ਤਾਜ਼ਾ ਖ਼ਬਰਾਂ ਲਈ ਵਟਸਐਪ 'ਤੇ ਡੇਲੀਪੋਸਟ ਟੀਵੀ ਚੈਨਲ ਨੂੰ ਫਾਲੋ ਕਰੋ — ਹੁਣੇ ਜੁੜੋ ਅਤੇ ਹਰ ਵੱਡੀ ਖ਼ਬਰ ਸਭ ਤੋਂ ਪਹਿਲਾਂ ਪਾਓ! 👉 ਇੱਥੇ ਕਲਿੱਕ ਕਰੋ
Journalism Of Hope
BREAKING NEWS
ਤਰਨਤਾਰਨ ‘ਚ ਦਿਨ-ਦਿਹਾੜੇ ਹੋਈ ਤਾੜ-ਤਾੜ, ਦੋ ਧਿਰਾਂ ਵਿਚਾਲੇ ਜ਼ਬਰਦਸਤ ਫਾਇਰਿੰਗ, 1 ਦੀ ਮੌਤ, 2 ਗੰਭੀਰ ਜ਼ਖਮੀ......ਭਾਰਤ ਦੇ Gold Medalist ਦਿੱਗਜ਼ ਖਿਡਾਰੀ ਦੀ ਸ਼ੱਕੀ ਹਲਾਤਾਂ ‘ਚ ਮੌਤ, ਖੇਡ ਜਗਤ ‘ਚ ਸੋਗ ਦੀ ਲਹਿਰ......ਵੱਡੀ ਖ਼ਬਰ: ਪੰਜਾਬ ਦੇ ਸਕੂਲਾਂ ਦਾ ਫੇਰ ਬਦਲਿਆ ਸਮਾਂ......ਮੋਗਾ ਡਬਲ ਮਰਡਰ: ਦੋ ਭਰਾਵਾਂ ਦੇ ਕਤਲ ਦੀ ਸਾਜ਼ਿਸ਼ ਵਿੱਚ 6 ਔਰਤਾਂ ਦੀ ਭੂਮਿਕਾ, ਹੁਣ ਤੱਕ 10 ਗ੍ਰਿਫ਼ਤਾਰ......ਮਾਨਸਾ ’ਚ ਨੌਜਵਾਨ ਦੀ ਮੌਤ ਮਾਮਲਾ: ਇਨਸਾਫ਼ ਮਿਲਣ ਤੱਕ ਸਸਕਾਰ ਨਹੀਂ ਕਰਾਂਗੇ: ਪਤਨੀ ਤੇ ਭੈਣ.....ਪੰਜਾਬ ’ਚ ਪਰਾਲੀ ਸਾੜਨ ਦੇ 684 ਮਾਮਲੇ, ਤਰਨ ਤਾਰਨ ਤੇ ਅੰਮ੍ਰਿਤਸਰ ਸਭ ਤੋਂ ਅੱਗੇ......ਪੰਜਾਬ ’ਚ ਮੁੜ ਬਦਲੇਗਾ ਮੌਸਮ, ਮੀਂਹ ਦੇ ਨਾਲ ਤੇਜ਼ ਹਵਾਵਾਂ ਤੇ ਗੜੇਮਾਰੀ ਦੀ ਸੰਭਾਵਨਾ......ਦਿੱਲੀ ’ਚ ਸ਼ਰਾਬ ਦੀ ਆਨਲਾਈਨ ਬੁਕਿੰਗ ਸ਼ੁਰੂ, 208 ਸਰਕਾਰੀ ਠੇਕਿਆਂ ’ਤੇ ਮਿਲੇਗੀ ਸਹੂਲਤ......ਟੋਲ ਪਲਾਜ਼ਿਆਂ ਦੇ ਨੇੜੇ ਰਹਿਣ ਵਾਲਿਆਂ ਲਈ ਵੱਡੀ ਰਾਹਤ, 1 ਨਵੰਬਰ ਤੋਂ ਮਿਲੇਗੀ ਸਾਲਾਨਾ ਲੋਕਲ ਪਾਸ ਦੀ ਸਹੂਲਤ......

ਦਲਜੀਤ ਸਿੰਘ ਦੀ ਮੌਤ ਮਾਮਲੇ ‘ਚ ਵੱਡੀ ਅਪਡੇਟ: ਬਠਿੰਡਾ ਏਮਜ਼ ਵਿੱਚ ਹੋਇਆ ਪੋਸਟਮਾਰਟਮ, ਭਲਕੇ ਹੋਵੇਗਾ ਸਸਕਾਰ!

Daljit Singh death case;ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ, ਪੁਲਿਸ ਵੱਲੋਂ ਦਲਜੀਤ ਸਿੰਘ ਦਾ ਪੋਸਟਮਾਰਟਮ ਬਠਿੰਡਾ ਦੇ ਏਮਜ਼ ਹਸਪਤਾਲ ਵਿੱਚ ਕਰਵਾ ਦਿੱਤਾ ਗਿਆ ਹੈ। ਇਸ ਤੋਂ ਬਾਅਦ ਮ੍ਰਿਤਕ ਦੇਹ ਨੂੰ ਹਸਪਤਾਲ ਦੀ ਮੋਰਚਰੀ ਵਿੱਚ ਰੱਖਿਆ ਗਿਆ ਹੈ। ਦੂਜੇ ਪਾਸੇ, ਪੋਸਟਮਾਰਟਮ ਹੋਣ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਦਲਜੀਤ ਸਿੰਘ ਦੀ ਮੌਤ ਮਾਮਲੇ ‘ਚ ਵੱਡੀ ਅਪਡੇਟ: ਬਠਿੰਡਾ ਏਮਜ਼ ਵਿੱਚ ਹੋਇਆ ਪੋਸਟਮਾਰਟਮ, ਭਲਕੇ ਹੋਵੇਗਾ ਸਸਕਾਰ!

Daljit Singh death case;ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ, ਪੁਲਿਸ ਵੱਲੋਂ ਦਲਜੀਤ ਸਿੰਘ ਦਾ ਪੋਸਟਮਾਰਟਮ ਬਠਿੰਡਾ ਦੇ ਏਮਜ਼ ਹਸਪਤਾਲ ਵਿੱਚ ਕਰਵਾ ਦਿੱਤਾ ਗਿਆ ਹੈ। ਇਸ ਤੋਂ ਬਾਅਦ ਮ੍ਰਿਤਕ ਦੇਹ ਨੂੰ ਹਸਪਤਾਲ ਦੀ ਮੋਰਚਰੀ ਵਿੱਚ ਰੱਖਿਆ ਗਿਆ ਹੈ।

ਦੂਜੇ ਪਾਸੇ, ਪੋਸਟਮਾਰਟਮ ਹੋਣ ਦੀ ਜਾਣਕਾਰੀ ਮਿਲਣ ਤੋਂ ਬਾਅਦ ਪਰਿਵਾਰ ਨੇ ਇਤਰਾਜ਼ ਜਤਾਇਆ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਹ ਨਾ ਤਾਂ ਦਲਜੀਤ ਸਿੰਘ ਦਾ ਪੋਸਟਮਾਰਟਮ ਕਰਵਾਉਣਾ ਚਾਹੁੰਦੇ ਸਨ ਅਤੇ ਨਾ ਹੀ ਉਸ ਦਾ ਸੰਸਕਾਰ ਕਰਨਾ ਚਾਹੁੰਦੇ ਸਨ। ਪਰਿਵਾਰ ਵੱਲੋਂ ਪੁਲਿਸ ‘ਤੇ ਦਬਾਅ ਪਾਉਣ ਅਤੇ ਜ਼ਬਰਦਸਤੀ ਮ੍ਰਿਤਕ ਦੇਹ ਲਿਜਾਣ ਦੇ ਦੋਸ਼ ਵੀ ਲਗਾਏ ਗਏ ਹਨ।

ਪਰਿਵਾਰ ਨੇ ਪੁਲਿਸ ‘ਤੇ ਲਗਾਏ ਗੰਭੀਰ ਦੋਸ਼

ਪਰਿਵਾਰ ਮੁਤਾਬਕ, ਬੀਤੇ ਦਿਨ ਜਦੋਂ ਉਹ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਮੋਰਚੇ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ, ਤਾਂ ਮਾਨਸਾ ਪੁਲਿਸ ਉਨ੍ਹਾਂ ਕੋਲੋਂ ਮ੍ਰਿਤਕ ਦੇਹ ਲੈ ਗਈ ਸੀ। ਪਰਿਵਾਰ ਨੇ ਇਹ ਵੀ ਦੋਸ਼ ਲਗਾਇਆ ਕਿ ਦਲਜੀਤ ਸਿੰਘ ਦੇ ਪਿਤਾ ਨੂੰ ਪੁਲਿਸ ਆਪਣੇ ਨਾਲ ਲੈ ਗਈ ਸੀ ਅਤੇ ਪੋਸਟਮਾਰਟਮ ਲਈ ਸਹਿਮਤੀ ਲੈਣ ਵਾਸਤੇ ਦਬਾਅ ਪਾਇਆ ਗਿਆ।

ਇਸ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਦਾਅਵਾ ਕੀਤਾ ਸੀ ਕਿ ਦਲਜੀਤ ਦੇ ਪਿਤਾ ਤੋਂ ਪੋਸਟਮਾਰਟਮ ਲਈ ਜ਼ਬਰਦਸਤੀ ਦਸਤਖ਼ਤ ਕਰਵਾਏ ਗਏ। ਇਨ੍ਹਾਂ ਦੋਸ਼ਾਂ ਬਾਰੇ ਪੁਲਿਸ ਦਾ ਪੱਖ ਵੀ ਮਹੱਤਵਪੂਰਨ ਹੈ।

ਪੁਲਿਸ ਨੇ ਨਸ਼ੇ ਨਾਲ ਮੌਤ ਦੀ ਗੱਲ ਨੂੰ ਦੱਸਿਆ ਸੀ ਗਲਤ

ਮਾਨਸਾ ਦੇ ਐੱਸਐੱਸਪੀ ਵੈਭਵ ਚੌਧਰੀ ਨੇ ਪਹਿਲਾਂ ਕਿਹਾ ਸੀ ਕਿ ਦਲਜੀਤ ਸਿੰਘ ਦੀ ਮੌਤ ਨੂੰ ਨਸ਼ੇ ਨਾਲ ਜੋੜ ਕੇ ਗਲਤ ਜਾਣਕਾਰੀ ਫੈਲਾਈ ਗਈ ਸੀ। ਉਨ੍ਹਾਂ ਮੁਤਾਬਕ, ਜਾਂਚ ਦੌਰਾਨ ਸਾਹਮਣੇ ਆਇਆ ਕਿ ਕੋਈ ਵਿਅਕਤੀ ਨੌਜਵਾਨ ਨੂੰ ਗੱਡੀ ਵਿੱਚ ਲਿਆ ਕੇ ਸੁੱਟ ਗਿਆ ਸੀ ਅਤੇ ਮਾਮਲਾ ਕਤਲ ਦਾ ਹੈ।

ਐੱਸਐੱਸਪੀ ਨੇ ਇਹ ਵੀ ਦੱਸਿਆ ਸੀ ਕਿ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਪਹਿਲਾਂ ਕਿਹਾ ਸੀ ਕਿ ਮ੍ਰਿਤਕ ਦੇਹ ਨੂੰ ਦੂਜੇ ਸਥਾਨ ‘ਤੇ ਰੱਖਿਆ ਗਿਆ ਹੈ ਅਤੇ ਪਰਿਵਾਰ ਦੀ ਸਹਿਮਤੀ ਨਾਲ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

29 ਅਕਤੂਬਰ ਨੂੰ ਸੰਸਕਾਰ ਹੋਣ ਦਾ ਖ਼ਦਸ਼ਾ

ਹੁਣ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਦਲਜੀਤ ਸਿੰਘ ਦਾ ਸੰਸਕਾਰ 29 ਅਕਤੂਬਰ ਨੂੰ ਕੀਤਾ ਜਾ ਸਕਦਾ ਹੈ। ਜਾਣਕਾਰੀ ਮੁਤਾਬਕ, ਦਲਜੀਤ ਦੇ ਪਿਤਾ ਜਰਨੈਲ ਸਿੰਘ ਵੀ ਪੁਲਿਸ ਦੇ ਨਾਲ ਮੌਜੂਦ ਸਨ ਅਤੇ ਸ਼ਾਮ ਸਮੇਂ ਪੁਲਿਸ ਉਨ੍ਹਾਂ ਨੂੰ ਆਪਣੇ ਨਾਲ ਲੈ ਗਈ ਸੀ।

ਫਿਲਹਾਲ, ਪੋਸਟਮਾਰਟਮ ਦੀ ਕਾਰਵਾਈ ਤੋਂ ਬਾਅਦ ਪਰਿਵਾਰ ਦੇ ਇਤਰਾਜ਼ ਅਤੇ ਪੁਲਿਸ ਵੱਲੋਂ ਕੀਤੀ ਜਾ ਰਹੀ ਜਾਂਚ ਕਾਰਨ ਮਾਮਲਾ ਚਰਚਾ ਵਿੱਚ ਹੈ। ਸੰਸਕਾਰ ਦੀ ਤਰੀਕ ਅਤੇ ਅਗਲੀ ਕਾਰਵਾਈ ਬਾਰੇ ਅਧਿਕਾਰਤ ਪੁਸ਼ਟੀ ਦੀ ਉਡੀਕ ਹੈ।

Read Latest News and Breaking News at Daily Post TV, Browse for more News

Ad
Ad

Punjab District News