Punjab Police: SSOC ਅੰਮ੍ਰਿਤਸਰ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਖੁਫੀਆ-ਅਧਾਰਤ ਆਪ੍ਰੇਸ਼ਨ ਵਿੱਚ, ਟਿੱਬਾ ਨੰਗਲ-ਕੁਲਾਰ ਰੋਡ ਦੇ ਨੇੜੇ ਇੱਕ ਜੰਗਲੀ ਖੇਤਰ ਤੋਂ ਵੱਡੀ ਮਾਤਰਾ ਵਿੱਚ ਅੱਤਵਾਦੀ ਸਮੱਗਰੀ ਬਰਾਮਦ ਕੀਤੀ ਹੈ।
Terrorist Networks Bust: ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ISI ਦੇ ਸਮਰਥਨ ਨਾਲ ਕੰਮ ਕਰ ਰਹੇ ਸਰਹੱਦ ਪਾਰ ਅੱਤਵਾਦੀ ਨੈੱਟਵਰਕ ਵਿਰੁੱਧ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਖੁਫੀਆ-ਅਧਾਰਤ ਆਪ੍ਰੇਸ਼ਨ ਵਿੱਚ, ਟਿੱਬਾ ਨੰਗਲ-ਕੁਲਾਰ ਰੋਡ ਦੇ ਨੇੜੇ ਇੱਕ ਜੰਗਲੀ ਖੇਤਰ ਤੋਂ ਵੱਡੀ ਮਾਤਰਾ ਵਿੱਚ ਅੱਤਵਾਦੀ ਸਮੱਗਰੀ ਬਰਾਮਦ ਕੀਤੀ ਹੈ।
ਸੂਤਰਾਂ ਅਨੁਸਾਰ, ਮੁੱਢਲੀ ਜਾਂਚ ਤੋਂ ਸੰਕੇਤ ਮਿਲਿਆ ਹੈ ਕਿ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ISI) ਅਤੇ ਇਸ ਨਾਲ ਜੁੜੇ ਅੱਤਵਾਦੀ ਸੰਗਠਨਾਂ ਨੇ ਪੰਜਾਬ ਵਿੱਚ ਲੁਕੇ ਸਲੀਪਰ ਸੈੱਲਾਂ ਨੂੰ ਮੁੜ ਸਰਗਰਮ ਕਰਨ ਦੀ ਯੋਜਨਾ ਬਣਾਈ ਸੀ। ਇਹ ਬਰਾਮਦਗੀ ਇਸ ਸਾਜ਼ਿਸ਼ ਦਾ ਹਿੱਸਾ ਮੰਨੀ ਜਾ ਰਹੀ ਹੈ। ਅੱਤਵਾਦੀਆਂ ਨੇ ਭਵਿੱਖ ਵਿੱਚ ਅੱਤਵਾਦੀ ਘਟਨਾਵਾਂ ਲਈ ਇਹ ਸਮੱਗਰੀ ਛੁਪਾਈ ਸੀ।
ਪੰਜਾਬ ਡੀਜੀਪੀ ਗੌਰਵ ਯਾਦਵ ਨੇ ‘X’ ‘ਤੇ ਪੋਸਟ ਸ਼ੇਅਰ ਕਰ ਇਸ ਬਾਰੇ ਜਾਣਕਾਰੀ ਦਿੱਤੀ ਹੈ।
ਵੱਡੀ ਮਾਤਰਾ ‘ਚ ਆਰਪੀਜੀ ਤੇ ਆਈਈਡੀ ਮਿਲੇ
2 ਰਾਕੇਟ-ਪ੍ਰੋਪੇਲਡ ਗ੍ਰਨੇਡ (RPGs)
2 ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (IEDs)
5 ਪੀ-86 ਹੈਂਡ ਗ੍ਰਨੇਡ
1 ਵਾਇਰਲੈੱਸ ਕਮਿਊਨੀਕੇਸ਼ਨ ਸੈੱਟ
ਇਸ ਮਾਮਲੇ ਵਿੱਚ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਨੇ ਸਬੰਧਤ ਕਾਨੂੰਨੀ ਧਾਰਾਵਾਂ ਤਹਿਤ ਐਫਆਈਆਰ ਦਰਜ ਕਰ ਹੋਰ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਤੀਬਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।