AAP ਨੂੰ ਵੱਡਾ ਸਿਆਸੀ ਝਟਕਾ, ਤਿੰਨ ਵਿਧਾਇਕਾਂ ਨੇ ਫੜਿਆ BJP ਦਾ ਪੱਲਾ
ਕੁੰਵਰ ਵਿਜੈ ਪ੍ਰਤਾਪ, ਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਸਿੰਘ ਪਠਾਣਮਾਜਰਾ BJP ‘ਚ ਸ਼ਾਮਲ
ਦੋ ਦਿਨਾਂ ਅੰਦਰ ਤਿੰਨਾਂ ਵਿਧਾਇਕਾਂ ਨੇ ਛੱਡੀ ਸੀ ਆਮ ਆਦਮੀ ਪਾਰਟੀ
Punjab AAP MLA BJP Join; ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਆਮ ਆਦਮੀ ਪਾਰਟੀ (AAP) ਨੂੰ ਵੱਡਾ ਝਟਕਾ ਦਿੰਦਿਆਂ ਪਾਰਟੀ ਦੇ ਤਿੰਨ ਵਿਧਾਇਕ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋ ਗਏ ਹਨ। ਇਨ੍ਹਾਂ ਵਿੱਚ ਅੰਮ੍ਰਿਤਸਰ ਉੱਤਰੀ ਤੋਂ ਕੁੰਵਰ ਵਿਜੈ ਪ੍ਰਤਾਪ ਸਿੰਘ, ਸਮਾਣਾ ਤੋਂ ਚੇਤਨ ਸਿੰਘ ਜੌੜਾਮਾਜਰਾ ਅਤੇ ਸਨੌਰ ਤੋਂ ਹਰਮੀਤ ਸਿੰਘ ਪਠਾਣਮਾਜਰਾ ਸ਼ਾਮਲ ਹਨ।
ਤਿੰਨਾਂ ਵਿਧਾਇਕਾਂ ਨੇ ਪਿਛਲੇ ਦੋ ਦਿਨਾਂ ਦੌਰਾਨ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦਿੱਤਾ ਸੀ। ਐਤਵਾਰ ਨੂੰ ਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਸਿੰਘ ਪਠਾਣਮਾਜਰਾ ਨੇ ਪਾਰਟੀ ਛੱਡਣ ਦਾ ਐਲਾਨ ਕੀਤਾ ਸੀ, ਜਦਕਿ ਸੋਮਵਾਰ ਨੂੰ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਵੀ AAP ਨੂੰ ਅਲਵਿਦਾ ਕਹਿ ਦਿੱਤਾ ਸੀ।
ਦੋ ਦਿਨਾਂ ‘ਚ AAP ਦੇ ਤਿੰਨ ਵਿਧਾਇਕਾਂ ਨੇ ਛੱਡੀ ਪਾਰਟੀ
ਜ਼ਿਕਰਯੋਗ ਹੈ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਜੂਨ 2025 ਵਿੱਚ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਤਹਿਤ ਪੰਜ ਸਾਲ ਲਈ ਮੁਅੱਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਨੇ ਪਾਰਟੀ ਛੱਡਣ ਤੋਂ ਪਹਿਲਾਂ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਵੀ ਅਸਤੀਫ਼ਾ ਦਿੱਤਾ ਸੀ।
BJP ਦੇ ਪੰਜਾਬ ਇੰਚਾਰਜ ਸਤੀਸ਼ ਪੂਨੀਆ ਨੇ ਤਿੰਨਾਂ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਸਮੇਤ ਪੰਜਾਬ ਭਾਜਪਾ ਦੇ ਕਈ ਸੀਨੀਅਰ ਆਗੂ ਵੀ ਮੌਜੂਦ ਰਹੇ।
ਜ਼ਿਕਰਯੋਗ ਹੈ ਕਿ ਤਿੰਨਾਂ ਵਿਧਾਇਕਾਂ ਨੇ ਪਿਛਲੇ ਦੋ ਦਿਨਾਂ ਦੌਰਾਨ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦਿੱਤਾ ਸੀ। ਹੁਣ ਤਿੰਨਾਂ ਦੇ BJP ਵਿੱਚ ਸ਼ਾਮਲ ਹੋਣ ਨਾਲ ਪੰਜਾਬ ਦੀ ਸਿਆਸਤ ਵਿੱਚ ਨਵੀਂ ਹਲਚਲ ਸ਼ੁਰੂ ਹੋ ਗਈ ਹੈ।