Journalism Of Hope
BREAKING NEWS
ਰੰਧਾਵਾ ਖ਼ੁਦਕੁਸ਼ੀ ਮਾਮਲਾ: ਸੁਪਰੀਮ ਕੋਰਟ ਵੱਲੋਂ ਲਾਲਜੀਤ ਭੁੱਲਰ ਦੇ ਪਿਤਾ ਨੂੰ ਵੱਡੀ ਰਾਹਤ......KBC ਦੇ ਸਵਾਲ ’ਤੇ ਪੰਜਾਬ ’ਚ ਇਤਰਾਜ਼, ਅਮਿਤਾਭ ਬੱਚਨ ਅਤੇ ਸੋਨੀ ਟੀਵੀ ਨੂੰ ਕਾਨੂੰਨੀ ਨੋਟਿਸ.....ਮਹਿਲਾ ਕਰਮਚਾਰੀ ਨੇ ਕੈਬਿਨ ਵਿੱਚ XEN ਦੀ ਕੀਤੀ ਛਿੱਤਰ-ਪਰੇਡ.....ਜਥੇਦਾਰ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ.......ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ........ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ..........ਰਾਜਸਥਾਨ ’ਚ ਭਿਆਨਕ ਸੜਕ ਹਾਦਸਾ, ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ........ਕ੍ਰਿਕਟਰ ਯੁਜਵੇਂਦਰ ਚਾਹਲ ਭਾਜਪਾ ’ਚ ਸ਼ਾਮਲ

ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ, ਵਿਦੇਸ਼ ਜਾਣ ਦੀ ਮਿਲੀ ਮਨਜ਼ੂਰੀ

Bikram Singh Majithia; ਸ਼੍ਰੋਮਣੀ ਅਕਾਲੀ ਦਲ (SAD) ਦੇ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਮਿਲ ਗਈ ਹੈ। ਮਜੀਠੀਆ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਹਾਲਾਂਕਿ, ਇਸ ਸਬੰਧੀ ਵਿਸਥਾਰਪੂਰਵਕ ਹੁਕਮ ਜਲਦ ਜਾਰੀ ਹੋਣ ਦੀ ਉਮੀਦ ਹੈ, ਜਿਸ ਤੋਂ ਸਪੱਸ਼ਟ ਹੋਵੇਗਾ ਕਿ ਉਨ੍ਹਾਂ ਨੂੰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ, ਵਿਦੇਸ਼ ਜਾਣ ਦੀ ਮਿਲੀ ਮਨਜ਼ੂਰੀ

Bikram Singh Majithia; ਸ਼੍ਰੋਮਣੀ ਅਕਾਲੀ ਦਲ (SAD) ਦੇ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਮਿਲ ਗਈ ਹੈ। ਮਜੀਠੀਆ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਹਾਲਾਂਕਿ, ਇਸ ਸਬੰਧੀ ਵਿਸਥਾਰਪੂਰਵਕ ਹੁਕਮ ਜਲਦ ਜਾਰੀ ਹੋਣ ਦੀ ਉਮੀਦ ਹੈ, ਜਿਸ ਤੋਂ ਸਪੱਸ਼ਟ ਹੋਵੇਗਾ ਕਿ ਉਨ੍ਹਾਂ ਨੂੰ ਕਿਹੜੀਆਂ ਸ਼ਰਤਾਂ ਤਹਿਤ ਵਿਦੇਸ਼ ਜਾਣ ਦੀ ਮਨਜ਼ੂਰੀ ਦਿੱਤੀ ਗਈ ਹੈ।

ਆਓ, ਪੂਰੇ ਮਾਮਲੇ ਨੂੰ 3 ਨੁਕਤਿਆਂ ਵਿੱਚ ਸਮਝਦੇ ਹਾਂ।

  1. 16 ਨਵੰਬਰ: ਵਿਦੇਸ਼ ਜਾਣ ਲਈ ਅਦਾਲਤ ਵਿੱਚ ਅਰਜ਼ੀ ਦਿੱਤੀ

ਬਿਕਰਮ ਸਿੰਘ ਮਜੀਠੀਆ ਨੇ ਜ਼ਮਾਨਤ ਦੀਆਂ ਸ਼ਰਤਾਂ ਤਹਿਤ ਵਿਦੇਸ਼ ਜਾਣ ਦੀ ਇਜਾਜ਼ਤ ਲੈਣ ਲਈ ਮੋਹਾਲੀ ਦੀ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ। ਉਨ੍ਹਾਂ ਨੇ 18 ਦਸੰਬਰ 2026 ਤੋਂ 6 ਜਨਵਰੀ 2027 ਤੱਕ ਵਿਦੇਸ਼ ਯਾਤਰਾ ਕਰਨ ਦੀ ਮਨਜ਼ੂਰੀ ਮੰਗੀ ਸੀ।

  1. 18-19 ਨਵੰਬਰ: ਸਰਕਾਰ ਅਤੇ ਵਿਜੀਲੈਂਸ ਤੋਂ ਮੰਗਿਆ ਗਿਆ ਜਵਾਬ

ਮੋਹਾਲੀ ਅਦਾਲਤ ਵਿੱਚ ਪਟੀਸ਼ਨ ‘ਤੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਅਤੇ ਵਿਜੀਲੈਂਸ ਬਿਊਰੋ ਤੋਂ ਜਵਾਬ ਮੰਗਿਆ ਗਿਆ ਸੀ। ਜਵਾਬ ਦਾਖ਼ਲ ਨਾ ਹੋਣ ਕਾਰਨ ਅਦਾਲਤ ਨੇ ਸੁਣਵਾਈ 21 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਸੀ।

  1. 21 ਨਵੰਬਰ: ਵਿਜੀਲੈਂਸ ਨੇ ਅਧੂਰੀ ਜਾਣਕਾਰੀ ‘ਤੇ ਚੁੱਕੇ ਸਵਾਲ

ਸੁਣਵਾਈ ਦੌਰਾਨ ਵਿਜੀਲੈਂਸ ਬਿਊਰੋ ਨੇ ਕਿਹਾ ਕਿ ਮਜੀਠੀਆ ਦੀ ਅਰਜ਼ੀ ਵਿੱਚ ਵਿਦੇਸ਼ ਯਾਤਰਾ ਸਬੰਧੀ ਪੂਰੀ ਜਾਣਕਾਰੀ ਨਹੀਂ ਦਿੱਤੀ ਗਈ। ਅਰਜ਼ੀ ਵਿੱਚ ਫਲਾਈਟ, ਜਾਣ ਵਾਲੇ ਸ਼ਹਿਰ ਅਤੇ ਠਹਿਰਨ ਵਾਲੀਆਂ ਥਾਵਾਂ ਦਾ ਵੇਰਵਾ ਮੌਜੂਦ ਨਹੀਂ ਸੀ। ਇਸ ਤੋਂ ਬਾਅਦ ਅਦਾਲਤ ਨੇ ਸੁਣਵਾਈ 23 ਨਵੰਬਰ 2026 ਤੱਕ ਮੁਲਤਵੀ ਕਰ ਦਿੱਤੀ ਸੀ।

ਮਜੀਠੀਆ ਨੂੰ ਵਿਦੇਸ਼ ਜਾਣ ਲਈ ਅਦਾਲਤ ਦੀ ਮਨਜ਼ੂਰੀ ਕਿਉਂ ਜ਼ਰੂਰੀ?

ਬਿਕਰਮ ਸਿੰਘ ਮਜੀਠੀਆ ਇਸ ਸਮੇਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਦਿੱਤੀ ਗਈ ਸ਼ਰਤਾਂ ਵਾਲੀ ਜ਼ਮਾਨਤ ‘ਤੇ ਬਾਹਰ ਹਨ। ਜ਼ਮਾਨਤ ਦੀਆਂ ਸ਼ਰਤਾਂ ਮੁਤਾਬਕ ਉਹ ਮੋਹਾਲੀ ਦੀ ਟਰਾਇਲ ਕੋਰਟ ਤੋਂ ਪਹਿਲਾਂ ਮਨਜ਼ੂਰੀ ਲਏ ਬਿਨਾਂ ਵਿਦੇਸ਼ ਨਹੀਂ ਜਾ ਸਕਦੇ। ਬਿਨਾਂ ਇਜਾਜ਼ਤ ਦੇ ਦੇਸ਼ ਛੱਡਣ ‘ਤੇ ਉਨ੍ਹਾਂ ਦੀ ਜ਼ਮਾਨਤ ਰੱਦ ਹੋ ਸਕਦੀ ਹੈ।

ਇਸ ਤੋਂ ਇਲਾਵਾ, ਉਨ੍ਹਾਂ ਖ਼ਿਲਾਫ਼ ਲੁੱਕਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਸੀ, ਹਾਲਾਂਕਿ ਬਾਅਦ ਵਿੱਚ ਇਸ ‘ਤੇ ਰੋਕ ਲੱਗ ਗਈ ਸੀ। ਅਦਾਲਤ ਦੀ ਮਨਜ਼ੂਰੀ ਤੋਂ ਬਿਨਾਂ ਹਵਾਈ ਅੱਡੇ ‘ਤੇ ਇਮੀਗ੍ਰੇਸ਼ਨ ਵਿਭਾਗ ਉਨ੍ਹਾਂ ਨੂੰ ਰੋਕ ਸਕਦਾ ਹੈ।

ਇਸ ਮਾਮਲੇ ਵਿੱਚ ਟਰਾਇਲ ਜਾਰੀ ਹੈ ਅਤੇ ਅਗਲੀ ਸੁਣਵਾਈ 6 ਜਨਵਰੀ 2027 ਨੂੰ ਤੈਅ ਕੀਤੀ ਗਈ ਹੈ। ਇਸੇ ਕਾਰਨ ਵਿਦੇਸ਼ ਜਾਣ ਤੋਂ ਪਹਿਲਾਂ ਅਦਾਲਤ ਦੀ ਮਨਜ਼ੂਰੀ ਲੈਣੀ ਲਾਜ਼ਮੀ ਸੀ।

Read Latest News and Breaking News at Daily Post TV, Browse for more News

Ad
Ad

Punjab District News