ਅੰਮ੍ਰਿਤਸਰ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਸਮਰਥਕਾਂ ਸਮੇਤ ‘ਆਪ’ ਵਿੱਚ ਸ਼ਾਮਲ
ਚੰਡੀਗੜ੍ਹ/ਅੰਮ੍ਰਿਤਸਰ, 29 ਨਵੰਬਰ 2026: ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਪਰਿਵਾਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸੇ ਕੜੀ ਤਹਿਤ ਅੱਜ ਅੰਮ੍ਰਿਤਸਰ ਵਿੱਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ, ਜਦੋਂ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਜ਼ਿਲ੍ਹਾ ਯੂਥ ਕਾਂਗਰਸ (ਸ਼ਹਿਰੀ) ਦੇ ਸਾਬਕਾ ਪ੍ਰਧਾਨ ਦਿਨੇਸ਼ ਬਾਸੀ ਆਪਣੇ ਕਈ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਮੁੱਖ ਮੰਤਰੀ ਭਗਵੰਤ ਮਾਨ ਨੇ ਦਿਨੇਸ਼ ਬਾਸੀ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਸਵਾਗਤ ਕੀਤਾ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਵਿੱਚ ਕੀਤੇ ਜਾ ਰਹੇ ਇਤਿਹਾਸਕ ਵਿਕਾਸ ਕਾਰਜਾਂ, ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਅਤੇ ਲੋਕ ਹਿੱਤ ਵਿੱਚ ਲਏ ਜਾ ਰਹੇ ਫੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਹਰ ਵਰਗ ਦੇ ਆਗੂ ਅਤੇ ਵਰਕਰ ‘ਆਪ’ ਦਾ ਹਿੱਸਾ ਬਣ ਰਹੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਆਗੂ ਅਤੇ ਵਰਕਰ ਨੂੰ ਬਣਦਾ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਸਾਰਿਆਂ ਦੇ ਸਹਿਯੋਗ ਨਾਲ ਰੰਗਲਾ ਪੰਜਾਬ ਸਿਰਜਿਆ ਜਾਵੇਗਾ।
ਇਸ ਮੌਕੇ ਦਿਨੇਸ਼ ਬਾਸੀ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ‘ਆਪ’ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੀ ਕਾਰਜਸ਼ੈਲੀ ਤੋਂ ਬੇਹੱਦ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਅੰਮ੍ਰਿਤਸਰ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।