਤਾ ਹੈ। ਇਸ ਗਿਰੋਹ ਦਾ ਇੱਕ ਹੋਰ ਮੈਂਬਰ ਪ੍ਰੇਮਪਾਲ ਸਿੰਘ ਪਹਿਲਾਂ ਹੀ […]
Jaspreet Singh
By : Updated On: 30 Sep 2025 21:02:PM
ਪੁਲਿਸ ਦੀ ਵੱਡੀ ਕਾਰਵਾਈ, ਲੁੱਟਾਂ-ਖੋਹਾਂ ਕਰਨ ਵਾਲੇ ਗੈਂਗ ‘ਚ ਸ਼ਾਮਿਲ ਚਾਰ ਦੋਸ਼ੀ ਗ੍ਰਿਫਤਾਰ, 2 ਦੀ ਭਾਲ ਜਾਰੀ

Punjab Police Action; ਥਾਣਾ ਏਅਰਪੋਰਟ ਅੰਮ੍ਰਿਤਸਰ ਦੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਲੁੱਟਾਂ-ਖੋਹਾਂ ਕਰਨ ਵਾਲੇ ਸਰਗਰਮ ਗੈਂਗ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗੈਂਗ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਤੋਂ ਖੋਹਸ਼ੁਦਾ ਐਕਟਿਵਾ ਸਕੂਟਰ ਅਤੇ ਸੈਮਸੰਗ A15 ਮੋਬਾਈਲ ਫੋਨ ਬ੍ਰਾਮਦ ਕੀਤਾ ਹੈ। ਇਸ ਗਿਰੋਹ ਦਾ ਇੱਕ ਹੋਰ ਮੈਂਬਰ ਪ੍ਰੇਮਪਾਲ ਸਿੰਘ ਪਹਿਲਾਂ ਹੀ ਮਰ ਚੁੱਕਾ ਹੈ, ਜਦਕਿ ਬਾਕੀ ਦੇ ਦੋ ਸਾਥੀਆਂ ਦੀ ਭਾਲ ਜਾਰੀ ਹੈ।

ਇਹ ਕਾਰਵਾਈ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐਸ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੀ ਹਦਾਇਤਾਂ ਅਤੇ ਹਰਪਾਲ ਸਿੰਘ ਏ.ਡੀ.ਸੀ.ਪੀ ਸਿਟੀ-2 ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤੀ ਗਈ। ਇਸ ਮੋਕੇ ਮੀਡਿਆ ਨਾਲ ਗੱਲਬਾਤ ਕਰਦੇ ਹੋਏ ਏਡੀਸੀਪੀ ਹਰਪਾਲ ਸਿੰਘ ਨੇ ਕਿਹਾ ਕਿ ਪੁਲਿਸ ਪਾਰਟੀ ਨੇ ਇਸ ਗੈਂਗ ਨੂੰ ਬੇਨਕਾਬ ਕੀਤਾ।

ਮਾਮਲੇ ਦੀ ਸ਼ੁਰੂਆਤ 25 ਜੁਲਾਈ 2025 ਨੂੰ ਦਰਜ ਨਾਲ ਹੋਈ ਸੀ, ਜਦੋਂ ਸ਼ਿਕਾਇਤਕਰਤਾ ਨਿਤੰਨ ਕੁਮਾਰ ਵਾਸੀ ਰਾਜਾਸਾਸੀ ਨੇ ਪੁਲਿਸ ਨੂੰ ਦੱਸਿਆ ਕਿ ਟੀ-ਪੁਆਇੰਟ, ਏਅਰਪੋਰਟ ਅੰਮ੍ਰਿਤਸਰ ‘ਤੇ ਉਸਦੀ ਐਕਟਿਵਾ ਅਤੇ ਮੋਬਾਈਲ ਫੋਨ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਖੋਹ ਲਏ ਗਏ। ਸ਼ਿਕਾਇਤ ਮਿਲਣ ‘ਤੇ ਪੁਲਿਸ ਵੱਲੋਂ ਵੱਖ-ਵੱਖ ਅੰਗੇਲਾ ਤੋਂ ਤਫ਼ਤੀਸ਼ ਸ਼ੁਰੂ ਕੀਤੀ ਗਈ।

ਤਫ਼ਤੀਸ਼ ਦੌਰਾਨ ਪੁਲਿਸ ਨੇ ਲੁਟਾ ਖੋਹਾਂ ਕਰਨ ਵਾਲੇ ਗੈਂਗ ਦੇ ਮੈਂਬਰਾਂ ਨੂੰ ਕਾਬੂ ਕੀਤਾ। ਪਹਿਲਾਂ 5 ਸਤੰਬਰ ਨੂੰ ਕਰਨਬੀਰ ਸਿੰਘ ਵਾਸੀ ਭਿੱਖੀਵਿੰਡ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਬਾਅਦ 17 ਸਤੰਬਰ ਨੂੰ ਸਿਮਰਨਜੀਤ ਕੌਰ, ਜੋ ਕਿ ਗੁਰਪ੍ਰੀਤ ਸਿੰਘ ਉਰਫ਼ ਡਰਾਈਵਰ ਦੀ ਪਤਨੀ ਹੈ, ਨੂੰ ਗ੍ਰਿਫਤਾਰ ਕੀਤਾ ਗਿਆ। 28 ਸਤੰਬਰ ਨੂੰ ਹੋਰ ਦੋ ਦੋਸ਼ੀ ਲਵਪ੍ਰੀਤ ਸਿੰਘ ਉਰਫ਼ ਲਵ ਅਤੇ ਪਵਨਦੀਪ ਸਿੰਘ ਉਰਫ਼ ਪਵਨ ਨੂੰ ਵੀ ਕਾਬੂ ਕੀਤਾ ਗਿਆ। ਪੁਲਿਸ ਨੇ ਖੋਹਸ਼ੁਦਾ ਸਮਾਨ ਵੀ ਇਨ੍ਹਾਂ ਤੋਂ ਬ੍ਰਾਮਦ ਕਰ ਲਿਆ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਗੈਂਗ ਨੇ ਖੇਤਰ ਵਿੱਚ ਕਈ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਕੀਤੀਆਂ ਸਨ, ਜਿਸ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਗਿਆ ਸੀ। ਪੁਲਿਸ ਵੱਲੋਂ ਬਾਕੀ ਰਹਿੰਦੇ ਦੋਸ਼ੀਆਂ ਦੀ ਭਾਲ ਜਾਰੀ ਹੈ ਅਤੇ ਉਨ੍ਹਾਂ ਨੂੰ ਵੀ ਜਲਦੀ ਗ੍ਰਿਫਤਾਰ ਕਰਨ ਦਾ ਭਰੋਸਾ ਦਿੱਤਾ ਗਿਆ ਹੈ।

ਇਸ ਕਾਰਵਾਈ ਨਾਲ ਅੰਮ੍ਰਿਤਸਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ ਅਤੇ ਸਥਾਨਕ ਨਾਗਰਿਕਾਂ ਨੇ ਵੀ ਪੁਲਿਸ ਦੀ ਕਾਰਗੁਜ਼ਾਰੀ ਨੂੰ ਸਰਾਹਿਆ ਹੈ। ਇਹ ਮਾਮਲਾ ਪੁਲਿਸ ਦੀ ਤਜਰਬੇਕਾਰ ਤਫ਼ਤੀਸ਼ ਅਤੇ ਟੀਮ ਵਰਕ ਦੀ ਇੱਕ ਵੱਡੀ ਮਿਸਾਲ ਵਜੋਂ ਸਾਹਮਣੇ ਆਇਆ ਹੈ।

Read Latest News and Breaking News at Daily Post TV, Browse for more News

Ad
Ad