Journalism Of Hope
BREAKING NEWS
ਸੋਨਮ ਵਾਂਗਚੁਕ ਮੇਦਾਂਤਾ ਹਸਪਤਾਲ ਸ਼ਿਫਟ, ਦਿੱਲੀ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਐਕਸ਼ਨ... ਪੇਪਰ ਲੀਕ ਮਾਮਲੇ ‘ਤੇ PM ਨਿਵਾਸ ਬਾਹਰ ਕਾਂਗਰਸ ਦਾ ਧਰਨਾ, ਰਾਹੁਲ-ਪ੍ਰਿਯੰਕਾ ਸਮੇਤ ਕਈ ਵਿਰੋਧੀ ਆਗੂ ਹਿਰਾਸਤ ‘ਚ... 3 ਤੋਂ 10 ਅਗਸਤ ਤੱਕ ਗੂੰਜੇਗੀ ਪੰਜਾਬ ਵਿਧਾਨ ਸਭਾ, CM ਮਾਨ ਦੇ ਵੱਡੇ ਐਲਾਨ...ओम बिड़ला और राजनाथ सिंह समेत देश के दिग्गजों ने दी जन्मदिन की बधाई...

ਪੰਜਾਬ ‘ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: IED ਤੇ ਗਲੌਕ ਪਿਸਤੌਲ ਸਮੇਤ 17 ਕਾਬੂ

Moga News: ਪੰਜਾਬ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਸੂਬੇ ਨੂੰ ਦਹਿਲਾਉਣ ਦੀ ਸਾਜ਼ਿਸ਼ ਰਚ ਰਹੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਮੋਗਾ ਪੁਲਿਸ ਨੇ ਕਾਰਵਾਈ ਕਰਦੇ ਹੋਏ 17 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਆਈ.ਈ.ਡੀ. (IED), ਵਿਸਫੋਟਕ ਸਮੱਗਰੀ, ਇਲੈਕਟ੍ਰਾਨਿਕ ਡੈਟੋਨੇਟਰ ਅਤੇ ਇੱਕ 9mm ਗਲੌਕ ਪਿਸਤੌਲ ਸਮੇਤ […]
Khushi
By : Updated On: 21 Jul 2026 13:33:PM
ਪੰਜਾਬ ‘ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: IED ਤੇ ਗਲੌਕ ਪਿਸਤੌਲ ਸਮੇਤ 17 ਕਾਬੂ

Moga News: ਪੰਜਾਬ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਸੂਬੇ ਨੂੰ ਦਹਿਲਾਉਣ ਦੀ ਸਾਜ਼ਿਸ਼ ਰਚ ਰਹੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਮੋਗਾ ਪੁਲਿਸ ਨੇ ਕਾਰਵਾਈ ਕਰਦੇ ਹੋਏ 17 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਆਈ.ਈ.ਡੀ. (IED), ਵਿਸਫੋਟਕ ਸਮੱਗਰੀ, ਇਲੈਕਟ੍ਰਾਨਿਕ ਡੈਟੋਨੇਟਰ ਅਤੇ ਇੱਕ 9mm ਗਲੌਕ ਪਿਸਤੌਲ ਸਮੇਤ ਮੈਗਜ਼ੀਨ ਬਰਾਮਦ ਕੀਤਾ ਹੈ।

ਇਸ਼ਤਿਹਾਰ

UK ਬੈਠੇ ਆਕਾ ਦੇ ਨਿਰਦੇਸ਼ਾਂ ‘ਤੇ ਚੱਲ ਰਿਹਾ ਸੀ ਗਿਰੋਹ

ਪੁਲਿਸ ਦੀ ਮੁਢਲੀ ਜਾਂਚ ‘ਚ ਖੁਲਾਸਾ ਹੋਇਆ ਹੈ ਕਿ ਇਸ ਪੂਰੀ ਸਾਜ਼ਿਸ਼ ਦਾ ਮਾਸਟਰਮਾਈਂਡ ਇਕਬਾਲ ਸਿੰਘ ਉਰਫ਼ ਰਵੀ ਧਾਲੀਵਾਲ ਹੈ, ਜੋ ਇਸ ਸਮੇਂ ਯੂ.ਕੇ. (UK) ਵਿੱਚ ਰਹਿ ਕੇ ਆਪਣਾ ਅਪਰਾਧਿਕ ਨੈੱਟਵਰਕ ਚਲਾ ਰਿਹਾ ਹੈ। ਪੁਲਿਸ ਅਨੁਸਾਰ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਰਵੀ ਧਾਲੀਵਾਲ ਦੇ ਇਸ਼ਾਰੇ ‘ਤੇ ਹੀ ਮੋਗਾ ਦੇ ਥਾਣਾ ਸਦਰ ‘ਤੇ ਗ੍ਰਨੇਡ ਹਮਲਾ ਕੀਤਾ ਸੀ।

ਟ੍ਰੇਨ ‘ਚ ਧਮਾਕਾ ਕਰਨ ਦੀ ਸੀ ਯੋਜਨਾ

ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਇਹ ਗਿਰੋਹ ਫਿਰੋਜ਼ਪੁਰ ਤੋਂ ਜੰਮੂ ਜਾ ਰਹੀ ਟ੍ਰੇਨ ਵਿੱਚ IED ਲਗਾ ਕੇ ਇੱਕ ਵੱਡਾ ਧਮਾਕਾ ਕਰਨ ਦੀ ਯੋਜਨਾ ਬਣਾ ਰਿਹਾ ਸੀ, ਜਿਸ ਨੂੰ ਪੁਲਿਸ ਨੇ ਸਮਾਂ ਰਹਿੰਦੇ ਨਾਕਾਮ ਕਰ ਦਿੱਤਾ ਹੈ।

ਸਖ਼ਤ ਧਾਰਾਵਾਂ ਤਹਿਤ FIR ਦਰਜ; ਛਾਪੇਮਾਰੀ ਜਾਰੀ

ਮੋਗਾ ਸਦਰ ਪੁਲਿਸ ਸਟੇਸ਼ਨ ਵਿੱਚ ਮੁਲਜ਼ਮਾਂ ਵਿਰੁੱਧ ਭਾਰਤੀ ਨਿਆਇਕ ਸੰਹਿਤਾ (BNS), ਗੈਰ-ਕਾਨੂੰਨੀ ਗਤੀਵਿਧੀਆਂ ਰੋਕੂ ਐਕਟ (UAPA), ਵਿਸਫੋਟਕ ਪਦਾਰਥ ਐਕਟ ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੀ ਰੋਕਥਾਮ ਸਬੰਧੀ ਐਕਟ ਦੀਆਂ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਪੰਜਾਬ ਪੁਲਿਸ ਮੁਤਾਬਕ ਮਾਮਲੇ ਦੀ ਜਾਂਚ ਤੇਜ਼ੀ ਨਾਲ ਚੱਲ ਰਹੀ ਹੈ। ਇਸ ਅੱਤਵਾਦੀ ਨੈੱਟਵਰਕ ਦੀਆਂ ਜੜ੍ਹਾਂ ਤੱਕ ਪਹੁੰਚਣ ਅਤੇ ਇਨ੍ਹਾਂ ਦੇ ਬਾਕੀ ਸਾਥੀਆਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਰਾਜ ਵਿੱਚ ਦੇਸ਼ ਵਿਰੋਧੀ ਅੰਸਰਾਂ ਵਿਰੁੱਧ ਸਖ਼ਤ ਕਾਰਵਾਈ ਲਗਾਤਾਰ ਜਾਰੀ ਰਹੇਗੀ।

Read Latest News and Breaking News at Daily Post TV, Browse for more News

Ad
Ad

Punjab District News