Punjab News: ਕਰਨਲ ਬਾਠ ਹਮਲੇ ਦੇ ਮਾਮਲੇ ਵਿੱਚ ਐੱਸਐੱਸਪੀ ਪਟਿਆਲਾ ਵਰੁਣ ਸ਼ਰਮਾ ਵੱਲੋਂ ਕੀਤੀ ਗਈ ਵਿਭਾਗੀ ਜਾਂਚ ਐਫਆਈਆਰ ਨੰਬਰ 69 ਪੂਰੀ ਹੋ ਗਈ ਹੈ।
ਸੂਤਰਾਂ ਅਨੁਸਾਰ ਜਿਨ੍ਹਾਂ ਵਿਰੁੱਧ ਕਾਰਵਾਈ ਕੀਤੀ ਗਈ, ਉਨ੍ਹਾਂ ‘ਚ 4 ਇੰਸਪੈਕਟਰ ਅਤੇ ਦੋ ਹੋਰ ਨਾਂਅ ਸ਼ਾਮਿਲ ਹਨ। ਇਨ੍ਹਾਂ ਦੀ ਤਿੰਨ ਸਾਲਾਂ ਦੀ ਸੇਵਾ ਵਿੱਚ ਕਟੌਤੀ, ਤਿੰਨ ਸਾਲਾਂ ਲਈ ਤਨਖਾਹ ਵਿੱਚ ਵਾਧਾ ਨਹੀਂ, ਤਿੰਨ ਸਾਲਾਂ ਲਈ ਤਰੱਕੀ ਨਹੀਂ, ਇਨ੍ਹਾਂ ਦੀ ਮੁਅੱਤਲੀ ਜਾਰੀ ਹੈ, ਪਟਿਆਲਾ ਤੋਂ ਬਾਹਰ ਤਾਇਨਾਤੀ ਕੀਤੀ ਜਾਵੇਗੀ।
ਕੀ ਹੈ ਪੂਰਾ ਮਾਮਲਾ
ਬੀਤੇ ਕੁਝ ਦਿਨ ਪਹਿਲਾਂ ਸੀਬੀਆਈ ਨੇ 21 ਮਾਰਚ 2025 ਨੂੰ ਪਟਿਆਲਾ ਵਿੱਚ ਹਰਭੰਸ ਢਾਬੇ ‘ਤੇ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨ੍ਹਾਂ ਦੇ ਪੁੱਤਰ ‘ਤੇ ਹੋਏ ਹਮਲੇ ਦੇ ਮਾਮਲੇ ਦੀ ਜਾਂਚ ਸ਼ੁਰੂ ਕਰਦੇ ਹੋਏ ਵੱਡੀ ਕਾਰਵਾਈ ਕੀਤੀ ਹੈ। ਇਹ ਕਾਰਵਾਈ ਪੰਜਾਬ-ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਕੀਤੀ ਗਈ ਹੈ। ਸੀਬੀਆਈ ਨੇ ਪਟਿਆਲਾ ਪੁਲਿਸ ਤੋਂ ਮਾਮਲਾ ਆਪਣੇ ਹੱਥਾਂ ਵਿੱਚ ਲੈ ਲਿਆ ਹੈ ਅਤੇ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕੀਤੀ।
ਜਾਣਕਾਰੀ ਲਈ ਦੱਸ ਦੇਈਏ ਕਿ ਕਰਨਲ ਪੁਸ਼ਪਿੰਦਰ ਸਿੰਘ ਬਾਠ ਕੁੱਟਮਾਰ ਮਾਮਲੇ ‘ਚ CBI ਨੇ FIR ਦਰਜ ਕੀਤੀ। ਇਸ ਵਿੱਚ 3 ਇੰਸਪੈਕਟਰਾਂ ਸਮੇਤ 5 ਪੁਲਿਸ ਮੁਲਾਜ਼ਮਾਂ ਦੇ ਨਾਂਅ ਦਰਜ ਹਨ। ਇੰਸਪੈਕਟਰ ਰੋਣੀ ਸਿੰਘ, ਹਰਜਿੰਦਰ ਸਿੰਘ ਤੇ ਹੈਰੀ ਬੋਪਾਰਾਏ ਨਾਂਅ ਵੀ ਸ਼ਾਮਲ ਹੈ। ਇਸਦੇ ਨਾਲ ਹੀ FIR ‘ਚ ਰਾਜਵੀਰ ਸਿੰਘ ਤੇ ਸੁਰਜੀਤ ਸਿੰਘ ਦਾ ਨਾਂਅ ਵੀ ਸ਼ਾਮਲ ਹੈ, FIR ‘ਚ ਇੱਕ ਅਣਪਛਾਤੇ ਵਿਅਕਤੀ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।
13 ਅਤੇ 14 ਮਾਰਚ ਦੀ ਰਾਤ ਨੂੰ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨ੍ਹਾਂ ਦਾ ਪੁੱਤਰ ਪਟਿਆਲਾ ਦੇ ਰਾਜਿੰਦਰ ਹਸਪਤਾਲ ਨੇੜੇ ਇੱਕ ਢਾਬੇ ‘ਤੇ ਖਾਣਾ ਖਾ ਰਹੇ ਸਨ। ਇਸ ਦੌਰਾਨ ਪਾਰਕਿੰਗ ਨੂੰ ਲੈ ਕੇ ਝਗੜਾ ਹੋਇਆ ਅਤੇ ਕੁਝ ਹੀ ਸਮੇਂ ਵਿੱਚ 4 ਇੰਸਪੈਕਟਰਾਂ ਸਮੇਤ 12 ਪੁਲਿਸ ਮੁਲਾਜ਼ਮਾਂ ਨੇ ਭਾਰਤੀ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨ੍ਹਾਂ ਦੇ ਪੁੱਤਰ ‘ਤੇ ਬੇਰਹਿਮੀ ਨਾਲ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਦੋਵਾਂ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ।