Journalism Of Hope
BREAKING NEWS
ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਮਿੰਦਰ ਸਿੰਘ ਝੋਟੇ ਦਾ ਗੋਲੀਆਂ ਮਾਰ ਕੇ ਕਤਲ......ਪਰਮਿੰਦਰ ਝੋਟਾ ਕਤਲ ਮਾਮਲੇ ’ਚ CM ਮਾਨ ਨੇ ਸੱਦੀ ਉੱਚ ਪੱਧਰੀ ਮੀਟਿੰਗ.....10 ਰੁਪਏ ਪਿੱਛੇ ਨੌਜਵਾਨ ਦਾ ਕਤਲ, ਪਿਤਾ ਦੇ ਸਾਹਮਣੇ ਛਾਤੀ ’ਚ ਮਾਰਿਆ ਚਾਕੂ......ਸੁਖਬੀਰ ਬਾਦਲ ਨੇ ਦੋ ਸੀਨੀਅਰ ਆਗੂਆਂ ਨੂੰ ਅਕਾਲੀ ਦਲ ਦਾ ਜਨਰਲ ਸਕੱਤਰ ਕੀਤਾ ਨਿਯੁਕਤ.......ਇਤਿਹਾਸਕ ਪ੍ਰਾਪਤੀ: ਮਾਈ ਭਾਗੋ AFPI ਦੀਆਂ 17 ਮਹਿਲਾ ਕੈਡਿਟਾਂ ਵੱਲੋਂ NDA ਪ੍ਰੀਖਿਆ ਪਾਸ.....LPU ਹਿੰਸਾ ਮਾਮਲੇ ’ਚ ਹਾਈਕੋਰਟ ਨੇ ਪੰਜਾਬ ਪੁਲਿਸ ਦੀ ਜਾਂਚ ’ਤੇ ਚੁੱਕੇ ਸਵਾਲ.....ਫਰਜ਼ੀ ਇਮੀਗ੍ਰੇਸ਼ਨ ਏਜੰਟਾਂ ’ਤੇ ਹੋਵੇਗੀ ਸਖ਼ਤੀ, ਹੁਣ ਜਾਇਦਾਦਾਂ ਤੇ ਬੈਂਕ ਖਾਤਿਆਂ ਦੀ ਵੀ ਹੋਵੇਗੀ ਜਾਂਚ.....

ਤਰਨਤਾਰਨ ’ਚ BSF ਤੇ ਪੁਲਿਸ ਨੂੰ ਵੱਡੀ ਸਫ਼ਲਤਾ, ਭਾਰਤ-ਪਾਕਿ ਸਰਹੱਦ ਨੇੜਿਓਂ 3 ਪਿਸਤੌਲਾਂ ਬਰਾਮਦ

BSF Pakistan Weapons Arrest; ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨਾਲ ਲੱਗਦੇ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੂੰ ਵੱਡੀ ਸਫ਼ਲਤਾ ਮਿਲੀ ਹੈ। ਖਾਲੜਾ ਪੁਲਿਸ ਅਤੇ ਸੀਮਾ ਸੁਰੱਖਿਆ ਬਲ (BSF) ਵੱਲੋਂ ਸਾਂਝੇ ਤੌਰ ’ਤੇ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਵਾਂ ਤਾਰਾ ਸਿੰਘ ਅਤੇ ਮਾੜੀ ਮੇਘਾ ਸੈਕਟਰ ਦੇ ਖੇਤਾਂ ਵਿੱਚੋਂ 30 ਬੋਰ ਦੀਆਂ ਤਿੰਨ ਪਿਸਤੌਲਾਂ ਅਤੇ ਮੈਗਜ਼ੀਨ ਬਰਾਮਦ […]
By : Updated On: 13 Oct 2026 19:03:PM
ਤਰਨਤਾਰਨ ’ਚ BSF ਤੇ ਪੁਲਿਸ ਨੂੰ ਵੱਡੀ ਸਫ਼ਲਤਾ, ਭਾਰਤ-ਪਾਕਿ ਸਰਹੱਦ ਨੇੜਿਓਂ 3 ਪਿਸਤੌਲਾਂ ਬਰਾਮਦ

BSF Pakistan Weapons Arrest; ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨਾਲ ਲੱਗਦੇ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੂੰ ਵੱਡੀ ਸਫ਼ਲਤਾ ਮਿਲੀ ਹੈ। ਖਾਲੜਾ ਪੁਲਿਸ ਅਤੇ ਸੀਮਾ ਸੁਰੱਖਿਆ ਬਲ (BSF) ਵੱਲੋਂ ਸਾਂਝੇ ਤੌਰ ’ਤੇ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਵਾਂ ਤਾਰਾ ਸਿੰਘ ਅਤੇ ਮਾੜੀ ਮੇਘਾ ਸੈਕਟਰ ਦੇ ਖੇਤਾਂ ਵਿੱਚੋਂ 30 ਬੋਰ ਦੀਆਂ ਤਿੰਨ ਪਿਸਤੌਲਾਂ ਅਤੇ ਮੈਗਜ਼ੀਨ ਬਰਾਮਦ ਕੀਤੇ ਗਏ ਹਨ।

ਇਸ਼ਤਿਹਾਰ

DSP ਅਤੁਲ ਸੋਨੀ ਮੁਤਾਬਕ, ਸੁਰੱਖਿਆ ਏਜੰਸੀਆਂ ਨੂੰ ਸਰਹੱਦ ਪਾਰੋਂ ਹਥਿਆਰਾਂ ਦੀ ਖੇਪ ਪਹੁੰਚਾਏ ਜਾਣ ਸਬੰਧੀ ਇਨਪੁੱਟ ਮਿਲਿਆ ਸੀ। ਇਸ ਤੋਂ ਬਾਅਦ ਤਲਾਸ਼ੀ ਅਭਿਆਨ ਚਲਾਇਆ ਗਿਆ। ਸੁਰੱਖਿਆ ਬਲਾਂ ਦੀ ਸ਼ਿਕਾਇਤ ’ਤੇ ਥਾਣਾ ਖਾਲੜਾ ਵਿੱਚ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਆਰਮਜ਼ ਐਕਟ ਦੀਆਂ ਧਾਰਾਵਾਂ 25, 26 ਅਤੇ 29 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਦੋ ਵੱਖ-ਵੱਖ ਥਾਵਾਂ ਤੋਂ ਮਿਲੇ ਪੀਲੇ ਪੈਕੇਟ

ਵਾਂ ਤਾਰਾ ਸਿੰਘ ਸੈਕਟਰ: ਏਐੱਸਆਈ ਗੁਰਨਾਮ ਸਿੰਘ ਅਤੇ BSF ਦੀ 142ਵੀਂ ਬਟਾਲੀਅਨ ਦੀ ਟੀਮ ਨੇ ਬਾਬਾ ਪੀਰ ਬੀਓਪੀ (ਬਾਰਡਰ ਆਊਟਪੋਸਟ) ਨੇੜੇ ਖੇਤਾਂ ਵਿੱਚ ਤਲਾਸ਼ੀ ਲਈ। ਇਸ ਦੌਰਾਨ ਪੀਲੇ ਰੰਗ ਦੇ ਇੱਕ ਪੈਕੇਟ ਵਿੱਚੋਂ ਚੀਨ ਵਿੱਚ ਬਣੀ 30 ਬੋਰ ਦੀ ਨਾਰਿੰਕੋ ਪਿਸਤੌਲ ਅਤੇ ਮੈਗਜ਼ੀਨ ਬਰਾਮਦ ਹੋਈ।
ਮਾੜੀ ਮੇਘਾ ਸੈਕਟਰ: BSF ਦੀ 115ਵੀਂ ਬਟਾਲੀਅਨ ਦੀ ਟੀਮ ਨੇ ਪਿੰਡ ਮਾੜੀ ਮੇਘਾ ਦੇ ਖੇਤਾਂ ਵਿੱਚ ਤਲਾਸ਼ੀ ਦੌਰਾਨ ਦੂਜੇ ਪੀਲੇ ਪੈਕੇਟ ਵਿੱਚੋਂ ਦੋ ਪਿਸਤੌਲਾਂ ਬਰਾਮਦ ਕੀਤੀਆਂ। ਇਨ੍ਹਾਂ ਵਿੱਚ ਤੁਰਕੀ ਵਿੱਚ ਬਣੀ ਇੱਕ ਕਾਲ ਪਿਸਤੌਲ ਅਤੇ ਇੱਕ ਜਿਗਾਨਾ ਪਿਸਤੌਲ ਦੇ ਨਾਲ ਮੈਗਜ਼ੀਨ ਵੀ ਸ਼ਾਮਲ ਹਨ।

ਪੁਲਿਸ ਵੱਲੋਂ ਜਾਂਚ ਜਾਰੀ

ਪੁਲਿਸ ਅਧਿਕਾਰੀਆਂ ਮੁਤਾਬਕ, ਬਰਾਮਦ ਕੀਤੇ ਹਥਿਆਰਾਂ ਦੀ ਖੇਪ ਦੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕੀ ਇਹ ਹਥਿਆਰ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਜਾਂ ਕਿਸੇ ਹੋਰ ਸਾਧਨ ਰਾਹੀਂ ਖੇਤਾਂ ਵਿੱਚ ਸੁੱਟੇ ਗਏ ਸਨ ਅਤੇ ਇਨ੍ਹਾਂ ਨੂੰ ਕਿਸ ਨੇ ਪ੍ਰਾਪਤ ਕਰਨਾ ਸੀ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਖੁਲਾਸੇ ਹੋ ਸਕਦੇ ਹਨ।

Read Latest News and Breaking News at Daily Post TV, Browse for more News

Ad
Ad

Punjab District News