Journalism Of Hope
BREAKING NEWS
PM ਮੋਦੀ ਨੇ ਕੈਪਟਨ ਸਮਿਤ ਮੱਛਾਰ ਨਾਲ ਕੀਤੀ ਗੱਲਬਾਤ, ਬਹਾਦਰੀ ਦੀ ਕੀਤੀ ਸ਼ਲਾਘਾ.....ਨਵਜੋਤ ਸਿੰਘ ਸਿੱਧੂ ਬਣੇ ਦਾਦਾ, ਘਰ ਆਈ ਨੰਨ੍ਹੀ ਪਰੀ.....ਜਲਾਲਾਬਾਦ ’ਚ DSP ਦਫ਼ਤਰ ਬਾਹਰ ਫਾਇਰਿੰਗ, 2 ਨੌਜਵਾਨ ਗ੍ਰਿਫ਼ਤਾਰ....LPU ਹਿੰਸਾ ਮਾਮਲਾ: ਮਿਗ-23 ਲੜਾਕੂ ਜਹਾਜ਼ ’ਤੇ ਚੜ੍ਹਿਆ ਨੌਜਵਾਨ ਗ੍ਰਿਫ਼ਤਾਰ.....ਵਟਸਐਪ ’ਤੇ ਪੇਰੈਂਟਲ ਕੰਟਰੋਲ: ਹੁਣ ਮਾਪੇ ਤੈਅ ਕਰਨਗੇ ਬੱਚਿਆਂ ਨੂੰ ਕੌਣ ਗਰੁੱਪ ’ਚ ਜੋੜ ਸਕੇਗਾ.......ਕੇਂਦਰ ਸਰਕਾਰ ਨੇ ਤਿਉਹਾਰੀ ਸੀਜ਼ਨ ਤੋਂ ਪਹਿਲਾਂ ਖੰਡ ਦੇ ਸਟਾਕ ਦੀ ਹੱਦ ਘਟਾਈ.....ਜੇਲ੍ਹ ’ਚੋਂ ਹੀ ਹਵਾਲਾ ਰਾਹੀਂ 2 ਲੱਖ ਰੁਪਏ ਟਰਾਂਸਫਰ ਕਰਨ ਦਾ ਦੋਸ਼, 6 ਕੈਦੀਆਂ ਖ਼ਿਲਾਫ਼ ਕੇਸ ਦਰਜ

ਅੰਮ੍ਰਿਤਸਰ ਏਅਰਪੋਰਟ ’ਤੇ ਉਡਾਣਾਂ ਨੂੰ ਲੈ ਕੇ ਵੱਡਾ ਅਪਡੇਟ, ਰਨਵੇ ’ਤੇ ਲੱਗੀ ਰੋਕ ਹਟੀ

Amritsar Airport News Update;ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣਾਂ ਦੀ ਆਵਾਜਾਈ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਪਿਛਲੇ ਕਰੀਬ 6 ਮਹੀਨਿਆਂ ਤੋਂ ਦੁਪਹਿਰ 2 ਵਜੇ ਤੋਂ ਰਾਤ 10 ਵਜੇ ਤੱਕ ਉਡਾਣਾਂ ਦੀ ਆਵਾਜਾਈ ’ਤੇ ਲੱਗੀ ਰੋਕ ਹੁਣ ਹਟਾ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਰਨਵੇ ਦੀ ਰੀਕਾਰਪੇਟਿੰਗ ਅਤੇ […]
By : Updated On: 02 Oct 2026 15:25:PM
ਅੰਮ੍ਰਿਤਸਰ ਏਅਰਪੋਰਟ ’ਤੇ ਉਡਾਣਾਂ ਨੂੰ ਲੈ ਕੇ ਵੱਡਾ ਅਪਡੇਟ, ਰਨਵੇ ’ਤੇ ਲੱਗੀ ਰੋਕ ਹਟੀ

Amritsar Airport News Update;ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣਾਂ ਦੀ ਆਵਾਜਾਈ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਪਿਛਲੇ ਕਰੀਬ 6 ਮਹੀਨਿਆਂ ਤੋਂ ਦੁਪਹਿਰ 2 ਵਜੇ ਤੋਂ ਰਾਤ 10 ਵਜੇ ਤੱਕ ਉਡਾਣਾਂ ਦੀ ਆਵਾਜਾਈ ’ਤੇ ਲੱਗੀ ਰੋਕ ਹੁਣ ਹਟਾ ਦਿੱਤੀ ਗਈ ਹੈ।

ਇਸ਼ਤਿਹਾਰ

ਦੱਸਿਆ ਜਾ ਰਿਹਾ ਹੈ ਕਿ ਰਨਵੇ ਦੀ ਰੀਕਾਰਪੇਟਿੰਗ ਅਤੇ ਆਧੁਨਿਕ LED ਲਾਈਟਾਂ ਲਗਾਉਣ ਦੇ ਕੰਮ ਕਾਰਨ 1 ਅਪ੍ਰੈਲ ਤੋਂ 27 ਸਤੰਬਰ ਤੱਕ ਰੋਜ਼ਾਨਾ 8 ਘੰਟਿਆਂ ਲਈ ਰਨਵੇ ਬੰਦ ਰੱਖਿਆ ਗਿਆ ਸੀ। ਹੁਣ ਇਹ ਕੰਮ ਪੂਰਾ ਹੋਣ ਤੋਂ ਬਾਅਦ ਏਅਰਪੋਰਟ ਅਥਾਰਟੀ ਵੱਲੋਂ ਇਸ ਸਮੇਂ ਦੌਰਾਨ ਰਨਵੇ ਨੂੰ ਮੁੜ ਖੋਲ੍ਹ ਦਿੱਤਾ ਗਿਆ ਹੈ।

ਹਾਲਾਂਕਿ, ਫਿਲਹਾਲ ਏਅਰਲਾਈਨਜ਼ ਵੱਲੋਂ ਦੁਪਹਿਰ 2 ਵਜੇ ਤੋਂ ਰਾਤ 10 ਵਜੇ ਦੇ ਵਿਚਕਾਰ ਉਡਾਣਾਂ ਦਾ ਸੰਚਾਲਨ ਤੁਰੰਤ ਸ਼ੁਰੂ ਨਹੀਂ ਕੀਤਾ ਜਾਵੇਗਾ। ਵਿੰਟਰ ਸ਼ੈਡਿਊਲ ਲਾਗੂ ਹੋਣ ਤੋਂ ਬਾਅਦ ਇਸ ਸਮੇਂ ਦੌਰਾਨ ਵੀ ਉਡਾਣਾਂ ਦੀ ਆਵਾਜਾਈ ਪਹਿਲਾਂ ਵਾਂਗ ਆਮ ਹੋਣ ਦੀ ਉਮੀਦ ਹੈ।

ਰਨਵੇ ਦੀ ਰੀਕਾਰਪੇਟਿੰਗ ਅਤੇ ਆਧੁਨਿਕ LED ਲਾਈਟਾਂ ਦਾ ਕੰਮ ਪੂਰਾ ਹੋਣ ਨਾਲ ਅੰਮ੍ਰਿਤਸਰ ਏਅਰਪੋਰਟ ਦੀਆਂ ਸੰਚਾਲਨ ਸਮਰੱਥਾਵਾਂ ਵਿੱਚ ਸੁਧਾਰ ਹੋਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਉਡਾਣਾਂ ਦੇ ਸੰਚਾਲਨ ਨੂੰ ਹੋਰ ਸੁਚਾਰੂ ਬਣਾਉਣ ਵਿੱਚ ਮਦਦ ਮਿਲੇਗੀ।

Read Latest News and Breaking News at Daily Post TV, Browse for more News

Ad
Ad

Punjab District News